06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ 1 ਲੱਖ ਰੁਪਏ ਸਹਾਇਤਾ ਰਾਸ਼ੀ

ਅੰਮ੍ਰਿਤਸਰ, 1 ਜੁਲਾਈ (ਜਸਵੰਤ ਸਿੰਘ ਜੱਸ) -- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਫ਼ੈਸਲੇ ਅਨੁਸਾਰ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਹਰ ਮਹੀਨੇ ਧਰਮ ਪ੍ਰਚਾਰ ਕਮੇਟੀ ਦੇ ਫੰਡਾਂ ਵਿਚੋਂ 21 ਹਜ਼ਾਰ ਰੁਪਏ ਸਹਾਇਤਾ...

Ad Position 21
repet_subhas-goyals [Copy P29]
ਅਜੀਤ ਡੈਸਕ 01-07-2026

ਅੰਮ੍ਰਿਤਸਰ, 1 ਜੁਲਾਈ (ਜਸਵੰਤ ਸਿੰਘ ਜੱਸ) --  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਫ਼ੈਸਲੇ ਅਨੁਸਾਰ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਹਰ ਮਹੀਨੇ ਧਰਮ ਪ੍ਰਚਾਰ ਕਮੇਟੀ ਦੇ ਫੰਡਾਂ ਵਿਚੋਂ 21 ਹਜ਼ਾਰ ਰੁਪਏ ਸਹਾਇਤਾ ਦੇਣ ਦੀ ਪ੍ਰਵਾਨਗੀ ਹੋਈ ਹੈ। ਮਤੇ ਦੀ ਰੌਸ਼ਨੀ ਵਿਚ ਪ੍ਰਵਾਨਤ ਮਹੀਨਾਵਾਰ ਸਹਾਇਤਾ ਰਾਸ਼ੀ ਬੀਤੇ ਦਿਨੀਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਆਗੂ ਸ਼੍ਰੋਮਣੀ ਕਮੇਟੀ ਮੈਂਬਰ ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਤੇ ਮੀਤ ਸਕੱਤਰ ਸ. ਅਜ਼ਾਦਦੀਪ ਸਿੰਘ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ ਭਾਈ ਲਾਲ ਜੀ ਤੇ ਸਾਥੀਆਂ ਨੂੰ ਸੌਂਪੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਅਜ਼ਾਦਦੀਪ ਸਿੰਘ ਨੇ ਦੱਸਿਆ ਕਿ ਭਾਈ ਮਰਦਾਨਾ ਜੀ ਦੇ ਵੰਸ਼ਜ਼ ਜੋ ਕੀਰਤਨ ਕਲਾ ਨਾਲ ਅੱਜ ਵੀ ਜੁੜੇ ਹੋਏ ਹਨ, ਨੂੰ ਸ਼੍ਰੋਮਣੀ ਕਮੇਟੀ ਨੇ 21 ਹਜ਼ਾਰ ਰੁਪਏ ਮਹੀਨਾ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਸੀ। ਇਸ ਤਹਿਤ ਸਮੇਂ ਸਮੇਂ ਇਹ ਸਹਾਇਤਾ ਪਾਕਿਸਤਾਨ ਵਸਦੇ ਇਸ ਪਰਿਵਾਰ ਨੂੰ ਦਿੱਤੀ ਜਾਂਦੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਗਏ ਜਥੇ ਦੇ ਆਗੂਆਂ ਨੇ ਬਣਦੀ 1 ਲੱਖ ਰੁਪਏ ਦੀ ਭਾਰਤੀ ਕਰੰਸੀ ਸਹਾਇਤਾ ਰੂਪ ਵਿਚ ਦਿੱਤੀ ਹੈ।
ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਸਮਾਧ ਮਹਾਰਾਜਾ ਰਣਜੀਤ ਸਿੰਘ ਤੇ ਹੋਰ ਗੁਰਧਾਮਾਂ ਲਈ ਨਿਸ਼ਾਨ ਸਾਹਿਬ ਦੇ 7 ਨਵੇਂ ਚੋਲ਼ਾ ਸਾਹਿਬ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੂੰ ਸੌਂਪੇ ਗਏ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ ਤੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਈ.ਟੀ.ਬੀ.ਪੀ. ਦੇ ਅਧਿਕਾਰੀਆਂ ਨੂੰ ਮੈਂਬਰ ਖ਼ੁਸ਼ਵਿੰਦਰ ਸਿੰਘ ਭਾਟੀਆ ਵਲੋਂ ਲੋਈਆਂ, ਕਿਰਪਾਨਾਂ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ, ਜਨਰਲ ਸਕੱਤਰ ਬੀਬੀ ਸਤਵੰਤ ਕੋਰ, ਈ.ਟੀ.ਬੀ.ਪੀ. ਦੇ ਚੇਅਰਮੈਨ ਜਨਾਬ ਕਮਰ ਉਜ ਜਮਾਨ, ਐਡੀਸ਼ਨਲ ਸਕੱਤਰ ਜਨਾਬ ਨਾਸਿਰ ਮੁਸਤਾਕ ਤੇ ਡਿਪਟੀ ਸੈਕਟਰੀ ਜਨਾਬ ਫਰਾਜ ਅਬਾਸ ਵੱਲੋਂ ਜਥੇ ਲਈ ਹਰ ਪ੍ਰਕਾਰ ਦੇ ਕੀਤੇ ਸੁਚੱਜੇ ਪ੍ਰਬੰਧਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਈ.ਟੀ.ਬੀ.ਪੀ. ਗੁਰਦੁਆਰਿਆਂ ਦੇ ਦਰਸ਼ਨਾਂ ਲਈ ਭਾਰਤ ਤੋਂ ਜਾਣ ਵਾਲੇ ਯਾਤਰੂਆਂ ਲਈ ਇਕ ਦੂਜੇ ਨਾਲ ਸਹਿਯੋਗ ਕਰਦੇ ਰਹਿਣਗੇ।

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਸਿੰਘਾਂ ਦੀ ਯਾਦ ’ਚ ਕਰਵਾਇਆ ਗਿਆ ਸਾਲਾਨਾ ਮੇਲਾ ਅਗਲੀ ਖ਼ਬਰ ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨ...
Ad Position 24