06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬੀ.ਐਲ.ਓਜ਼ ਅਤੇ ਚੋਣ ਕਮਿਸ਼ਨ ਦੇ ਸਟਾਫ਼ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਵਿਚ ਵੋਟਰ ਸੂਚੀ ਦੀ 90 ਫੀਸਦ ਮੈਪਿੰਗ ਦਾ ਕੰਮ ਮੁਕੰਮਲ- ਮੁੱਖ ਮੰਤਰੀ

ਸੰਗਰੂਰ, 1 ਜੁਲਾਈ:( ਸੁਖਵਿੰਦਰ ਸਿੰਘ ਫੁੱਲ, ਧੀਰਜ ਪਸ਼ੌਰੀਆ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ...

Ad Position 21
repet_subhas-goyals [Copy P29]
ਅਜੀਤ ਡੈਸਕ 01-07-2026

ਸੰਗਰੂਰ, 1 ਜੁਲਾਈ:( ਸੁਖਵਿੰਦਰ ਸਿੰਘ ਫੁੱਲ, ਧੀਰਜ ਪਸ਼ੌਰੀਆ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਤਹਿਤ ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ (ਐਨਿਊਮਰੇਸ਼ਨ ਫਾਰਮ) ਭਰਨ ਦਾ ਸੱਦਾ ਦਿੱਤਾ। ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ ਭਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਲਗਭਗ 90 ਫੀਸਦ ਵੋਟਰ ਸੂਚੀ ਦੀ ਮੈਪਿੰਗ ਦਾ ਅੰਕੜਾ ਪਹਿਲਾਂ ਹੀ ਹਾਸਲ ਕਰ ਲਿਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਸੁਧਾਰ ਪ੍ਰਕਿਰਿਆ ਦੌਰਾਨ ਕਿਸੇ ਦੀ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦੇਵੇਗੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਦੇ ਤਹਿਤ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਤਸਦੀਕ ਅਤੇ ਸੁਧਾਈ ਕਰ ਰਹੇ ਹਨ। ਇਹ ਬਹੁਤ ਹੀ ਮਾਣ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਵਿਚ ਲਗਭਗ 90 ਫੀਸਦ ਵੋਟਰਾਂ ਦੀ ਮੈਪਿੰਗ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਬਾਕੀ ਰਹਿੰਦਾ ਕੰਮ ਵੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ।

ਇਸ ਕੰਮ ਵਿਚ ਜੁਟੇ ਸਟਾਫ਼ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਪਤੀ ਲਈ ਮੈਂ ਸਮੂਹ ਬੀ.ਐਲ.ਓਜ਼ ਅਤੇ ਚੋਣ ਕਮਿਸ਼ਨ ਦੇ ਸਟਾਫ਼ ਨੂੰ ਵਧਾਈ ਦਿੰਦਾ ਹਾਂ। ਇਹ ਸਭ ਉਨ੍ਹਾਂ ਦੀ ਲਗਨ ਅਤੇ ਸਖ਼ਤ ਮਿਹਨਤ ਸਦਕਾ ਹੀ ਸੰਭਵ ਹੋਇਆ ਹੈ।
ਬੀ.ਐਲ.ਓਜ਼ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਐਲ.ਓਜ਼ ਹਰ ਘਰ ਜਾ ਕੇ 'ਗਣਨਾ ਫਾਰਮ' ਮੁਹੱਈਆ ਕਰਵਾ ਰਹੇ ਹਨ ਅਤੇ ਵੋਟਰਾਂ ਨੂੰ ਇਸ ਨੂੰ ਭਰਨ ਵਿਚ ਮਦਦ ਵੀ ਕਰ ਰਹੇ ਹਨ। ਵੋਟਰਾਂ ਦੀ ਸਹੂਲਤ ਲਈ ਫਾਰਮ ਦੇ ਨਾਲ ਕੋਈ ਵਾਧੂ ਦਸਤਾਵੇਜ਼ ਨਹੀਂ ਲਏ ਜਾ ਰਹੇ। ਸਿਰਫ਼ ਮੌਜੂਦਾ ਵੇਰਵਿਆਂ ਦੀ ਤਸਦੀਕ ਦੀ ਹੀ ਲੋੜ ਹੈ।

ਇਸ ਪ੍ਰਕਿਰਿਆ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਜੇਕਰ ਕੋਈ ਘਰ ਬੰਦ ਪਾਇਆ ਜਾਂਦਾ ਹੈ ਤਾਂ ਬੀ.ਐਲ.ਓ. ਉੱਥੇ ਸੂਚਨਾ ਪਰਚੀ (ਇਨਫਰਮੇਸ਼ਨ ਸਲਿੱਪ) ਅਤੇ ਸਟਿੱਕਰ ਲਾਏਗਾ। ਬੀ.ਐਲ.ਓ. ਭਰਿਆ ਹੋਇਆ ਫਾਰਮ ਲੈਣ ਲਈ ਉਸ ਘਰ ਵਿਚ ਘੱਟੋ-ਘੱਟ ਤਿੰਨ ਵਾਰ ਫੇਰੀ ਪਾਉਣਗੇ।

ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਉਨ੍ਹਾਂ ਵੋਟਰਾਂ ਦੇ ਨਾਂਅ ਹੀ ਵੋਟਰ ਸੂਚੀ ਦੇ ਖਰੜੇ (ਡਰਾਫਟ ਵੋਟਰ ਲਿਸਟ) ਵਿਚ ਸ਼ਾਮਿਲ ਕੀਤੇ ਜਾਣਗੇ, ਜੋ ਸਹੀ ਤਰੀਕੇ ਨਾਲ ਭਰਿਆ ਹੋਇਆ ਫਾਰਮ ਜਮ੍ਹਾਂ ਕਰਵਾਉਣਗੇ। ਜੇਕਰ ਕੋਈ ਫਾਰਮ ਜਮ੍ਹਾਂ ਨਹੀਂ ਕਰਵਾਉਂਦਾ ਤਾਂ ਉਸ ਦਾ ਨਾਂਅ ਖਰੜਾ ਸੂਚੀ ਵਿਚ ਸ਼ਾਮਿਲ ਨਹੀਂ ਕੀਤਾ ਜਾਵੇਗਾ।

ਫਾਰਮ ਜਮ੍ਹਾਂ ਨਾ ਕਰਵਾਉਣ ਵਾਲਿਆਂ ਬਾਰੇ ਜਾਣਕਾਰੀ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਫਾਰਮ ਜਮ੍ਹਾਂ ਨਹੀਂ ਕਰਵਾਉਣਗੇ, ਉਨ੍ਹਾਂ ਬਾਰੇ ਗੁਆਂਢੀਆਂ ਤੋਂ ਪੁੱਛਗਿੱਛ ਕਰਕੇ ਲੋੜੀਂਦੀ ਪ੍ਰਕਿਰਿਆ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਅਜਿਹੇ ਵੋਟਰਾਂ ਨੂੰ ਚਾਰ ਸ਼੍ਰੇਣੀਆਂ ਵਿਚ ਵੰਡਿਆ ਜਾਵੇਗਾ, ਜਿਨ੍ਹਾਂ ਵਿਚ ਗੈਰ-ਹਾਜ਼ਰ, ਸ਼ਿਫਟ ਹੋ ਚੁੱਕੇ, ਮ੍ਰਿਤਕ ਅਤੇ ਦੋਹਰੀ ਵੋਟ ਵਾਲੇ ਵੋਟਰ ਸ਼ਾਮਿਲ ਹਨ।

ਵੋਟਰ ਸੂਚੀਆਂ ਦੇ ਪ੍ਰਕਾਸ਼ਨ ਦੀ ਸਮਾਂ-ਸੀਮਾ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਹ ਸੂਚੀ ਸਿਆਸੀ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਨਾਲ ਸਾਂਝੀ ਕੀਤੀ ਜਾਵੇਗੀ ਅਤੇ ਵੋਟਰ ਸੂਚੀ ਦਾ ਖਰੜਾ 3 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਜੇਕਰ ਕੋਈ ਵੋਟਰ ਸੂਚੀ ਦਾ ਖਰੜਾ ਪ੍ਰਕਾਸ਼ਨ ਹੋਣ ਤੋਂ ਪਹਿਲਾਂ ਫਾਰਮ ਜਮ੍ਹਾਂ ਨਹੀਂ ਕਰਵਾ ਪਾਉਂਦਾ ਤਾਂ ਉਹ 3 ਅਗਸਤ ਤੋਂ 2 ਸਤੰਬਰ ਦਰਮਿਆਨ 'ਡੈਕਲਾਰੇਸ਼ਨ ਫਾਰਮ' ਦੇ ਨਾਲ ਫਾਰਮ-6 ਜਮ੍ਹਾਂ ਕਰਵਾ ਕੇ ਆਪਣਾ ਦਾਅਵਾ ਪੇਸ਼ ਕਰ ਸਕਦਾ ਹੈ। ਅੰਤਿਮ ਵੋਟਰ ਸੂਚੀ ਇਕ ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਹਰ ਯੋਗ ਵੋਟਰ ਦੇ ਹੱਕਾਂ ਦੀ ਰਾਖੀ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਸੂਬਾ ਸਰਕਾਰ ਇਕ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦੇਵੇਗੀ। ਸੂਬਾ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਅਤੇ ਯੋਗ ਵੋਟਰਾਂ ਨੂੰ ਉਨ੍ਹਾਂ ਦੇ ਜਮਹੂਰੀ ਹੱਕ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਵਾਂਝਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਲੋਕਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਹਰ ਯੋਗ ਵੋਟਰ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਪ੍ਰਕਿਰਿਆ ਵਿਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਕਿਉਂਕਿ ਇਸ ਦਾ ਮੁੱਖ ਮਕਸਦ ਲੋਕਤੰਤਰ ਨੂੰ ਮਜ਼ਬੂਤ ਕਰਨਾ ਹੈ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੇ ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਦੁਆਬਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣ-ਮਿੱਥੇ ਸਮੇਂ ਲਈ ਟਾਂਡਾ ’ਚ ਨੈਸ਼ਨਲ ਹਾਈਵੇ ’ਤੇ ਕੀਤਾ ਚੱਕਾ ਜਾਮ
Ad Position 24