02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪਿੰਡ ਤਾਜੋਕੇ ਦੇ ਛੱਪੜ ਚੋਂ ਨਵ ਵਿਆਹੁਤਾ ਦੀ ਲਾਸ਼ ਬਰਾਮਦ

ਤਪਾ ਮੰਡੀ (ਬਰਨਾਲਾ), 2 ਜੁਲਾਈ (ਵਿਜੇ ਸ਼ਰਮਾ)- ਨੇੜਲੇ ਪਿੰਡ ਤਾਜੋਕੇ ਦੇ ਛੱਪੜ ਚੋਂ ਇਕ ਨਵ ਵਿਆਹੁਤਾ ਦੀ ਲਾਸ਼...

Ad Position 21
repet_subhas-goyals [Copy P29]
ਅਜੀਤ ਡੈਸਕ 02-07-2026

ਤਪਾ ਮੰਡੀ (ਬਰਨਾਲਾ), 2 ਜੁਲਾਈ (ਵਿਜੇ ਸ਼ਰਮਾ)- ਨੇੜਲੇ ਪਿੰਡ ਤਾਜੋਕੇ ਦੇ ਛੱਪੜ ਚੋਂ ਇਕ ਨਵ ਵਿਆਹੁਤਾ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਪਾ ਪੁਲਿਸ ਚੌਕੀ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਪਿੰਡ ਦੇ ਕੁਝ ਮੋਹਤਵਰਾਂ ਨੇ ਸੂਚਨਾ ਦਿੱਤੀ ਕਿ ਪਿੰਡ ਦੇ ਛੱਪੜ 'ਚ ਇਕ ਲਾਸ਼ ਤੈਰਦੀ ਦੇਖੀ ਹੈ।

ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਸਮੇਤ ਮੌਕੇ ਤੇ ਪੁੱਜੇ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਾਸ਼ ਨੂੰ ਛੱਪੜ ਵਿਚੋਂ ਕੱਢ ਕੇ ਸਹਾਰਾ ਕਲੱਬ ਦੀ ਐਬੂਲੈਂਸ ਰਾਹੀਂ ਸਿਵਲ ਹਸਪਤਾਲ ਤਪਾ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਪਿੰਡ ਤਾਜੋਕੇ ਦੀ ਧੀ ਹੈ ਜਿਸ ਦਾ ਕੁਝ ਮਹੀਨੇ ਪਹਿਲਾਂ ਵਿਆਹ ਖੇੜੀ ਵਿਖੇ ਹੋਇਆ ਸੀ ਅਤੇ ਉਸ ਦਾ ਭਰਾ ਉਸ ਨੂੰ ਸੁਹਰੇ ਘਰ ਤੋਂ ਪਿੰਡ ਲੈ ਕੇ ਆਇਆ ਸੀ, ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਬਰਨਾਲਾ ਭੇਜ ਦਿੱਤਾ ਅਤੇ ਪੁਲਿਸ ਵਲੋਂ ਘਟਨਾ ਦੀ ਹਰ ਪਹਿਲੂ ਤੇ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਿਸ਼ੇਸ਼ ਯੋਗਦਾਨ ਦੇ ਰਹੀ ਹੈ ਸੀਐਮ ਦੀ ਯੋਗਸ਼ਾਲਾ ਅਗਲੀ ਖ਼ਬਰ ਡੇਰਾਬੱਸੀ ਦਾ ਕੈਨਾਈਨ ਇੰਸਟੀਚਿਊਟ ਬਣੇਗਾ ਅੰਤਰਰਾਸ਼ਟਰੀ ਟ੍ਰੇਨਿੰਗ ਹੱਬ
Ad Position 24