03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਹੋਈ ਮੁਲਤਵੀਂ

ਸੁਲਤਾਨਪੁਰ ਲੋਧੀ, 2 ਜੁਲਾਈ (ਹੈਪੀ, ਲਾਡੀ)- ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਅੱਜ ਹੋਣ ਜਾ ਰਹੀ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ...

Ad Position 21
repet_subhas-goyals [Copy P29]
ਅਜੀਤ ਡੈਸਕ 02-07-2026

ਸੁਲਤਾਨਪੁਰ ਲੋਧੀ, 2 ਜੁਲਾਈ (ਹੈਪੀ, ਲਾਡੀ)- ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਅੱਜ ਹੋਣ ਜਾ ਰਹੀ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਮੁਲਤਵੀ ਕਰ ਦਿੱਤੀ ਗਈ। ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਆਪ ਦੇ ਹਲਕਾ ਇੰਚਾਰਜ ਦੇ ਇਸ਼ਾਰੇ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਚੋਣ ਮੁਲਤਵੀਂ ਕਰ ਦਿੱਤੀ ਗਈ ਹੈ। ਉਨ੍ਹਾਂ ਐਸ. ਡੀ. ਐਮ. ਸੁਲਤਾਨਪੁਰ ਲੋਧੀ ਦੇ ਬਿਮਾਰ ਹੋਣ ਨੂੰ ਚੋਣ ਮੁਲਤਵੀ ਕਰਨ ਦਾ ਇਕ ਬਹਾਨਾ ਦਸਿਆ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਅਧਿਕਾਰੀ ਆਪਣੀ ਡਿਊਟੀ ਪ੍ਰਤੀ ਜਿੰਮੇਵਾਰ ਨਾ ਹੋ ਕੇ ਪੰਜਾਬ ਸਰਕਾਰ ਦੇ ਇਸ਼ਾਰਿਆਂ ਤੇ ਕੰਮ ਕਰਦੇ ਹਨ, ਉਨ੍ਹਾਂ ਨੂੰ ਹਾਈਕੋਰਟ ਦਾ ਰਾਹ ਵਿਖਾਇਆ ਜਾਵੇਗਾ।

ਉਨ੍ਹਾਂ ਇਸ ਮੌਕੇ ਇਹ ਵੀ ਸਪਸ਼ਟ ਕੀਤਾ ਕਿ ਉਨ੍ਹਾਂ ਵਲੋਂ ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ ਦੀ ਧਰਮਪਤਨੀ ਕੌਂਸਲਰ ਸੰਦੀਪ ਕੌਰ ਚੀਮਾ ਪ੍ਰਧਾਨ ਹੋਣਗੇ ਜਦਕਿ ਸਾਬਕਾ ਚੇਅਰਮੈਨ ਤੇਜਵੰਤ ਸਿੰਘ ਦੀ ਧਰਮ ਪਤਨੀ ਕੌਸਲਰ ਗੁਰਜੀਤ ਕੌਰ ਤੇ ਕੋਂਸਲਰ ਪਵਨ ਕਨੋਜੀਆ ਮੀਤ ਪ੍ਰਧਾਨ ਹੋਣਗੇ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਸਰਕਾਰੀ ਅਧਿਕਾਰੀਆਂ ਨੂੰ ਆਪਣੇ ਵਰਕਰਾਂ ਦੇ ਤੌਰ ਤੇ ਵਰਤ ਰਹੀ ਹੈ। ਅੰਤ ਵਿਚ ਵਿਧਾਇਕ ਰਾਣਾ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਦੇ ਕੌਂਸਲਰਾਂ ਨੂੰ ਝੂਠੇ ਕੇਸਾਂ ਵਿਚ ਫਸਾਉਣ ਦੀਆਂ ਜੋ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਉਹ ਅਤੇ ਉਨ੍ਹਾਂ ਦੇ ਕੌਂਸਲਰ ਇਨ੍ਹਾਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।

Ad Position 22
No active advertisement
ਪਿਛਲੀ ਖ਼ਬਰ ਭਰਵੇਂ ਮੀਂਹ ਨੇ ਕਿਸਾਨਾਂ, ਪੰਜਾਬ ਪਾਵਰਕੌਮ ਅਤੇ ਆਮ ਲੋਕਾਂ ਨੂੰ ਦਿੱਤੀ ਵੱਡੀ ਰਾਹਤ ਅਗਲੀ ਖ਼ਬਰ ਖਿਡਾਰੀ ਅਮਰਿੰਦਰ ਪਾਲ ਸਿੰਘ ਦਾ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਲੋਂ ਕੀਤਾ ਗਿਆ ਸਨਮਾਨ
Ad Position 24