06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਗੁਰਦੁਆਰਾ ਸਾਹਿਬ ’ਚ ਅੱਗ ਲੱਗਣ ਨਾਲ ਨੁਕਸਾਨੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 9 ਪਾਵਨ ਸਰੂਪ ਗੋਇੰਦਵਾਲ ਸਾਹਿਬ ਲਈ ਰਵਾਨਾ ਕੀਤੇ

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ- (ਰਣਜੀਤ ਸਿੰਘ ਢਿੱਲੋਂ)- ਬੀਤੀ ਸ਼ਾਮ ਨੇੜਲੇ ਪਿੰਡ ਭੁੱਟੀਵਾਲਾ ਵਿਖੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅੱਗ ਲੱਗਣ ਦੀ ਘਟਨਾ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ....

Ad Position 21
repet_subhas-goyals [Copy P29]
ਅਜੀਤ ਡੈਸਕ 01-07-2026

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ- (ਰਣਜੀਤ ਸਿੰਘ ਢਿੱਲੋਂ)- ਬੀਤੀ ਸ਼ਾਮ ਨੇੜਲੇ ਪਿੰਡ ਭੁੱਟੀਵਾਲਾ ਵਿਖੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅੱਗ ਲੱਗਣ ਦੀ ਘਟਨਾ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਸਰੂਪ ਅਗਨ ਭੇਟ ਹੋਏ ਸਨ ਅਤੇ ਅੱਗ ਬੁਝਾਉਣ ਸਮੇਂ 4 ਪਾਣੀ ਨਾਲ ਪ੍ਰਭਾਵਿਤ ਹੋਏ ਸਨ। ਇਸ ਤੋਂ ਇਲਾਵਾ ਕਰੀਬ 22 ਗੁਟਕਾ ਸਾਹਿਬ ਤੇ ਸੈਂਚੀਆਂ ਅੱਗ ਦੀ ਲਪੇਟ ਵਿੱਚ ਆਏ ਸਨ। ਦੇਰ ਰਾਤ ਗੁਰਦੁਆਰਾ ਸਾਹਿਬ ਪੁੱਜੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਵਲੋਂ ਇਸ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਨੂੰ ਆਦੇਸ਼ ਕੀਤਾ ਕਿ ਸਵੇਰੇ ਪਾਵਨ ਸਰੂਪ ਗੋਇੰਦਵਾਲ ਸਾਹਿਬ ਲਈ ਪੂਰਨ ਮਰਿਆਦਾ ਅਨੁਸਾਰ ਅੰਤਿਮ ਸਸਕਾਰ ਲਈ ਰਵਾਨਾ ਕੀਤੇ ਜਾਣ।

ਅੱਜ ਗੁਰਦੁਆਰਾ ਸਾਹਿਬ ਤੋਂ ਵਿਸ਼ੇਸ਼ ਪਾਲਕੀ ਰਾਹੀਂ ਇਹ ਸਰੂਪ ਗੋਇੰਦਵਾਲ ਸਾਹਿਬ ਲਈ ਰਵਾਨਾ ਕੀਤੇ ਗਏ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਨਵਤੇਜ ਸਿੰਘ ਕਾਉਣੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ, ਮੀਤ ਮੈਨੇਜਰ ਸੁਖਦੇਵ ਸਿੰਘ ਸਮੇਤ ਹੋਰ ਸਟਾਫ਼ ਮੈਂਬਰ ਅਤੇ ਪਿੰਡ ਦੀ ਸੰਗਤ ਵੱਡੀ ਗਿਣਤੀ ਵਿਚ ਹਾਜ਼ਰ ਸੀ, ਜੋ ਪਾਲਕੀ ਸਾਹਿਬ ਦੇ ਨਾਲ ਇਕ ਬੱਸ ਅਤੇ ਵੱਖ-ਵੱਖ ਸਾਧਨਾਂ ਤੇ ਗੋਇੰਦਵਾਲ ਸਾਹਿਬ ਨੂੰ ਰਵਾਨਾ ਹੋਏ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਇਹ ਸਾਹਮਣੇ ਆ ਰਿਹਾ ਹੈ ਕਿ ਸੁੱਖ ਆਸਨ ਸੱਚਖੰਡ ਵਿਚ ਲੱਗੇ ਬਿਜਲੀ ਵਾਲੇ ਟਾਈਮ ਪੀਸ (ਕਲੌਕ) ਤੋਂ ਇਹ ਅੱਗ ਭਟਕੀ ਹੈ। ਉਨ੍ਹਾਂ ਦੱਸਿਆ ਕਿ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਪੂਰੀ ਪੜਤਾਲ ਕਰਕੇ ਸਾਰੀ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤੀ ਜਾਵੇਗੀ। ਗਿਆਨੀ ਟੇਕ ਸਿੰਘ ਧਨੌਲਾ ਨੇ ਸਮੂਹ ਗੁਰਦੁਆਰਿਆਂ ਦੀਆਂ ਕਮੇਟੀਆਂ ਨੂੰ ਆਦੇਸ਼ ਕੀਤਾ ਕਿ ਬਿਜਲੀ ਉਪਕਰਨਾਂ ਸੰਬੰਧੀ ਪੂਰਾ ਧਿਆਨ ਰੱਖਿਆ ਜਾਵੇ ਅਤੇ ਗੁਰਦੁਆਰਾ ਸਾਹਿਬ ਵਿਖੇ ਸੇਵਾਦਾਰ ਹਾਜ਼ਰ ਰਹੇ। ਉਨ੍ਹਾਂ ਇਸ ਮੰਦਭਾਗੀ ਘਟਨਾ ਤੇ ਡੂੰਘਾ ਦੁੱਖ ਪ੍ਰਗਟ ਕੀਤਾ।

Ad Position 22
No active advertisement
ਪਿਛਲੀ ਖ਼ਬਰ ਦੁਆਬਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣ-ਮਿੱਥੇ ਸਮੇਂ ਲਈ ਟਾਂਡਾ ’ਚ ਨੈਸ਼ਨਲ ਹਾਈਵੇ ’ਤੇ ਕੀਤਾ ਚੱਕਾ ਜਾਮ ਅਗਲੀ ਖ਼ਬਰ ਖੜ੍ਹੇ ਖ਼ਰਾਬ ਟਰਾਲੇ ਨਾਲ ਟਕਰਾਈ ਮੋਟਰਸਾਈਕਲ, ਦੋ ਨੌਜਵਾਨ ਗੰਭੀਰ ਜ਼ਖ਼ਮੀ
Ad Position 24