02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਪੰਜਾਬੀਆਂ ਨਾਲ ਕੀਤਾ ਵਿਸ਼ਵਾਸਘਾਤ, ਲੋਕ ਚੋਣਾਂ ਵਿਚ ਦੇਣਗੇ ਕਰਾਰਾ ਜਵਾਬ- ਸ਼ਵੇਤ ਮਲਿਕ

ਪਠਾਨਕੋਟ, 2 ਜੁਲਾਈ (ਸੰਧੂ)- ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ...

Ad Position 21
repet_subhas-goyals [Copy P29]
ਅਜੀਤ ਡੈਸਕ 02-07-2026

ਪਠਾਨਕੋਟ, 2 ਜੁਲਾਈ (ਸੰਧੂ)- ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ਼ਵੇਤ ਮਲਿਕ ਨੇ ਪਠਾਨਕੋਟ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਪਿਛਲੇ ਦਸ ਸਾਲਾਂ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬੀਆਂ ਨਾਲ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਕ ਸਮਾਂ ਸੀ ਜਦੋਂ ਪੰਜਾਬ ਦੇਸ਼ ਦੇ ਸਭ ਤੋਂ ਖੁਸ਼ਹਾਲ ਸੂਬਿਆਂ ਵਿਚ ਸ਼ਾਮਲ ਸੀ, ਪਰ ਗਲਤ ਨੀਤੀਆਂ, ਭ੍ਰਿਸ਼ਟਾਚਾਰ ਅਤੇ ਕੁਸ਼ਾਸਨ ਕਾਰਨ ਅੱਜ ਸੂਬਾ ਵਿਕਾਸ ਦੇ ਮਾਮਲੇ ਵਿਚ ਕਾਫ਼ੀ ਪਿੱਛੇ ਚਲਾ ਗਿਆ ਹੈ।
ਇਸ ਮੌਕੇ ਪਠਾਨਕੋਟ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਸ਼ਮਸ਼ੇਰ ਸਿੰਘ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ, ਸਾਬਕਾ ਮੇਅਰ ਅਨਿਲ ਵਾਸੁਦੇਵਾ, ਸਾਬਕਾ ਜ਼ਿਲ੍ਹਾ ਪ੍ਰਧਾਨ ਸਤੀਸ਼ ਮਹਾਜਨ, ਵਿਨੋਦ ਧੀਮਾਨ, ਗਜਿੰਦਰ ਸਿੰਘ ਅਤੇ ਰਾਜ ਕੁਮਾਰ ਗੁਪਤਾ ਵੀ ਹਾਜ਼ਰ ਸਨ।

ਸ਼ਵੇਤ ਮਲਿਕ ਨੇ ਕਿਹਾ ਕਿ ਪਹਿਲਾਂ ਕਾਂਗਰਸ ਨੇ ਭ੍ਰਿਸ਼ਟਾਚਾਰ ਰਾਹੀਂ ਪੰਜਾਬ ਨੂੰ ਲੁੱਟਿਆ ਅਤੇ ਲੋਕਾਂ ਨੇ 2022 ਵਿਚ ਉਸ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ, ਪਰ ਆਮ ਆਦਮੀ ਪਾਰਟੀ ਨੇ ਵੀ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਨਿਰਾਸ਼ ਕੀਤਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਦੇਣ, ਨੌਜਵਾਨਾਂ ਨੂੰ ਰੋਜ਼ਗਾਰ, ਕਿਸਾਨਾਂ ਦਾ ਕਰਜ਼ਾ ਮਾਫ਼ ਕਰਨ, ਸਸਤੀਆਂ ਬਿਜਲੀ ਦਰਾਂ ਅਤੇ ਭ੍ਰਿਸ਼ਟਾਚਾਰ ਖ਼ਤਮ ਕਰਨ ਵਰਗੇ ਵਾਅਦੇ ਅੱਜ ਤੱਕ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਸੂਬੇ ਵਿਚ ਨਸ਼ਿਆਂ, ਬੇਰੋਜ਼ਗਾਰੀ, ਕਾਨੂੰਨ-ਵਿਵਸਥਾ, ਗੈਰ-ਕਾਨੂੰਨੀ ਮਾਈਨਿੰਗ ਅਤੇ ਵਧਦੇ ਕਰਜ਼ੇ ਨੇ ਪੰਜਾਬ ਦੀ ਆਰਥਿਕਤਾ ਨੂੰ ਗੰਭੀਰ ਨੁਕਸਾਨ ਪਹੁੰਚਾਇਆ ਹੈ। ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਵੀ ਟੈਕਸਾਂ ਅਤੇ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਕਿਸਾਨਾਂ ਨੂੰ ਵੀ ਸਰਕਾਰ ਦੀਆਂ ਨੀਤੀਆਂ ਕਾਰਨ ਨੁਕਸਾਨ ਝੱਲਣਾ ਪੈ ਰਿਹਾ ਹੈ।

ਮਲਿਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਖੇਤਰ ਵਿਚ ਨਾਕਾਮ ਰਹੀ ਹੈ ਅਤੇ ਲੋਕ ਹੁਣ ਬਦਲਾਅ ਚਾਹੁੰਦੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਵਾਅਦਾ-ਖਿਲਾਫ਼ੀ ਅਤੇ ਭ੍ਰਿਸ਼ਟਾਚਾਰ ਲਈ ਸਜ਼ਾ ਦੇਣਗੇ ਅਤੇ ਭਾਜਪਾ ਦੀ ਡਬਲ ਇੰਜਣ ਸਰਕਾਰ ਬਣੇਗੀ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ਵਿਕਸਤ, ਆਤਮਨਿਰਭਰ ਅਤੇ ਖੁਸ਼ਹਾਲ ਸੂਬਾ ਬਣਾਏਗੀ।

 

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਰਾਜਪੁਰਾ ਤੇ ਆਮ ਆਦਮੀ ਪਾਰਟੀ ਨੇ ਕੀਤਾ ਕਬਜ਼ਾ ਅਗਲੀ ਖ਼ਬਰ ਮਾਨ ਸਰਕਾਰ ਪੜਾਅਵਾਰ ਆਪਣੀਆਂ ਗਰੰਟੀਆਂ ਪੂਰੀਆਂ ਕਰਨ ਵਿਚ ਵਚਨਬੱਧ- ਚੇਅਰਮੈਨ ਸ਼ੈਂਟੀ ਬਾਂਸਲ, ਰਜੇਸ਼ ਗੋਪ
Ad Position 24