07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬਠਿੰਡਾ 'ਚ ਸੜਕ ਹਾਦਸੇ ਦੌਰਾਨ ਚਾਰ ਦੀ ਮੌਤ

ਸੰਗਤ ਮੰਡੀ, ਬਠਿੰਡਾ, 1 ਜੁਲਾਈ (ਸੱਤਪਾਲ ਸਿੰਘ ਸਿਵੀਆਂ, ਸੁਖਤੇਜ ਸਿੰਘ)- ਬਠਿੰਡਾ ਤੋਂ ਡੱਬਵਾਲੀ ਨੂੰ ਜਾਂਦੀ ਸੜਕ ਉਪਰ ਪਿੰਡ ਜੋਧਪੁਰ ਰੁਮਾਣਾ ਤੇ ਗੁਰੂਸਰ ਸੈਣੇਵਾਲਾ ਦੇ ਕੋਲ ਅੱਜ ਦਿਨ ਚੜ੍ਹਦੇ ਹੀ ਇਕ ਟਰਾਲੇ ਅਤੇ....

Ad Position 21
repet_subhas-goyals [Copy P29]
ਅਜੀਤ ਡੈਸਕ 01-07-2026

ਸੰਗਤ ਮੰਡੀ, ਬਠਿੰਡਾ, 1 ਜੁਲਾਈ (ਸੱਤਪਾਲ ਸਿੰਘ ਸਿਵੀਆਂ, ਸੁਖਤੇਜ ਸਿੰਘ)- ਬਠਿੰਡਾ ਤੋਂ ਡੱਬਵਾਲੀ ਨੂੰ ਜਾਂਦੀ ਸੜਕ ਉਪਰ ਪਿੰਡ ਜੋਧਪੁਰ ਰੁਮਾਣਾ ਤੇ ਗੁਰੂਸਰ ਸੈਣੇਵਾਲਾ ਦੇ ਕੋਲ ਅੱਜ ਦਿਨ ਚੜ੍ਹਦੇ ਹੀ ਇਕ ਟਰਾਲੇ ਅਤੇ ਪਿਕਅੱਪ ਦੀ ਆਪਸ ਵਿਚਕਾਰ ਭਿਆਨਕ ਟੱਕਰ ਹੋ ਗਈ, ਜਿਸ ਦੌਰਾਨ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ, ਜਦਕਿ ਅੱਧੀ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਘਟਨਾ ਦਾ ਪਤਾ ਲੱਗਦਿਆਂ ਹੀ ਆਸ ਪਾਸ ਦੇ ਲੋਕ ਅਤੇ ਸਮਾਜਸੇਵੀ ਸੰਸਥਾਵਾਂ ਮੌਕੇ ’ਤੇ ਪੁੱਜੀਆਂ, ਜਿੰਨ੍ਹਾਂ ਵਲੋਂ ਵਾਹਨਾਂ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ ਤੇ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਜ਼ਖ਼ਮੀਆਂ ’ਚੋਂ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਿਕ ਇਕ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਮ੍ਰਿਤਕਾਂ ਅਤੇ ਜ਼ਖਮੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਮੌਕੇ ਉਪਰ ਪੁੱਜੀ ਬਠਿੰਡਾ ਪੁਲਿਸ ਵਲੋਂ ਘਟਨਾ ਵਾਪਰਨ ਦੀ ਜਾਂਚ ਕੀਤੀ ਜਾ ਰਹੀ ਹੈ। ਪਤਾ ਲੱਗਿਆ ਹੈ ਕਿ ਪਿਕਅੱਪ ਰਾਜਸਥਾਨ ਨਾਲ ਸੰਬੰਧਿਤ ਹੈ, ਜੋ ਉਕਤ ਭਾਰਤਮਾਲਾ ਸੜਕ 'ਤੇ ਖੜੇ ਟਰਾਲੇ ਨਾਲ ਜਾ ਟਕਰਾਈ।

ਜਾਣਕਾਰੀ ਅਨੁਸਾਰ ਟੈਂਪੂ ਟਰੈਵਲ ਗੱਡੀ ’ਚ ਸਵਾਰ ਇਹ ਸਾਰੇ ਯਾਤਰੀ ਬਾੜਮੇਰ ਰਾਜਸਥਾਨ ਦੇ ਦੱਸੇ ਜਾ ਰਹੇ ਹਨ, ਜੋ ਅਮਰਨਾਥ ਯਾਤਰਾ ਲਈ ਘਰੋਂ ਨਿਕਲੇ ਸਨ ਅਤੇ ਡੱਬਵਾਲੀ ਤੋਂ ਬਠਿੰਡਾ ਵੱਲ ਨੂੰ ਜਾ ਰਹੇ ਸਨ, ਜਿਨ੍ਹਾਂ ਦੀ ਗੱਡੀ ਪਿੰਡ ਗੁਰੂਸਰ ਸੈਣੇਵਾਲਾ ਦੇ ਨਜ਼ਦੀਕ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਵਿਚ ਅੱਧੀ ਦਰਜਨ ਦੇ ਕਰੀਬ ਲੋਕਾਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ, ਜਿਨ੍ਹਾਂ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।ਥਾਣਾ ਸੰਗਤ ਦੀ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਬੋਰਵੈੱਲ ’ਚ ਡਿੱਗੇ ਨਿਰਵੈਰ ਦੀ ਹੋਈ ਮੌਤ ਅਗਲੀ ਖ਼ਬਰ ਵਪਾਰਕ ਗੈਸ ਸਿਲੰਡਰ ਹੋਇਆ ਸਸਤਾ
Ad Position 24