07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਵਪਾਰਕ ਗੈਸ ਸਿਲੰਡਰ ਹੋਇਆ ਸਸਤਾ

ਨਵੀਂ ਦਿੱਲੀ, 1 ਜੁਲਾਈ- ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ 183.50 ਰੁਪਏ ਘਟਾ ਦਿੱਤੀ ਹੈ। ਨਵੀਆਂ ਦਰਾਂ ਲਾਗੂ ਹੋਣ ਤੋਂ ਬਾਅਦ.....

Ad Position 21
repet_subhas-goyals [Copy P29]
ਅਜੀਤ ਡੈਸਕ 01-07-2026

ਨਵੀਂ ਦਿੱਲੀ, 1 ਜੁਲਾਈ- ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋਗ੍ਰਾਮ ਵਾਲੇ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ 183.50 ਰੁਪਏ ਘਟਾ ਦਿੱਤੀ ਹੈ। ਨਵੀਆਂ ਦਰਾਂ ਲਾਗੂ ਹੋਣ ਤੋਂ ਬਾਅਦ ਇਸ ਸਿਲੰਡਰ ਦੀ ਕੀਮਤ ਹੁਣ ਰਾਜਧਾਨੀ ਦਿੱਲੀ ਵਿਚ 2,930 ਰੁਪਏ ਹੋ ਗਈ ਹੈ। ਇਸ ਰਾਹਤ ਦਾ ਸਿੱਧਾ ਫਾਇਦਾ ਹੋਟਲਾਂ, ਰੈਸਟੋਰੈਂਟਾਂ, ਖਾਣ-ਪੀਣ ਵਾਲੀਆਂ ਥਾਵਾਂ ਅਤੇ ਹੋਰ ਵਪਾਰਕ ਅਦਾਰਿਆਂ ਨੂੰ ਹੋਵੇਗਾ, ਜੋ ਵਪਾਰਕ ਗੈਸ ਸਿਲੰਡਰਾਂ ਦੀ ਵਿਆਪਕ ਵਰਤੋਂ ਕਰਦੇ ਹਨ। ਹਾਲਾਂਕਿ, 14.2 ਕਿਲੋਗ੍ਰਾਮ ਵਾਲੇ ਘਰੇਲੂ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਅੱਜ ਤੋਂ 5 ਕਿਲੋਗ੍ਰਾਮ ਸਿਲੰਡਰ ਦੀਆਂ ਕੀਮਤਾਂ ਵਿਚ ਵੀ 13 ਰੁਪਏ ਦੀ ਕਟੌਤੀ ਕੀਤੀ ਗਈ ਹੈ। ਦਿੱਲੀ ਵਿਚ 5 ਕਿਲੋਗ੍ਰਾਮ ਐਫ਼.ਟੀ.ਐਲ. ਦੀ ਕੀਮਤ 808.50 ਰੁਪਏ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਬਠਿੰਡਾ 'ਚ ਸੜਕ ਹਾਦਸੇ ਦੌਰਾਨ ਚਾਰ ਦੀ ਮੌਤ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24