08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਟੀ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 30 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਟੀਵਾਲਾ ਵਿਖੇ ਗੁਰਦੁਆਰਾ ਸਾਹਿਬ 'ਚ ਬਿਜਲੀ ਦਾ ਸ਼ਾਰਟ ਸਰਕਟ...

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਅੰਮ੍ਰਿਤਸਰ, 30 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਟੀਵਾਲਾ ਵਿਖੇ ਗੁਰਦੁਆਰਾ ਸਾਹਿਬ 'ਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਘਟਨਾ ਹੈ ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਵਿਚ ਬਿਜਲੀ ਉਪਕਰਣਾਂ ਦੀ ਜਾਂਚ ਅਤੇ ਨਿਗਰਾਨੀ ਪ੍ਰਬੰਧਾਂ ਦੀ ਤਰਜੀਹ ਹੋਣੀ ਚਾਹੀਦੀ ਹੈ। ਬਹੁਤ ਵਾਰੀ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗੈਰ ਹਾਜ਼ਰੀ ਵਿਚ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵੀ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਰਕੇ ਵਾਪਰੀ ਹੈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਟੀਮ ਪੜਤਾਲ ਲਈ ਅਤੇ ਅਗਨ ਭੇਟ ਹੋਏ ਪਾਵਨ ਸਰੂਪਾਂ ਦੀ ਸੰਭਾਲ ਲਈ ਭੇਜੀ ਗਈ ਹੈ, ਜੋ ਜਾਂਚ ਕਰਕੇ ਰਿਪੋਰਟ ਕਰੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਰੀਖਣ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦਾ ਰਹਿਣਾ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨਵੇਂ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕੀਤਾ ਗਿਆ
Ad Position 24