30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪਠਾਨਕੋਟ 'ਚ ਖੌਫਨਾਕ ਕਤਲ: ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕੀਤਾ ਕਤਲ

ਪਠਾਨਕੋਟ, 3 ਜੁਲਾਈ (ਸੰਧੂ)- ਪਠਾਨਕੋਟ ਦੇ ਮਾਡਲ ਟਾਊਨ ਸਥਿਤ ਕੱਚੇ ਕੁਆਰਟਰ ਇਲਾਕੇ ਵਿਚ ਵੀਰਵਾਰ ਦੇਰ ਰਾਤ ਇਕ ਨੌਜਵਾਨ...

Ad Position 21
No active advertisement
ਅਜੀਤ ਡੈਸਕ 03-07-2026

ਪਠਾਨਕੋਟ, 3 ਜੁਲਾਈ (ਸੰਧੂ)- ਪਠਾਨਕੋਟ ਦੇ ਮਾਡਲ ਟਾਊਨ ਸਥਿਤ ਕੱਚੇ ਕੁਆਰਟਰ ਇਲਾਕੇ ਵਿਚ ਵੀਰਵਾਰ ਦੇਰ ਰਾਤ ਇਕ ਨੌਜਵਾਨ ਦੀ ਦਾਤਰਾਂ ਅਤੇ ਗੰਡਾਸਿਆਂ ਨਾਲ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ, ਜਦਕਿ ਉਸਦਾ ਇਕ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋ ਕਾਰਾਂ ਵਿਚ ਸਵਾਰ ਕਰੀਬ ਇਕ ਦਰਜਨ ਹਮਲਾਵਰਾਂ ਨੇ ਮੋਟਰਸਾਈਕਲ 'ਤੇ ਜਾ ਰਹੇ ਦੋਵਾਂ ਨੌਜਵਾਨਾਂ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਹ ਸਾਰੀ ਵਾਰਦਾਤ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ।
ਮ੍ਰਿਤਕ ਦੀ ਪਛਾਣ ਗੁਲਸ਼ਨ ਕੁਮਾਰ ਵਜੋਂ ਹੋਈ ਹੈ।

ਹਮਲੇ ਤੋਂ ਬਾਅਦ ਗੰਭੀਰ ਜ਼ਖ਼ਮੀ ਹਾਲਤ ਵਿਚ ਬਣੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਉਹ ਕੁਝ ਕਥਿਤ ਹਮਲਾਵਰਾਂ ਦੇ ਨਾਂ ਲੈਂਦਿਆਂ ਆਪਣੇ ਉੱਤੇ ਹੋਏ ਹਮਲੇ ਦਾ ਵੇਰਵਾ ਦਿੰਦਾ ਅਤੇ ਪੁਲਿਸ ਕੋਲ ਸਖ਼ਤ ਕਾਰਵਾਈ ਦੀ ਮੰਗ ਕਰਦਾ ਸੁਣਾਈ ਦਿੰਦਾ ਹੈ। ਹਾਲਾਂਕਿ, ਪੁਲਿਸ ਵਲੋਂ ਇਨ੍ਹਾਂ ਦਾਅਵਿਆਂ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਮੁੱਢਲੀ ਜਾਣਕਾਰੀ ਅਨੁਸਾਰ, ਗੁਲਸ਼ਨ ਆਪਣੇ ਸਾਥੀ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਹਮਲਾਵਰਾਂ ਨੇ ਉਸ ਨੂੰ ਰੋਕ ਕੇ ਹਮਲਾ ਕਰ ਦਿੱਤਾ। ਸਥਾਨਕ ਲੋਕਾਂ ਨੇ ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਗੁਲਸ਼ਨ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਉਸ ਦਾ ਸਾਥੀ ਟਰੌਮਾ ਸੈਂਟਰ ਵਿਚ ਇਲਾਜ ਅਧੀਨ ਹੈ। ਪੁਲਿਸ ਮੁੱਢਲੀ ਜਾਂਚ ਵਿਚ ਇਸ ਘਟਨਾ ਨੂੰ ਪੁਰਾਣੀ ਰੰਜਿਸ਼ ਨਾਲ ਜੋੜ ਕੇ ਦੇਖ ਰਹੀ ਹੈ।

ਪੁਲਿਸ ਵਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਗਏ ਹਨ ਅਤੇ ਸੀ.ਸੀ.ਟੀ.ਵੀ. ਫੁਟੇਜ਼ ਦੇ ਆਧਾਰ 'ਤੇ ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ। ਇਲਾਕੇ ਦੇ ਲੋਕਾਂ ਨੇ ਘਟਨਾ ਤੋਂ ਬਾਅਦ ਡਰ ਅਤੇ ਸਹਿਮ ਦਾ ਮਾਹੌਲ ਦੱਸਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

 

Ad Position 22
No active advertisement
ਪਿਛਲੀ ਖ਼ਬਰ ਪਿੰਡ ਹਿੰਮਤਗੜ੍ਹ ਵਾਸੀਆਂ 'ਚ ਐੱਸ.ਆਈ.ਆਰ 'ਚ ਐਡਰੈੱਸ ਬਦਲਣ ਕਾਰਨ ਰੋਸ, ਐਸ.ਡੀ.ਐਮ. ਨੂੰ ਦਿੱਤੀ ਸ਼ਿਕਾਇਤ ਅਗਲੀ ਖ਼ਬਰ ਤਰਨਤਾਰਨ 'ਚ ਦਹਿਲਾ ਦੇਣ ਵਾਲੀ ਵਾਰਦਾਤ, ਸਾਲੇ ਨੇ ਜੀਜੇ ਨੂੰ ਜ਼ਿੰਦਾ ਸਾੜਿਆ
Ad Position 24