08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ 1400 ਲੀਟਰ ਨਜਾਇਜ਼ ਲਾਹਣ ਬਰਾਮਦ

ਚੋਗਾਵਾਂ/ ਅੰਮ੍ਰਿਤਸਰ, 30 ਜੂਨ (ਗੁਰਵਿੰਦਰ ਸਿੰਘ ਕਲਸੀ)- ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਅਤੇ ਬੋਪਾਰਾਏ ਦੀਆਂ...

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਚੋਗਾਵਾਂ/ ਅੰਮ੍ਰਿਤਸਰ, 30 ਜੂਨ (ਗੁਰਵਿੰਦਰ ਸਿੰਘ ਕਲਸੀ)- ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਛਿੱਡਣ ਅਤੇ ਬੋਪਾਰਾਏ ਦੀਆਂ ਸਾਂਝੀਆਂ ਜ਼ਮੀਨਾਂ ਵਿਚੋਂ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ 1400 ਲੀਟਰ ਨਜਾਇਜ਼ ਲਾਹਣ ਬਰਾਮਦ ਕਰਨ ਦੀ ਖਬਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਇੰਸਪੈਕਟਰ ਮੈਡਮ ਜਗਦੀਪ ਕੌਰ ਨੇ ਦੱਸਿਆ ਕਿ ਐਕਸਾਈਜ਼ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਰਣਜੀਤ ਕੌਰ ਦੇ ਖੇਤਾਂ ਵਿਚੋਂ 1000 ਲੀਟਰ ਨਜਾਇਜ਼ ਲਾਹਣ ਬਰਾਮਦ ਹੋਈ ਹੈ। ਇਸੇ ਤਰ੍ਹਾਂ ਰੇਸ਼ਮ ਸਿੰਘ ਦੇ ਖੇਤਾਂ ਵਿਚੋਂ 400 ਲੀਟਰ ਦੇ ਕਰੀਬ ਨਜਾਇਜ਼ ਬਰਾਮਦ ਕੀਤੀ ਗਈ ਹੈ।

ਦੋਸ਼ੀਆਂ ਖ਼ਿਲਾਫ਼ ਪੁਲੀਸ ਚੌਕੀ ਰਾਮ ਤੀਰਥ ਵਿਖੇ ਪਰਚਾ ਦਰਜ ਕਰ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।ਇਸ ਮੌਕੇ ਐਮ.ਡੀ ਤੇਜੀ ਬਾਊ, ਜੀ. ਐਮ ਜਤਿੰਦਰ ਸਿੰਘ ਦਿਉਲ,ਠੇਕਾ ਇੰਚਾਰਜ ਮਾਜੂ ਚੋਗਾਵਾਂ, ਸਾਬਾ, ਗੁਰਮੀਤ ਸਿੰਘ,ਅਰਸ਼, ਰਣਜੀਤ ਸਿੰਘ, ਬਲਵਿੰਦਰ ਸਿੰਘ ਪਿੰਟਾ, ਸੁਲੱਖਣ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐਸ. ਅਧਿਕਾਰੀਆਂ ਦੀ ਨਵੀਂ ਤੈਨਾਤੀ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਗਈ ਦੀਪਮਾਲਾ
Ad Position 24