31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪਟਾਕਾ ਫੈਕਟਰੀ ਧਮਾਕਾ ਮਾਮਲਾ: ਪੁਲਿਸ ਦਾ ਵੱਡਾ ਐਕਸ਼ਨ, ਜਸਵੰਤ ਸਿੰਘ ਦੇ ਭਰਾ ਤਰਸੇਮ ਸਿੰਘ ਖ਼ਿਲਾਫ਼ ਕੇਸ ਦਰਜ

ਅਜਨਾਲਾ, (ਅੰਮ੍ਰਿਤਸਰ), 3 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਹਲਕੇ ਦੇ ਪਿੰਡ ਮੋਹਨ ਭੰਡਾਰੀਆਂ ਵਿਖੇ ਨਜਾਇਜ਼ ਤੌਰ 'ਤੇ ਚਲਾਈ ਜਾ ਰਹੀ ਪਟਾਕਾ ਫੈਕਟਰੀ ਵਿਚ ਅੱਗ ਲੱਗਣ ਕਾਰਨ ਹੋਏ ਧਮਾਕੇ ਦੇ ਮਾਮਲੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਥਾਣਾ ਝੰਡੇਰ....

Ad Position 21
No active advertisement
ਅਜੀਤ ਡੈਸਕ 03-07-2026

 ਅਜਨਾਲਾ, (ਅੰਮ੍ਰਿਤਸਰ), 3 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਹਲਕੇ ਦੇ ਪਿੰਡ ਮੋਹਨ ਭੰਡਾਰੀਆਂ ਵਿਖੇ ਨਜਾਇਜ਼ ਤੌਰ 'ਤੇ ਚਲਾਈ ਜਾ ਰਹੀ ਪਟਾਕਾ ਫੈਕਟਰੀ ਵਿਚ ਅੱਗ ਲੱਗਣ ਕਾਰਨ ਹੋਏ ਧਮਾਕੇ ਦੇ ਮਾਮਲੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਥਾਣਾ ਝੰਡੇਰ ਵਿਖੇ ਜਸਵੰਤ ਸਿੰਘ ਦੇ ਭਰਾ ਤਰਸੇਮ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕੱਲ੍ਹ ਦੁਪਹਿਰ ਸਮੇਂ ਪਟਾਕੇ ਅਤੇ ਆਤਿਸ਼ਬਾਜ਼ੀ ਤਿਆਰ ਕਰਨ ਵਾਲੀ ਜਗ੍ਹਾ 'ਤੇ ਅਚਾਨਕ ਅੱਗ ਲੱਗ ਗਈ ਸੀ, ਜਿਸ ਕਾਰਨ ਜ਼ੋਰਦਾਰ ਧਮਾਕਾ ਹੋਇਆ ਅਤੇ ਇਲਾਕੇ ਵਿਚ ਹਫੜਾ-ਦਫੜੀ ਮਚ ਗਈ। ਧਮਾਕੇ ਦੀ ਆਵਾਜ਼ ਦੂਰ-ਦੂਰ ਤੱਕ ਸੁਣੀ ਗਈ, ਜਦਕਿ ਅੱਗ ਨੇ ਕੁਝ ਹੀ ਸਮੇਂ ਵਿਚ ਪੂਰੇ ਸਥਾਨ ਨੂੰ ਆਪਣੀ ਲਪੇਟ ਵਿਚ ਲੈ ਲਿਆ। ਧਮਾਕਾ ਹੋਣ ਕਾਰਨ ਵਰਾਂਡੇ ਦੀ ਛੱਤ ਵੀ ਢਹਿ ਢੇਰੀ ਹੋ ਗਈ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ ਅਜਨਾਲਾ ਗੁਰਦੀਪ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਝੰਡੇਰ ਦੇ ਐਸ.ਐਚ.ਓ. ਦਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਸਨ ਤੇ ਉਨ੍ਹਾਂ ਵਲੋਂ ਕੀਤੀ ਮੁੱਢਲੀ ਜਾਂਚ ਤੋਂ ਬਾਅਦ ਨਜਾਇਜ਼ ਪਟਾਕਾ ਫੈਕਟਰੀ ਚਲਾਉਣ ਦੇ ਦੋਸ਼ ਹੇਠ ਤਰਸੇਮ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਵਿਅਕਤੀ ਇਸ ਗੈਰ-ਕਾਨੂੰਨੀ ਗਤੀਵਿਧੀ ਵਿਚ ਸ਼ਾਮਿਲ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਸਵਾਰ ਸਕੂਲੀ ਬੱਚੇ ਨੂੰ ਮਾਰੀ ਟੱਕਰ, ਹਾਲਤ ਗੰਭੀਰ ਅਗਲੀ ਖ਼ਬਰ ਡੇਰਾਬੱਸੀ 'ਚ ਅੱਧੀ ਰਾਤ ਗੁੰਡਾਗਰਦੀ, 25-30 ਹਥਿਆਰਬੰਦ ਨੌਜਵਾਨਾਂ ਵਲੋਂ ਦੁਕਾਨ 'ਤੇ ਕਬਜ਼ੇ ਦੀ ਕੋਸ਼ਿਸ਼ ਦਾ ਦੋਸ਼
Ad Position 24