31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸੋਨਮ ਰਘੂਵੰਸ਼ੀ ਦੀ ਜ਼ਮਾਨਤ ’ਤੇ ਨਹੀਂ ਲੱਗੇਗੀ ਰੋਕ- ਸੁਪਰੀਮ ਕੋਰਟ

ਨਵੀਂ ਦਿੱਲੀ, 3 ਜੁਲਾਈ- ਇੰਦੌਰ ਦੇ ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਕਤਲ ਮਾਮਲੇ ਦੀ ਮੁੱਖ ਦੋਸ਼ੀ ਸੋਨਮ ਰਘੂਵੰਸ਼ੀ ਨੂੰ ਮਿਲੀ ਜ਼ਮਾਨਤ ਬਰਕਰਾਰ ਰਹੇਗੀ। ਸੁਪਰੀਮ ਕੋਰਟ ਨੇ ਅੱਜ ਜ਼ਮਾਨਤ 'ਤੇ....

Ad Position 21
No active advertisement
ਅਜੀਤ ਡੈਸਕ 03-07-2026

ਨਵੀਂ ਦਿੱਲੀ, 3 ਜੁਲਾਈ- ਇੰਦੌਰ ਦੇ ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਕਤਲ ਮਾਮਲੇ ਦੀ ਮੁੱਖ ਦੋਸ਼ੀ ਸੋਨਮ ਰਘੂਵੰਸ਼ੀ ਨੂੰ ਮਿਲੀ ਜ਼ਮਾਨਤ ਬਰਕਰਾਰ ਰਹੇਗੀ। ਸੁਪਰੀਮ ਕੋਰਟ ਨੇ ਅੱਜ ਜ਼ਮਾਨਤ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸਾਨੂੰ ਹਾਈ ਕੋਰਟ ਦੇ ਫੈਸਲੇ 'ਤੇ ਕੁਝ ਇਤਰਾਜ਼ ਹਨ, ਪਰ ਕਿਉਂਕਿ ਸੋਨਮ ਜੇਲ੍ਹ ਤੋਂ ਰਿਹਾਅ ਹੋ ਗਈ ਹੈ, ਇਸ ਲਈ ਅਸੀਂ ਉਸ ਦੀ ਜ਼ਮਾਨਤ 'ਤੇ ਰੋਕ ਨਹੀਂ ਲਗਾਵਾਂਗੇ।

ਅਦਾਲਤ ਨੇ ਹਾਈ ਕੋਰਟ ਦੇ ਜ਼ਮਾਨਤ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਮੇਘਾਲਿਆ ਸਰਕਾਰ ਦੀ ਪਟੀਸ਼ਨ 'ਤੇ ਵੀ ਨੋਟਿਸ ਜਾਰੀ ਕੀਤਾ। ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਸ਼ੀਲ ਨਾਗੂ ਦੀ ਛੁੱਟੀਆਂ ਦੀ ਬੈਂਚ ਨੇ ਅੱਜ ਮਾਮਲੇ ਦੀ ਸੁਣਵਾਈ ਕੀਤੀ।

ਮੇਘਾਲਿਆ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਇਹ ਪਹਿਲਾਂ ਤੋਂ ਸੋਚੀ ਸਮਝੀ ਹੱਤਿਆ ਦਾ ਮਾਮਲਾ ਹੈ। ਸੋਨਮ ਨੇ ਚਾਰ ਸਾਥੀਆਂ ਨਾਲ ਮਿਲ ਕੇ ਆਪਣੇ ਪਤੀ ਰਾਜਾ ਰਘੂਵੰਸ਼ੀ ਦਾ ਕਤਲ ਕਰ ਦਿੱਤਾ ਅਤੇ ਫਿਰ ਉਸਦੀ ਲਾਸ਼ ਨੂੰ ਇਕ ਖੱਡ ਵਿਚ ਸੁੱਟ ਦਿੱਤਾ। ਉਹ ਘਟਨਾ ਤੋਂ ਬਾਅਦ ਭੱਜ ਗਈ ਅਤੇ ਬਾਅਦ ਵਿਚ ਉੱਤਰ ਪ੍ਰਦੇਸ਼ ਵਿਚ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਟਿੱਪਰ ਵਲੋਂ ਐਕਟਿਵਾ ਸਵਾਰ ਨੌਜਵਾਨ ਨੂੰ ਦਰੜਿਆ, ਮੌਕੇ ’ਤੇ ਮੌਤ ਅਗਲੀ ਖ਼ਬਰ ਅਮਰਨਾਥ ਯਾਤਰਾ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਸ਼ਰਧਾਲੂਆਂ ਦੇ ਨਾਂਅ ਲਿਖਿਆ ਪੱਤਰ
Ad Position 24