05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਮਾਵਾਂ ਧੀਆਂ ਸਤਿਕਾਰ ਯੋਜਨਾਂ ਦੀ ਸ਼ੁਰੂਆਤ ਨਾਲ ਪੰਜਾਬ ਦੀਆਂ ਲੱਖਾਂ ਮਾਵਾਂ ਧੀਆਂ ਲਈ ਇਕ ਨਵਾਂ ਅਧਿਆਇ ਸ਼ੁਰੂ ਹੋਇਆ - ਚੀਮਾ

ਸੰਗਰੂਰ, 1 ਜੁਲਾਈ (ਧੀਰਜ ਪਸੋਰੀਆ) - ਅੱਜ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਾਵਾਂ ਧੀਆਂ ਦੇ ਬੈਂਕ ਖਾਤਿਆਂ ਵਿਚ ਰਾਸ਼ੀ ਆਉਣ ਦੀ ਸ਼ੁਰੂਆਤ ਹੋਣ ਤੋਂ ਪਿੱਛੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ...

Ad Position 21
repet_subhas-goyals [Copy P29]
ਅਜੀਤ ਡੈਸਕ 01-07-2026

ਸੰਗਰੂਰ, 1 ਜੁਲਾਈ (ਧੀਰਜ ਪਸੋਰੀਆ) - ਅੱਜ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਮਾਵਾਂ ਧੀਆਂ ਦੇ ਬੈਂਕ ਖਾਤਿਆਂ ਵਿਚ ਰਾਸ਼ੀ ਆਉਣ ਦੀ ਸ਼ੁਰੂਆਤ ਹੋਣ ਤੋਂ ਪਿੱਛੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਦੀਆਂ ਲੱਖਾਂ ਮਾਵਾਂ ਧੀਆਂ ਲਈ ਇਕ ਨਵਾਂ ਅਧਿਆਇ ਸ਼ੁਰੂ ਹੋਇਆ ਹੈ!ਅੱਜ ਤੋਂ ਉਨ੍ਹਾਂ ਦੇ ਖਾਤਿਆਂ ਵਿਚ ਤਿੰਨ ਮਹੀਨਿਆਂ ਦੀ ਸਨਮਾਨ ਰਾਸ਼ੀ ਜਮਾ ਹੋਣੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਉਨ੍ਹਾਂ ਦੇ ਚਿਹਰਿਆਂ 'ਤੇ ਖੁਸ਼ੀ ਅਤੇ ਅੱਖਾਂ ਵਿਚ ਤਸੱਲੀ ਦਿਖੀ ਹੈ। ਉਨ੍ਹਾਂ ਦੇ ਦਿਲਾਂ ਵਿਚ ਜਾਗਿਆ ਭਰੋਸਾ ਇਸ ਗੱਲ ਦੀ ਗਵਾਹੀ ਦਿੰਦਾ ਹੈ ਕਿ ਮਾਨ ਸਰਕਾਰ ਦਾ ਕੀਤਾ ਵਾਅਦਾ ਹੁਣ ਜ਼ਮੀਨੀ ਹਕੀਕਤ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੁਣ ਅਖੀਰਲਾ ਵਾਅਦਾ ਵੀ ਪੂਰਾ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਵੀ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਵੱਲ ਕਦਮ ਲਗਾਤਾਰ ਅੱਗੇ ਵਧਦੇ ਰਹਿਣਗੇ।

Ad Position 22
No active advertisement
ਪਿਛਲੀ ਖ਼ਬਰ ਭਾਰੀ ਆਵਾਜਾਈ ਲਈ ਤਿੰਨ ਦਿਨ ਪਹਿਲਾਂ ਕੀਤਾ ਬੰਦ ਖਸਤਾ ਹਾਲ ਸਤਲੁਜ ਪੁਲ ਫਿਰ ਖੁੱਲ੍ਹਿਆ ਅਗਲੀ ਖ਼ਬਰ ਕਿਸਾਨ ਦੇ ਘਰ ਚੋਰੀ ਦੀ ਵੱਡੀ ਵਾਰਦਾਤ, ਲੱਖਾਂ ਦਾ ਸੋਨਾ ਅਤੇ ਨਗਦੀ ਚੋਰੀ
Ad Position 24