06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪਾਕਿਸਤਾਨ ਦੇ ਫਰੂਕਾਬਾਦ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 1 ਜੁਲਾਈ (ਜਸਵੰਤ ਸਿੰਘ ਜੱਸ)- ਪਾਕਿਸਤਾਨ ਅੰਦਰ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਕਾਬਾਦ ’ਚ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇਕ ਹਿੱਸੇ ਨੂੰ ਕੁਝ ਲੋਕਾਂ ਵਲੋਂ ਢਾਹ....

Ad Position 21
repet_subhas-goyals [Copy P29]
ਅਜੀਤ ਡੈਸਕ 01-07-2026

ਅੰਮ੍ਰਿਤਸਰ, 1 ਜੁਲਾਈ (ਜਸਵੰਤ ਸਿੰਘ ਜੱਸ)- ਪਾਕਿਸਤਾਨ ਅੰਦਰ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਕਾਬਾਦ ’ਚ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇਕ ਹਿੱਸੇ ਨੂੰ ਕੁਝ ਲੋਕਾਂ ਵਲੋਂ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪਾਕਿਸਤਾਨ ਸਰਕਾਰ ਨੂੰ ਸਿੱਖ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਉਣ ਲਈ ਆਖਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਇਤਿਹਾਸ ਨਾਲ ਸੰਬੰਧਿਤ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਅਤੇ ਵਿਰਾਸਤਾਂ ਮੌਜੂਦ ਹਨ, ਜਿਨ੍ਹਾਂ ਦੀ ਸੰਭਾਲ ਦੀ ਜ਼ਿੰਮੇਵਾਰੀ ਉਥੋਂ ਦੀ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਫਰੂਖਾਬਾਦ ਦੀ ਮੰਡੀ ਸਕਰਾਨਾ ਵਿਚ ਕੁਝ ਲੋਕਾਂ ਨੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਨੂੰ ਹਥਿਆਉਣ ਲਈ ਅਜਿਹੀ ਘਿਨਾਉਣੀ ਹਰਕਤ ਕੀਤੀ ਹੈ। ਇਹ ਗੁਰਦੁਆਰਾ ਸਾਹਿਬ ਸਿੰਘ ਸਭਾ ਲਹਿਰ ਦੇ ਸਮੇਂ ਦਾ ਇਤਿਹਾਸਕ ਅਸਥਾਨ ਹੈ, ਜਿਸ ਨਾਲ ਸਿੱਖ ਇਤਿਹਾਸ ਦੀਆਂ ਮਹੱਤਵਪੂਰਨ ਯਾਦਾਂ ਜੁੜੀਆਂ ਹੋਈਆਂ ਹਨ। ਅਜਿਹੇ ਅਸਥਾਨਾਂ ਦੀ ਸੰਭਾਲ ਅਤੇ ਸੁਰੱਖਿਆ ਕਰਨਾ ਸਥਾਨਕ ਪ੍ਰਸ਼ਾਸਨ ਤੇ ਸਰਕਾਰ ਦੀ ਜ਼ਿੰਮੇਵਾਰੀ ਹੈ, ਨਾ ਕਿ ਉਨ੍ਹਾਂ ਨੂੰ ਢਾਹ ਕੇ ਇਤਿਹਾਸਕ ਵਿਰਾਸਤ ਨੂੰ ਮਿਟਾਇਆ ਜਾਵੇ।

ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਪਹਿਚਾਣ ਨੂੰ ਬਰਕਰਾਰ ਰੱਖਦਿਆਂ ਇਸ ਦੀ ਮੁੜ ਉਸਾਰੀ ਅਤੇ ਸੰਭਾਲ ਲਈ ਢੁੱਕਵੇਂ ਕਦਮ ਚੁੱਕੇ ਜਾਣ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਥਿਤ ਗੁਰੂ ਸਾਹਿਬਾਨ ਨਾਲ ਸੰਬੰਧਿਤ ਗੁਰਦੁਆਰੇ ਅਤੇ ਹੋਰ ਸਿੱਖ ਵਿਰਾਸਤੀ ਅਸਥਾਨ ਵਿਸ਼ਵ ਭਰ ਦੀ ਸੰਗਤ ਦੀ ਆਸਥਾ ਦਾ ਕੇਂਦਰ ਹਨ। ਇਨ੍ਹਾਂ ਦੀ ਸੁਰੱਖਿਆ ਲਈ ਠੋਸ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀ ਕੋਈ ਵੀ ਘਟਨਾ ਦੁਬਾਰਾ ਨਾ ਵਾਪਰੇ।

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਘੁਬਾਇਆ ਦਾ ਰਹਿਣ ਵਾਲਾ ਅਦਿੱਤਿਆ ਵਧਵਾ ਕਰੇਗਾ ਤੀਰ ਅੰਦਾਜ਼ੀ ਏਸ਼ੀਆ ਕੱਪ ਲਈ ਭਾਰਤ ਦੀ ਮੇਜ਼ਬਾਨੀ ਅਗਲੀ ਖ਼ਬਰ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਵਿਸ਼ੇਸ਼ ਇਕੱਤਰਤਾ
Ad Position 24