05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਹਵਾਈ ਅੱਡਾ ਅੰਮ੍ਰਿਤਸਰ ਵਿਖੇ ਆਉਣ ਵਾਲੇ ਯਾਤਰੂਆਂ/ਸੰਗਤਾਂ ਲਈ ਪੁਲਿਸ ਪ੍ਰਸ਼ਾਸਨ ਵਲੋਂ ਨਿਮਰਤਾ ਸਹਿਤ ਅਪੀਲ

ਰਾਜਾਸਾਂਸੀ (ਅੰਮ੍ਰਿਤਸਰ),1 ਜੁਲਾਈ (ਹਰਦੀਪ ਸਿੰਘ ਖੀਵਾ) - ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਸਮੂਹ ਪੁਲਿਸ ਪ੍ਰਸ਼ਾਸਨ ਵਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ 2 ਜੁਲਾਈ...

Ad Position 21
repet_subhas-goyals [Copy P29]
ਅਜੀਤ ਡੈਸਕ 01-07-2026

ਰਾਜਾਸਾਂਸੀ (ਅੰਮ੍ਰਿਤਸਰ),1 ਜੁਲਾਈ (ਹਰਦੀਪ ਸਿੰਘ ਖੀਵਾ) - ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਸਮੇਤ ਸਮੂਹ ਪੁਲਿਸ ਪ੍ਰਸ਼ਾਸਨ ਵਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ 2 ਜੁਲਾਈ ਨੂੰ ਅੰਮ੍ਰਿਤਸਰ ਹਵਾਈ ਤੋਂ ਦੇਸ਼ ਵਿਦੇਸ਼ ਜਾਣ ਵਾਲੇ ਯਾਤਰੀਆਂ ਆਪਣੀ ਫਲਾਈਟ ਦੇ ਨਿਸ਼ਚਿਤ ਸਮੇਂ ਤੋਂ ਕਰੀਬ 5 ਘੰਟੇ ਪਹਿਲਾਂ ਪਹੁੰਚਣ।
ਪੁਲਿਸ ਵਲੋਂ ਯਾਤਰੀਆਂ ਤੇ ਆਮ ਲੋਕਾਂ ਲਈ ਨਿਮਰਤਾ ਨਾਲ ਜਿੱਥੇ ਅਪੀਲ ਜਾਰੀ ਕੀਤੀ ਗਈ ਹੈ ਉੱਥੇ ਸਲਾਹ ਵੀ ਦਿੱਤੀ ਗਈ ਹੈ ਕਿ ਅੰਮ੍ਰਿਤਸਰ ਹਵਾਈ ਅੱਡੇ ਤੇ ਸੰਤ ਬਾਬਾ ਜਵੰਦ ਸਿੰਘ ਦੀ ਬਰਸੀ ਨੂੰ ਸਮਰਪਿਤ 2 ਜੁਲਾਈ ਨੂੰ ਵੱਡੇ ਪੱਧਰ ਤੇ ਜੋੜ ਮੇਲਾ ਮਨਾਇਆ ਜਾ ਰਿਹਾ ਹੈ ।ਪੁਲਿਸ ਅਧਿਕਾਰੀਆਂ ਵਲੋਂ ਹਵਾਈ ਅੱਡੇ ਪਹੁੰਚਣ ਵਾਲੇ ਆਮ ਲੋਕਾਂ ਤੱ ਯਾਤਰੀਆਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਜਿੰਨਾ ਯਾਤਰੀਆਂ ਦੀ ਕੱਲ ਮਿਤੀ 02-07-2026 ਨੂੰ (ਤੜਕਸਾਰ ਸਮਾਂ 03:00 ਵਜੇ ਤੋਂ ਰਾਤ ਸਮਾ 10:00 ਵਜੇ ਤੱਕ )ਫਲਾਈਟ (ਉਡਾਣ) ਹੈ, ਉਹ ਯਾਤਰੀ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ, ਏਅਰ ਪੋਰਟ, ਅੰਮ੍ਰਿਤਸਰ ਵਿਖੇ 5 ਘੰਟੇ ਪਹਿਲਾ ਆਉਣ ਦੀ ਖੇਚਲ ਕਰਨ ਤਾਂ ਜੋ ਉਹ, ਆਪਣੀ ਫਲਾਈਟ ਸਮੇਂ ਸਿਰ ਲੈ ਕੇ ਆਪਣੀ ਮੰਜ਼ਿਲ ਤੱਕ ਜਾ ਸਕਣ।
ਇਸ ਤੋਂ ਇਲਾਵਾ ਜਿਹੜੀ ਸੰਗਤ ਏਅਰ ਪੋਰਟ ਅੰਦਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੀ ਹੈ, ਉਹ ਆਪਣੇ ਵਹੀਕਲ ਪ੍ਰਸ਼ਾਸਨ ਦੁਆਰਾ ਨਿਯੁਕਤ ਕੀਤੇ 2 ਪੁਆਇੰਟਾਂ ਤੇ ਹੀ (ਪਾਰਕਿੰਗ) ਖੜੇ ਕਰਕੇ ਜਾਣ ਤਾਂ ਜੋ ਯਾਤਰੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸੰਗਤ ਨੂੰ ਬੇਨਤੀ ਕੀਤੀ ਕਿ ਉਹ ਵੱਧ ਤੋਂ ਵੱਧ ਟੂ-ਵ੍ਹੀਲਰ ਜਾਂ ਗਰੁੱਪ ਵਿਚ ਆਉਣ ਤਾਂ ਜੋ ਪਾਰਕਿੰਗ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਵੇ। 

Ad Position 22
No active advertisement
ਪਿਛਲੀ ਖ਼ਬਰ ਇੰਗਲੈਂਡ ਖ਼ਿਲਾਫ਼ ਪਹਿਲੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਅਗਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਈਸੀਏਆਈ ਚੰਡੀਗੜ੍ਹ ਸ਼ਾਖਾ ਦੇ ਸੀਏ ਡੇ ਸਮਾਰੋਹ ਦਾ ਕੀਤਾ ਉਦਘਾਟਨ
Ad Position 24