02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮਾਨ ਸਰਕਾਰ ਪੜਾਅਵਾਰ ਆਪਣੀਆਂ ਗਰੰਟੀਆਂ ਪੂਰੀਆਂ ਕਰਨ ਵਿਚ ਵਚਨਬੱਧ- ਚੇਅਰਮੈਨ ਸ਼ੈਂਟੀ ਬਾਂਸਲ, ਰਜੇਸ਼ ਗੋਪ

ਦਿੜ੍ਹਬਾ ਮੰਡੀ (ਸੰਗਰੂਰ), 2 ਜੂਨ (ਜਸਵੀਰ ਸਿੰਘ ਔਜਲਾ)- ਪੰਜਾਬ ਰਾਜ ਕਮਿਸ਼ਨ ਦਿੜ੍ਹਬਾ ਦੇ ਚੇਅਰਮੈਨ ਅਜੇ ਬਾਂਸਲ ਸ਼ੈੱਟੀ...

Ad Position 21
repet_subhas-goyals [Copy P29]
ਅਜੀਤ ਡੈਸਕ 02-07-2026

ਦਿੜ੍ਹਬਾ ਮੰਡੀ (ਸੰਗਰੂਰ), 2 ਜੂਨ (ਜਸਵੀਰ ਸਿੰਘ ਔਜਲਾ)- ਪੰਜਾਬ ਰਾਜ ਕਮਿਸ਼ਨ ਦਿੜ੍ਹਬਾ ਦੇ ਚੇਅਰਮੈਨ ਅਜੇ ਬਾਂਸਲ ਸ਼ੈੱਟੀ ਤੇ ਵਪਾਰ ਮੰਡਲ ਦੇ ਸਟੇਟ ਮੈਂਬਰ ਰਜੇਸ ਗੋਪ ਦਿੜ੍ਹਬਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੇ ਖਾਤਿਆਂ ਵਿਚ ਪੈਸੇ ਜਮ੍ਹਾ ਕਰਵਾਉਣਾ ਸ਼ੁਰੂ ਕਰਨ ਨਾਲ ਵਿਰੋਧੀ ਪਾਰਟੀਆਂ ਦੇ ਸਾਰੇ ਝੂਠੇ ਪ੍ਰਚਾਰ ਬੰਦ ਹੋ ਗਏ ਹਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀਆਂ ਸਾਰੀਆਂ ਗਾਰੰਟੀਆਂ ਨੂੰ ਪੜਾਅਵਾਰ ਪੂਰਾ ਕਰ ਰਹੀ ਹੈ ਅਤੇ ਔਰਤਾਂ ਨੂੰ ਦਿੱਤੀ ਗਈ ਇਹ ਰਕਮ ਉਨ੍ਹਾਂ ਨੂੰ ਵਿੱਤੀ ਤੌਰ 'ਤੇ ਸਵੈ-ਨਿਰਭਰ ਬਣਾਉਣ ਵਿਚ ਮਦਦਗਾਰ ਸਾਬਤ ਹੋਵੇਗੀ ਅਤੇ ਘਰੇਲੂ ਖਰਚਿਆਂ ਵਿਚ ਸਹਾਇਤਾ ਕਰੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅਨੁਸਾਰ, ਪਹਿਲਾਂ ਬਿਜਲੀ ਦੇ ਬਿੱਲ ਜ਼ੀਰੋ ਕੀਤੇ ਗਏ ਸਨ ਅਤੇ ਹੁਣ ਸਰਕਾਰ ਨੇ ਔਰਤਾਂ ਨੂੰ ਵਿੱਤੀ ਲਾਭ ਦੇ ਕੇ ਆਪਣਾ ਇਰਾਦਾ ਸਪੱਸ਼ਟ ਕਰ ਦਿੱਤਾ ਹੈ।

 

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਪੰਜਾਬੀਆਂ ਨਾਲ ਕੀਤਾ ਵਿਸ਼ਵਾਸਘਾਤ, ਲੋਕ ਚੋਣਾਂ ਵਿਚ ਦੇਣਗੇ ਕਰਾਰਾ ਜਵਾਬ- ਸ਼ਵੇਤ ਮਲਿਕ ਅਗਲੀ ਖ਼ਬਰ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਿਸ਼ੇਸ਼ ਯੋਗਦਾਨ ਦੇ ਰਹੀ ਹੈ ਸੀਐਮ ਦੀ ਯੋਗਸ਼ਾਲਾ
Ad Position 24