04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮੀਂਹ ਨੇ ਪਾਣੀ ਦੇ ਨਿਕਾਸੀ ਪ੍ਰਬੰਧਾਂ ਦੇ ਖੋਲ੍ਹੀ ਪੋਲ

ਟੱਲੇਵਾਲ, (ਬਰਨਾਲਾ), 2 ਜੁਲਾਈ (ਸੋਨੀ ਚੀਮਾ)- ਹਲਕਾ ਮਹਿਲ ਕਲਾਂ ਦੇ ਪਿੰਡ ਚੀਮਾ ਵਿਖੇ ਅੱਜ ਪਹਿਲੇ ਮੀਂਹ ਨੇ ਹੀ ਗੰਦੇ ਪਾਣੀ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ, ਜਿਸ ਕਾਰਨ....

Ad Position 21
repet_subhas-goyals [Copy P29]
ਅਜੀਤ ਡੈਸਕ 02-07-2026

ਟੱਲੇਵਾਲ, (ਬਰਨਾਲਾ), 2 ਜੁਲਾਈ (ਸੋਨੀ ਚੀਮਾ)- ਹਲਕਾ ਮਹਿਲ ਕਲਾਂ ਦੇ ਪਿੰਡ ਚੀਮਾ ਵਿਖੇ ਅੱਜ ਪਹਿਲੇ ਮੀਂਹ ਨੇ ਹੀ ਗੰਦੇ ਪਾਣੀ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ, ਜਿਸ ਕਾਰਨ ਪ੍ਰੀ ਮਾਨਸੂਨ ਦੇ ਪਹਿਲੇ ਮੀਂਹ ਕਾਰਨ ਅਤੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਲੋਕਾਂ ਦੇ ਘਰਾਂ ਵਿਚ ਦਾਖ਼ਲ ਹੋ ਗਿਆ । ਜ਼ਿਕਰਯੋਗ ਹੈ ਕਿ ਵਾਰਡ ਨੰਬਰ 9 ਦੇ ਵਸਨੀਕ ਪਿਛਲੇ ਲੰਬੇ ਸਮੇਂ ਤੋਂ ਛੱਪੜ ਦੀ ਸਫ਼ਾਈ ਨਾ ਹੋਣ ਕਾਰਨ ਅਤੇ ਛੱਪੜ ’ਤੇ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਪਰ ਇਸ ਮਸਲੇ ਦਾ ਹੱਲ ਨਹੀਂ ਹੋ ਸਕਿਆ। ਪਿਛਲੀ ਵਾਰ ਮੀਂਹ ਦੀ ਰੁੱਤ ਮੌਕੇ ਵੀ ਪਾਣੀ ਲੋਕਾਂ ਦੇ ਘਰਾਂ ਦੇ ਨਾਲ ਨਾਲ ਗੁਰੂ ਘਰ ਵਿਚ ਵੀ ਦਾਖਲ ਹੋ ਗਿਆ ਸੀ ।

Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਨੂੰ ਲੈ ਕੇ ਵੱਡੇ ਭਰਾ ਦਾ ਕਤਲ, ਛੋਟਾ ਭਰਾ ਜ਼ਖਮੀ ਅਗਲੀ ਖ਼ਬਰ 10 ਸਾਲ ਦਾ ਬੱਚਾ ਨਹਿਰ ਵਿੱਚ ਡੁੱਬਿਆ,ਭਾਲ ਜਾਰੀ
Ad Position 24