04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪੁਰਾਣੀ ਰੰਜਿਸ਼ ਨੂੰ ਲੈ ਕੇ ਵੱਡੇ ਭਰਾ ਦਾ ਕਤਲ, ਛੋਟਾ ਭਰਾ ਜ਼ਖਮੀ

ਹਰੀਕੇ ਪੱਤਣ, (ਤਰਨਤਾਰਨ), 2 ਜੁਲਾਈ (ਸੰਜੀਵ ਕੁੰਦਰਾ) - ਕਸਬਾ ਹਰੀਕੇ ਪੱਤਣ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ 2 ਭਰਾਵਾਂ ’ਤੇ 5 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ...

Ad Position 21
repet_subhas-goyals [Copy P29]
ਅਜੀਤ ਡੈਸਕ 02-07-2026

ਹਰੀਕੇ ਪੱਤਣ, (ਤਰਨਤਾਰਨ), 2 ਜੁਲਾਈ (ਸੰਜੀਵ ਕੁੰਦਰਾ) - ਕਸਬਾ ਹਰੀਕੇ ਪੱਤਣ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ 2 ਭਰਾਵਾਂ ’ਤੇ 5 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਵੱਡੇ ਭਰਾ ਦਾ ਕਤਲ ਕਰ ਦਿੱਤਾ ਜਦ ਕਿ ਛੋਟੇ ਭਰਾ ਨੂੰ ਜ਼ਖ਼ਮੀ ਕਰ ਦਿੱਤਾ। ਬਲਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਹਰੀਕੇ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਮੇਰਾ ਵੱਡਾ ਲੜਕਾ ਅੰਗਦਜੋਤ ਸਿੰਘ (18 ਸਾਲ) ਅਤੇ ਛੋਟਾ ਲੜਕਾ ਗੁਰਲਾਲ ਸਿੰਘ ਦੋਵੇਂ ਦੁਕਾਨ ਦੀ ਉਗਰਾਹੀ ਲਈ ਰਾਤ 8 ਵਜੇ ਦੇ ਕਰੀਬ ਐਕਟਿਵਾ ’ਤੇ ਹਰੀਕੇ ਬਜ਼ਾਰ ਪੱਟੀ ਰੋਡ ’ਤੇ ਗਏ ਸਨ ਕਿ ਗੁਰਸੇਰ ਸਿੰਘ ਪੁੱਤਰ ਲਖਵਿੰਦਰ ਸਿੰਘ ,ਸਰੂਪ ਸਿੰਘ ਪੁੱਤਰ ਜੱਸਾ ਸਿੰਘ,ਸਿਮਰਨਜੀਤ ਸਿੰਘ ਸਾਰੇ ਵਾਸੀ ਮਰਹਾਣਾ ਅਤੇ 2 ਹੋਰ ਅਣ-ਪਛਾਤੇ ਵਿਅਕਤੀਆਂ ਨੇ ਮੇਰੇ ਦੋਵੇਂ ਲੜਕਿਆਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਮੇਰੇ ਲੜਕੇ ਅੰਗਦਜੋਤ ਸਿੰਘ ਦੀ ਮੌਤ ਹੋ ਗਈ ਅਤੇ ਛੋਟਾ ਲੜਕਾ ਗੁਰਲਾਲ ਸਿੰਘ ਜ਼ਖ਼ਮੀ ਹੋ ਗਿਆ । ਹਰੀਕੇ ਪੁਲਿਸ ਨੇ ਗੁਰਸੇਰ ਸਿੰਘ, ਸਰੂਪ ਸਿੰਘ, ਸਿਮਰਨਜੀਤ ਸਿੰਘ ਅਤੇ 2 ਅਣ-ਪਛਾਤਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਐਸ. ਐਚ. ਓ. ਬਲਬੀਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕੈਲਗਰੀ ਵਿਚ ਕੈਨੇਡਾ ਦਾ 159ਵਾਂ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਮੀਂਹ ਨੇ ਪਾਣੀ ਦੇ ਨਿਕਾਸੀ ਪ੍ਰਬੰਧਾਂ ਦੇ ਖੋਲ੍ਹੀ ਪੋਲ
Ad Position 24