08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਕੈਬਨਿਟ ਮੰਤਰੀ ਰਮੇਸ਼ ਸਿੰਘ ਅਰੋੜਾ ਸ੍ਰੀ ਚੂੜਕਾਣਾ ਗੁਰਦੁਆਰਾ ਸਾਹਿਬ ਵਿਖੇ ਪੁੱਜੇ

ਅਟਾਰੀ ਸਰਹੱਦ, ਅੰਮ੍ਰਿਤਸਰ, 30 ਜੂਨ (ਰਾਜਿੰਦਰ ਸਿੰਘ ਰੂਬੀ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਸ਼ੋ ਪ੍ਰਾਪਤ ਧਰਤੀ ਗੁਰਦੁਆਰਾ...

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਅਟਾਰੀ ਸਰਹੱਦ, ਅੰਮ੍ਰਿਤਸਰ, 30 ਜੂਨ (ਰਾਜਿੰਦਰ ਸਿੰਘ ਰੂਬੀ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਸ਼ੋ ਪ੍ਰਾਪਤ ਧਰਤੀ ਗੁਰਦੁਆਰਾ ਸ੍ਰੀ ਸੱਚਾ ਸੌਦਾ ਚੂੜਕਾਣਾ ਫਰੁਕਾਬਾਦ ਪਾਕਿਸਤਾਨ ਵਿਖੇ ਨਜ਼ਦੀਕ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਮੰਡੀ ਚੂਹੜਕਾਣਾ ਗੁਰਦੁਆਰਾ ਸਾਹਿਬ ਵਿਖੇ ਇੱਕ ਮੁਸਲਮਾਨ ਵਲੋਂ ਕੀਤੇ ਗਏ ਕਬਜ਼ੇ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਦੀ ਮਦਦ ਨਾਲ ਗੁਰਦੁਆਰਾ ਸਾਹਿਬ ਦੀ ਬਿਲਡਿੰਗ ਨੂੰ ਢੈਹ ਢੇਰੀ ਕੀਤੇ ਜਾਣ ਦਾ ਸਖ਼ਤ ਐਕਸ਼ਨ ਲੈਂਦਿਆਂ ਪਾਕਿਸਤਾਨ ਪੰਜਾਬ ਦੇ ਘੱਟ ਗਿਣਤੀਆਂ ਬਾਰੇ ਕੈਬਨਿਟ ਮੰਤਰੀ ਸ ਰਮੇਸ਼ ਸਿੰਘ ਅਰੋੜਾ ਉੱਚ ਅਧਿਕਾਰੀਆਂ ਨੂੰ ਨਾਲ ਲੈ ਕੇ ਅੱਜ ਦੇਰ ਸ਼ਾਮ ਚੂੜਕਾਣਾ ਫਾਰੂਕਾਬਾਦ ਵਿਖੇ ਪੁੱਜੇ।

ਚੂੜਕਾਣਾ ਦੇ ਮੁਸਲਮਾਨ ਪਰਿਵਾਰ ਵਲੋਂ ਸਮੇਂ ਤੋਂ ਗੁਰਦੁਆਰਾ ਸ੍ਰੀ ਸਿੰਘ ਸਭਾ ਜੋ ਕਿ ਪੁਰਾਤਨ ਗੁਰਦੁਆਰਾ ਹੈ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋ ਪ੍ਰਾਪਤ ਹੈ ਨੂੰ ਕਬਜ਼ੇ ਦੀ ਨੀਅਤ ਨਾਲ ਪੁਰਾਤਨ ਬਿਲਡਿੰਗ ਨੂੰ ਢਾਅਇਆ ਕੀਤਾ ਗਿਆ ਉਸ ਤੇ ਸਖ਼ਤ ਕਾਰਵਾਈ ਕਰਦਿਆਂ ਜਿੱਥੇ ਗੁਰਦੁਆਰਾ ਸਾਹਿਬ ਦੀ ਇਮਾਰਤ ਤੇ ਜਗ੍ਹਾ ਨੂੰ ਮੁਸਲਮਾਨ ਦੇ ਕਬਜੇ ਹੇਠਾਂ ਤੋਂ ਛੁਡਵਾਇਆ ਗਿਆ।

ਉੱਥੇ ਹੀ ਇਸ ਦੀ ਮੁਕੰਮਲ ਤੌਰ ਤੇ ਕਾਰਵਾਈ ਕਰਨ ਤੇ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਕਰਨ ਲਈ ਜ਼ਿਲਾ ਫਰਕਾਬਾਦ ਦੇ ਡੀ.ਸੀ. ਅਤੇ ਪੁਲਿਸ ਮੁਖੀ ਨੂੰ ਸਖਤ ਆਦੇਸ਼ ਦਿੱਤੇ ਗਏ ਹਨ। ਰਮੇਸ਼ ਸਿੰਘ ਅਰੋੜਾ ਨੇ ਪਾਕਿਸਤਾਨੀ ਸਿੱਖਾਂ ਨੂੰ ਵਿਸ਼ਵਾਸ ਦਿਵਾਇਆ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਜੋ ਨੁਕਸਾਨ ਪਹੁੰਚਾਇਆ ਗਿਆ ਹੈ ਉਸ ਦੀ ਦੁਬਾਰਾ ਤੋਂ ਫਿਰ ਮੁਰੰਮਤ ਪਾਕਿਸਤਾਨ ਪੰਜਾਬ ਦੀ ਸਰਕਾਰ ਦੇ ਵਿਭਾਗ ਘਟ ਗਿਣਤੀਆਂ ਵਲੋਂ ਕੀਤੀ ਜਾਵੇਗੀ ਤੇ ਗੁਰਦੁਆਰਾ ਸਾਹਿਬ ਜੀ ਦੀ ਸੇਵਾ ਸੰਭਾਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ਓਕਾਫ ਬੋਰਡ ਵਲੋਂ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਰਮੇਸ਼ ਸਿੰਘ ਅਰੋੜਾ ਸ੍ਰੀ ਚੂੜਕਾਣਾ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਪੀ.ਸੀ.ਐਸ. ਅਧਿਕਾਰੀ ਵਿਕਾਸ ਹੀਰਾ ਨੂੰ ਦਿੱਤਾ ਵਾਧੂ ਚਾਰਜ
Ad Position 24