02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਕਾਂਗਰਸ ਪਾਰਟੀ ਵਿਚ ਚਰਨਜੀਤ ਸਿੰਘ ਚੰਨੀ ਦੇ ਕੱਦ ਨੂੰ ਅਣਗੌਲਿਆ ਕਰਨਾ ਪਾਰਟੀ ਦੀ ਦਲਿਤ ਵਿਰੋਧੀ ਸੋਚ ਦਾ ਪ੍ਰਤੀਕ- ਜਸਵੀਰ

ਸੰਗਰੂਰ, 2 ਜੁਲਾਈ (ਧੀਰਜ ਪਸੋਰੀਆ)- ਕਾਂਗਰਸ ਪਾਰਟੀ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਾਜਨੀਤਿਕ ਕੱਦ ਦੇ...

Ad Position 21
repet_subhas-goyals [Copy P29]
ਅਜੀਤ ਡੈਸਕ 02-07-2026

ਸੰਗਰੂਰ, 2 ਜੁਲਾਈ (ਧੀਰਜ ਪਸੋਰੀਆ)- ਕਾਂਗਰਸ ਪਾਰਟੀ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਾਜਨੀਤਿਕ ਕੱਦ ਦੇ ਨਾਲ ਨਾਲ ਉਨ੍ਹਾਂ ਦੀ ਸੂਬੇ ਵਿਚ ਵਧੀ ਹੋਈ ਲੋਕ ਪ੍ਰਿਯਤਾ ਨੂੰ ਨਜ਼ਰ ਅੰਦਾਜ਼ ਕਰਨਾ ਕਾਂਗਰਸ ਦੀ ਦਲਿਤਾਂ ਪ੍ਰਤੀ ਮਾੜੀ ਸੋਚ ਦਾ ਪ੍ਰਤੀਕ ਹੈ। ਇਹ ਪ੍ਰਗਟਾਵਾ ਕਰਦਿਆਂ ਹੋਇਆਂ ਦਲਿਤ ਭਾਈਚਾਰੇ ਦੇ ਆਗੂ ਅਤੇ ਪੰਚਾਇਤ ਯੂਨੀਅਨ ਦੇ ਸਾਬਕਾ ਜਿਲਾ ਪ੍ਰਧਾਨ ਜਸਵੀਰ ਸਿੰਘ ਛੰਨਾ ਨੇ ਕਿਹਾ ਹੈ ਕਿ ਅੱਜ ਚਰਨਜੀਤ ਸਿੰਘ ਚੰਨੀ ਦੀ ਪੰਜਾਬ ਵਿਚ ਐਨੀ ਜਿਆਦਾ ਲੋਕ ਪ੍ਰਿਯਤਾ ਵੱਧ ਗਈ ਹੈ ਕਿ ਕਾਂਗਰਸੀਆਂ ਦੇ ਨਾਲ ਨਾਲ ਹਰ ਵਿਰੋਧੀ ਪਾਰਟੀ ਦੀ ਜੁਬਾਨ ਤੇ ਚਰਨਜੀਤ ਸਿੰਘ ਚੰਨੀ ਦਾ ਨਾਮ ਆਉਂਦਾ ਹੈ ਪਰ ਕਾਂਗਰਸ ਪਾਰਟੀ ਵਲੋਂ ਨਾ ਤਾਂ ਉਨ੍ਹਾਂ ਨੂੰ ਕਾਂਗਰਸ ਪਾਰਟੀ ਦਾ ਪ੍ਰਧਾਨ ਐਲਾਨਿਆ ਅਤੇ ਨਾ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਕਾਂਗਰਸ ਦੀ ਦਲਿਤਾਂ ਪ੍ਰਤੀ ਮਾੜੀ ਸੋਚ ਨੂੰ ਪ੍ਰਗਟਾਉਂਦਾ ਹੈ।

ਦਲਿਤ ਭਾਈਚਾਰੇ ਦੇ ਆਗੂ ਨੇ ਕਿਹਾ ਕਿ ਪੰਜਾਬ ਦਾ ਦਲਿਤ ਭਾਈਚਾਰਾ ਹੁਣ ਜਾਗ ਪਿਆ ਹੈ ਇਹੀ ਕਾਰਨ ਹੈ ਕਿ ਸੂਬੇ ਵਿਚ ਕਾਂਗਰਸ ਦਾ ਪਤਨ ਸ਼ੁਰੂ ਹੋ ਗਿਆ ਹੈ।

 

Ad Position 22
No active advertisement
ਪਿਛਲੀ ਖ਼ਬਰ ਮੈਂ ਪੰਜਾਬ ਦੇ ਹਰ ਯੋਗ ਵੋਟਰ ਨੂੰ ਅਪੀਲ ਕਰਦਾ ਹਾਂ ਕਿ ਆਪਣਾ ਐਸ.ਆਈ.ਆਰ. ਫਾਰਮ ਸਮੇਂ ਸਿਰ ਜ਼ਰੂਰ ਭਰੋ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨਗਰ ਕੌਂਸਲ ਦੇ ਪ੍ਰਧਾਨਗੀ ਦੀ ਚੋਣ ਹੋਈ ਸ਼ੁਰੂ
Ad Position 24