31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਗੁਜਰਾਤ ਦੀ ਗੱਡੀ ਵਿਚੋਂ ਦੋ ਨੌਜਵਾਨ 62 ਲੱਖ ਨਕਦੀ ਸਮੇਤ ਪੁਲਿਸ ਨੇ ਕੀਤੇ ਕਾਬੂ

ਗੁਰਦਾਸਪੁਰ ,3 ਜੁਲਾਈ - ਸ਼ਹਿਰ ਵਿਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਵਲੋਂ ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਕ....

Ad Position 21
No active advertisement
ਅਜੀਤ ਡੈਸਕ 03-07-2026

ਗੁਰਦਾਸਪੁਰ ,3 ਜੁਲਾਈ - ਸ਼ਹਿਰ ਵਿਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਜ਼ਿਲ੍ਹਾ ਗੁਰਦਾਸਪੁਰ ਪੁਲਿਸ ਵਲੋਂ ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਕ ਵਿਸ਼ੇਸ਼ ਨਾਕੇਬੰਦੀ ਦੌਰਾਨ ਪੁਲਿਸ ਨੇ ਕਰੇਟਾ ਕਾਰ ’ਤੇ ਆ ਰਹੇ ਦੋ ਗੁਜਰਾਤੀ ਨੌਜਵਾਨਾਂ ਨੂੰ 62 ਲੱਖ ਰੁਪਏ ਦੀ ਨਗਦੀ ਸਮੇਤ ਗ੍ਰਿਫਤਾਰ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਦੋਨੋਂ ਹੀ ਨੌਜਵਾਨ 20 ਸਾਲ ਤੋਂ ਘੱਟ ਉਮਰ ਦੇ ਹਨ। ਹੁਣ ਇਨ੍ਹਾਂ ਨੂੰ ਇਨਕਮ ਟੈਕਸ ਵਿਭਾਗ ਨੂੰ ਸੌਂਪ ਦਿੱਤਾ ਗਿਆ ਹੈ ਤੇ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਆਖਰ ਇੰਨੀ ਵੱਡੀ ਮਾਤਰਾ ਵਿਚ ਨਗਦੀ ਇਹ ਕਿੱਥੇ ਲੈ ਜਾ ਰਹੇ ਸੀ ਅਤੇ ਕਿੱਥੇ ਵਰਤੀ ਜਾਣੀ ਸੀ।
ਡੀ.ਐਸ.ਪੀ. ਸ਼ਾਹਬਾਜ਼ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹਿਰ ਦੇ ਐਂਟਰੀ ਪੁਆਇੰਟ ਬੱਬਰੀ ਨਾਕੇ ’ਤੇ ਪੁਲਿਸ ਵਲੋਂ ਨਾਕੇਬੰਦੀ ਕਰ ਚੈਕਿੰਗ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਇਕ ਬਿਨਾਂ ਨੰਬਰ ਪਲੇਟ ਦੀ ਚਿੱਟੇ ਰੰਗ ਵੀ ਕਰੇਟਾ ਕਾਰ ਦਿਖਾਈ ਦਿੱਤੀ, ਜਿਸ ਨੂੰ ਰੁੱਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਗੱਡੀ ਸਵਾਰਾਂ ਕੋਲ ਗੱਡੀ ਦੇ ਕਾਗਜਜ਼ਵੀ ਨਹੀਂ ਸਨ। ਜਦੋਂ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਗੱਡੀ ਵਿਚੋਂ ਵੱਡੀ ਮਾਤਰਾ ਵਿਚ ਨਕਦੀ ਬਰਾਮਦ ਹੋਈ । ਦੋਵੇਂ ਨੌਜਵਾਨ ਅਹਿਮਦਾਬਾਦ ਦੇ ਰਹਿਣ ਵਾਲੇ ਹਨ। ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਇਨਕਮ ਟੈਕਸ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਵਿਭਾਗ ਇਨ੍ਹਾਂ ਤੋਂ ਪੁੱਛਗਿੱਛ ਕਰ ਰਿਹਾ ਹੈ ਕਿ ਆਖਰ ਇਨ੍ਹਾਂ ਕੋਲ ਇੰਨੀ ਵੱਡੀ ਮਾਤਰਾ ਵਿਚ ਨਕਦੀ ਕਿੱਥੋਂ ਆਈ ਅਤੇ ਇਹ ਕਿੱਥੇ ਵਰਤੀ ਜਾਣੀ ਸੀ।

Ad Position 22
No active advertisement
ਪਿਛਲੀ ਖ਼ਬਰ ਏ.ਐਸ.ਆਈ. ਨੇ ਨੌਜਵਾਨ ਦੇ ਮਾਰਿਆ ਥੱਪੜ, ਨੌਜਵਾਨਾਂ ਵਲੋਂ ਵੀ ਥਾਣੇਦਾਰ 'ਤੇ ਜਵਾਬੀ ਕਾਰਵਾਈ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਸਵਾਰ ਸਕੂਲੀ ਬੱਚੇ ਨੂੰ ਮਾਰੀ ਟੱਕਰ, ਹਾਲਤ ਗੰਭੀਰ
Ad Position 24