06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ

Ad Position 21
repet_subhas-goyals [Copy P29]
ਅਜੀਤ ਡੈਸਕ 01-07-2026

 ਸੰਗਰੂਰ, 1 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਧੂਰੀ ਤੋਂ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਬੜਾ ਇਤਿਹਾਸਕ ਦਿਨ ਹੈ ਤੇ ਸਨਮਾਨ ਰਾਸ਼ੀ ਖ਼ਾਤਿਆਂ ’ਚ ਆਉਣੀ ਸ਼ੁਰੂ ਹੋ ਗਈ ਹੈ ਤੇ ਇਹ ਯੋਜਨਾ ਹੁਣ ਕਦੇ ਵੀ ਬੰਦ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਮਾਵਾਂ ਧੀਆਂ ਦਾ ਸਨਮਾਨ ਹੈ ਤੇ ਜਨਤਾ ਦਾ ਪੈਸਾ ਜਨਤਾ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਵੱਡੀ ਯੋਜਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬਟਨ ਦੱਬ ਕੇ ਪੈਸੇ ਟਰਾਂਸਫਰ ਕਰਨ ਦੀ ਸ਼ੁਰੂਆਤ ਕੀਤੀ। ਮਹਿਲਾਵਾਂ ਦੇ ਖਾਤਿਆਂ ’ਚ ਜੁਲਾਈ, ਅਗਸਤ ਤੇ ਸਤੰਬਰ ਮਹੀਨੇ ਦੇ ਪੈਸੇ ਟਰਾਂਸਫ਼ਰ ਕੀਤੇ ਗਏ ।

Ad Position 22
No active advertisement
ਪਿਛਲੀ ਖ਼ਬਰ ਖੜ੍ਹੇ ਖ਼ਰਾਬ ਟਰਾਲੇ ਨਾਲ ਟਕਰਾਈ ਮੋਟਰਸਾਈਕਲ, ਦੋ ਨੌਜਵਾਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਰਾਜਸਥਾਨ: ਬੱਸ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ, 6 ਜ਼ਿੰਦਾ ਸੜੇ
Ad Position 24