02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣਨ ਤੇ ਭਾਜਪਾ, ਅਕਾਲੀ ਦਲ ਨੇ ਲਾਇਆ ਧਰਨਾ

ਰਾਜਪੁਰਾ (ਪਟਿਆਲਾ), 2 ਜੁਲਾਈ (ਰਣਜੀਤ ਸਿੰਘ)- ਅੱਜ ਇਥੇ ਨਗਰ ਕੌਂਸਲ ਦੇ ਵਿਹੜੇ ਵਿਚ ਨਗਰ ਕੌਂਸਲ ਦੇ...

Ad Position 21
repet_subhas-goyals [Copy P29]
ਅਜੀਤ ਡੈਸਕ 02-07-2026

ਰਾਜਪੁਰਾ (ਪਟਿਆਲਾ), 2 ਜੁਲਾਈ (ਰਣਜੀਤ ਸਿੰਘ)- ਅੱਜ ਇਥੇ ਨਗਰ ਕੌਂਸਲ ਦੇ ਵਿਹੜੇ ਵਿਚ ਨਗਰ ਕੌਂਸਲ ਦੇ ਪ੍ਰਧਾਨਗੀ ਦੀ ਚੋਣ ਲਈ ਮੀਟਿੰਗ ਰੱਖੀ ਗਈ ਸੀ। ਆਮ ਆਦਮੀ ਪਾਰਟੀ ਨੇ ਆਪਣਾ ਪ੍ਰਧਾਨ ਚੁਣ ਲਿਆ ਅਤੇ ਉਹ ਨਾਲ ਦੀ ਨਾਲ ਉਥੋਂ ਚਲੇ ਗਏ। ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ ਅਤੇ ਇਸ ਤੋਂ ਦੂਜੇ ਬੰਨੇ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਮਿਲ ਕੇ ਸਾਂਝੇ ਤੌਰ ਤੇ ਟਾਹਲੀ ਵਾਲੇ ਚੌਂਕ ਵਿਚ ਧਰਨਾ ਲਾ ਦਿੱਤਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਸ਼ਰੇਆਮ ਧੱਕੇਸ਼ਾਹੀ ਹੋਈ ਹੈ ਪ੍ਰਸ਼ਾਸਨ ਨੇ ਉਨ੍ਹਾਂ ਨਾਲ ਧੱਕਾ ਕੀਤਾ ਹੈ। ਇਸੇ ਤਰ੍ਹਾਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਧੱਕਾ ਕੀਤਾ ਹੈ। ਇਸਦਾ ਖਮਿਆਜਾ ਆਉਣ ਵਾਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਭੁਗਤਨਾ ਪਵੇਗਾ। ਆਮ ਆਦਮੀ ਪਾਰਟੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਸੰਪਰਕ ਨਹੀਂ ਹੋ ਸਕਿਆ।

 

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਦਾ ਕੈਨਾਈਨ ਇੰਸਟੀਚਿਊਟ ਬਣੇਗਾ ਅੰਤਰਰਾਸ਼ਟਰੀ ਟ੍ਰੇਨਿੰਗ ਹੱਬ ਅਗਲੀ ਖ਼ਬਰ ਮੈਂ ਪੰਜਾਬ ਦੇ ਹਰ ਯੋਗ ਵੋਟਰ ਨੂੰ ਅਪੀਲ ਕਰਦਾ ਹਾਂ ਕਿ ਆਪਣਾ ਐਸ.ਆਈ.ਆਰ. ਫਾਰਮ ਸਮੇਂ ਸਿਰ ਜ਼ਰੂਰ ਭਰੋ- ਮੁੱਖ ਮੰਤਰੀ ਮਾਨ
Ad Position 24