03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਖਿਡਾਰੀ ਅਮਰਿੰਦਰ ਪਾਲ ਸਿੰਘ ਦਾ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਲੋਂ ਕੀਤਾ ਗਿਆ ਸਨਮਾਨ

ਲਹਿਰਾਗਾਗਾ (ਸੰਗਰੂਰ), 2 ਜੁਲਾਈ (ਅਸ਼ੋਕ ਗਰਗ)- ਹਲਕਾ ਲਹਿਰਾਗਾਗਾ ਦੇ ਪਿੰਡ ਲਹਿਲ ਖੁਰਦ ਦੇ ਹੋਣਹਾਰ ਵਾਲੀਬਾਲ ਖਿਡਾਰੀ...

Ad Position 21
repet_subhas-goyals [Copy P29]
ਅਜੀਤ ਡੈਸਕ 02-07-2026

ਲਹਿਰਾਗਾਗਾ (ਸੰਗਰੂਰ), 2 ਜੁਲਾਈ (ਅਸ਼ੋਕ ਗਰਗ)- ਹਲਕਾ ਲਹਿਰਾਗਾਗਾ ਦੇ ਪਿੰਡ ਲਹਿਲ ਖੁਰਦ ਦੇ ਹੋਣਹਾਰ ਵਾਲੀਬਾਲ ਖਿਡਾਰੀ ਅਮਰਿੰਦਰ ਪਾਲ ਸਿੰਘ ਪੁੱਤਰ ਜਗਦੇਵ ਸਿੰਘ ਨੇ ਭਾਰਤੀ ਸੀਨੀਅਰ ਵਾਲੀਬਾਲ ਟੀਮ ਦੀ ਨੁਮਾਇੰਦਗੀ ਕਰਦਿਆਂ ਏ.ਵੀ.ਸੀ. ਕੱਪ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼, ਪੰਜਾਬ ਅਤੇ ਜ਼ਿਲ੍ਹਾ ਸੰਗਰੂਰ ਦਾ ਨਾਂਅ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਸ਼ਾਨਦਾਰ ਉਪਲੱਬਧੀ ’ਤੇ ਖੇਤਰ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਆਪਣੇ ਦਫ਼ਤਰ ਵਿਖੇ ਅਮਰਿੰਦਰ ਪਾਲ ਸਿੰਘ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਖਿਡਾਰੀ ਆਪਣੀ ਮਿਹਨਤ ਅਤੇ ਲਗਨ ਸਦਕਾ ਦੇਸ਼ ਦਾ ਨਾਂਅ ਵਿਸ਼ਵ ਪੱਧਰ ’ਤੇ ਚਮਕਾ ਰਹੇ ਹਨ, ਜੋ ਕਿ ਮਾਣ ਵਾਲੀ ਗੱਲ ਹੈ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਹੋਈ ਮੁਲਤਵੀਂ ਅਗਲੀ ਖ਼ਬਰ ਭਾਰਤ ਪੁੱਜੇ ਜਾਪਾਨੀ ਪ੍ਰਧਾਨ ਮੰਤਰੀ ਦਾ ਰਾਸ਼ਟਰਪਤੀ ਭਵਨ ’ਚ ਸ਼ਾਨਦਾਰ ਸਵਾਗਤ
Ad Position 24