02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਿਸ਼ੇਸ਼ ਯੋਗਦਾਨ ਦੇ ਰਹੀ ਹੈ ਸੀਐਮ ਦੀ ਯੋਗਸ਼ਾਲਾ

ਸੰਗਰੂਰ, 2 ਜੁਲਾਈ (ਧੀਰਜ ਪਸੋਰੀਆ)- ਸੀਐਮ ਦੀ ਯੋਗਸ਼ਾਲਾ ਪ੍ਰੋਜੈਕਟ ਤਹਿਤ ਜ਼ਿਲ੍ਹਾ ਸੰਗਰੂਰ ਵਿਚ...

Ad Position 21
repet_subhas-goyals [Copy P29]
ਅਜੀਤ ਡੈਸਕ 02-07-2026

ਸੰਗਰੂਰ, 2 ਜੁਲਾਈ (ਧੀਰਜ ਪਸੋਰੀਆ)- ਸੀਐਮ ਦੀ ਯੋਗਸ਼ਾਲਾ ਪ੍ਰੋਜੈਕਟ ਤਹਿਤ ਜ਼ਿਲ੍ਹਾ ਸੰਗਰੂਰ ਵਿਚ 713 ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਇਹ ਕਲਾਸਾਂ ਤਕਰੀਬਨ ਹਰ ਪਿੰਡ ਤੱਕ ਪਹੁੰਚ ਚੁੱਕੀਆਂ ਹਨ। ਅੱਜ ਦੇ ਸਮੇਂ ਵਿਚ ਜੀਵਨ ਸ਼ੈਲੀ ਸਬੰਧੀ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਵਿਚ ਬੀ.ਪੀ, ਸ਼ੂਗਰ, ਥਾਇਰਾਇਡ, ਮਾਈਗਰੇਨ, ਸਰਵਾਈਕਲ, ਪਿੱਠ ਦਰਦ ਵਰਗੀਆਂ ਸਮੱਸਿਆਵਾਂ ਹਨ। ਇਨ੍ਹਾਂ ਸਭ ਸਮੱਸਿਆਵਾਂ ਨੂੰ ਯੋਗ ਦੇ ਨਾਲ ਠੀਕ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਇਸ ਪ੍ਰੋਜੈਕਟ ਦੇ ਜ਼ਿਲ੍ਹਾ ਕੋਆਰਡੀਨੇਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਅਜਿਹਾ ਸਿਰਫ਼ ਕਹਿਣਾ ਨਹੀਂ ਹੈ, ਬਲਕਿ ਇਹ ਸਾਬਤ ਹੋ ਚੁੱਕਿਆ ਹੈ।

ਸੀ.ਐਮ. ਦੀ ਯੋਗਸ਼ਾਲਾ ਤਹਿਤ ਬਲਾਕ ਲਹਿਰਾਗਾਗਾ ਦੇ ਅੰਦਰ ਜੀ.ਪੀ.ਐਫ. ਪਾਰਕ ਵਿਚ ਚੱਲ ਰਹੀ ਸੀ.ਐਮ ਦੀ ਯੋਗਸ਼ਾਲਾ ਦੇ ਮੈਂਬਰਾਂ ਵਲੋਂ ਇਸਦੀ ਪੁਸ਼ਟੀ ਕੀਤੀ ਗਈ, ਜਿਸ ਵਿਚ ਲਾਭ ਸਿੰਘ ਨੇ ਦੱਸਿਆ ਕਿ ਉਸਨੂੰ ਸ਼ੂਗਰ ਦੀ ਸਮੱਸਿਆ ਸੀ ਜਿਸ ਦੇ ਲਈ ਪਹਿਲਾਂ ਕਈ ਤਰ੍ਹਾਂ ਦੀਆਂ ਇਲਾਜ ਵਿਧੀਆਂ ਦਾ ਸਹਾਰਾ ਲਿਆ ਪਰ ਯੋਗ ਦੇ ਨਾਲ ਮੈਨੂੰ ਬਹੁਤ ਜਲਦੀ ਇਸ ਵਿਚ ਆਰਾਮ ਪ੍ਰਾਪਤ ਹੋਇਆ।"ਸੀ.ਐਮ ਦੀ ਯੋਗਸ਼ਾਲਾ ਦੇ ਜ਼ਿਲ੍ਹਾ ਕੋਆਰਡੀਨੇਟਰ ਲਵਪ੍ਰੀਤ ਸਿੰਘ ਨੇ ਇਹ ਵੀ ਦੱਸਿਆ ਕੀ ਪੂਰੇ ਜ਼ਿਲ੍ਹੇ ਅੰਦਰ 713 ਕਲਾਸਾਂ 92 ਟਰੇਨਰਾਂ ਦੁਆਰਾ ਚਲਾਈਆਂ ਜਾ ਰਹੀਆਂ ਹਨ ਜੋ ਕਿ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਿਚ ਹਨ।

 

Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਪੜਾਅਵਾਰ ਆਪਣੀਆਂ ਗਰੰਟੀਆਂ ਪੂਰੀਆਂ ਕਰਨ ਵਿਚ ਵਚਨਬੱਧ- ਚੇਅਰਮੈਨ ਸ਼ੈਂਟੀ ਬਾਂਸਲ, ਰਜੇਸ਼ ਗੋਪ ਅਗਲੀ ਖ਼ਬਰ ਪਿੰਡ ਤਾਜੋਕੇ ਦੇ ਛੱਪੜ ਚੋਂ ਨਵ ਵਿਆਹੁਤਾ ਦੀ ਲਾਸ਼ ਬਰਾਮਦ
Ad Position 24