30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਜ਼ੀਰਕਪੁਰ 'ਚ ਦੂਜੇ ਪੁਲਿਸ ਬੀਟ ਬਾਕਸ ਦੀ ਸ਼ੁਰੂਆਤ, ਆਕਸਫੋਰਡ ਸਟਰੀਟ ਤੋਂ ਗਲੋਬਲ ਬਿਜ਼ਨਸ ਪਾਰਕ ਤੱਕ ਰਹੇਗੀ ਨਿਗਰਾਨੀ

ਜ਼ੀਰਕਪੁਰ, 3 ਜੁਲਾਈ- ਸ਼ਹਿਰ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਜ਼ੀਰਕਪੁਰ ਪੁਲਿਸ ਨੇ...

Ad Position 21
No active advertisement
ਅਜੀਤ ਡੈਸਕ 03-07-2026

ਜ਼ੀਰਕਪੁਰ, 3 ਜੁਲਾਈ- ਸ਼ਹਿਰ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਜ਼ੀਰਕਪੁਰ ਪੁਲਿਸ ਨੇ ਚੰਡੀਗੜ੍ਹ-ਅੰਬਾਲਾ ਰੋਡ ਸਥਿਤ ਆਕਸਫੋਰਡ ਸਟਰੀਟ ਵਿਖੇ ਦੂਜੇ ਪੁਲਿਸ ਬੀਟ ਬਾਕਸ ਦੀ ਸ਼ੁਰੂਆਤ ਕੀਤੀ। ਇਸ ਦਾ ਉਦਘਾਟਨ ਏ.ਐਸ.ਪੀ. ਗ਼ਜ਼ਲਪ੍ਰੀਤ ਕੌਰ ਨੇ ਕੀਤਾ। ਇਸ ਮੌਕੇ ਐੱਸ.ਐੱਚ.ਓ. ਜ਼ੀਰਕਪੁਰ ਇੰਸਪੈਕਟਰ ਸਤਿੰਦਰ ਸਿੰਘ, ਐੱਸ.ਐੱਚ.ਓ. ਢਕੋਲੀ ਇੰਸਪੈਕਟਰ ਸਤਨਾਮ ਸਿੰਘ ਅਤੇ ਬੀਟ ਬਾਕਸ ਇੰਚਾਰਜ ਰਾਮੇਸ਼ਵਰ ਦਾਸ ਵੀ ਮੌਜੂਦ ਸਨ।

ਏ.ਐਸ.ਪੀ. ਗ਼ਜ਼ਲਪ੍ਰੀਤ ਕੌਰ ਨੇ ਦੱਸਿਆ ਕਿ ਇਸ ਬੀਟ ਬਾਕਸ ਰਾਹੀਂ ਪਟਿਆਲਾ ਚੌਕ ਤੋਂ ਲੈ ਕੇ ਗਲੋਬਲ ਬਿਜ਼ਨਸ ਪਾਰਕ ਤੱਕ ਦੇ ਇਲਾਕੇ 'ਤੇ 24 ਘੰਟੇ ਨਿਗਰਾਨੀ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਮਕਸਦ ਲੋਕਾਂ ਨੂੰ ਤੁਰੰਤ ਪੁਲਿਸ ਸਹਾਇਤਾ ਮੁਹੱਈਆ ਕਰਵਾਉਣਾ, ਅਪਰਾਧਾਂ 'ਤੇ ਰੋਕ ਲਗਾਉਣਾ ਅਤੇ ਟ੍ਰੈਫਿਕ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਜ਼ੀਰਕਪੁਰ ਦੀ ਤੇਜ਼ੀ ਨਾਲ ਵੱਧ ਰਹੀ ਅਬਾਦੀ ਅਤੇ ਟ੍ਰੈਫਿਕ ਨੂੰ ਦੇਖਦਿਆਂ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਲਗਾਤਾਰ ਮਜ਼ਬੂਤ ਕੀਤੇ ਜਾ ਰਹੇ ਹਨ। ਇਸੇ ਤਹਿਤ ਜਲਦ ਹੀ ਲੋਹਗੜ੍ਹ, ਭਬਾਤ ਅਤੇ ਸਿੰਘਪੁਰਾ ਇਲਾਕਿਆਂ ਵਿੱਚ ਵੀ ਨਵੇਂ ਪੁਲਿਸ ਬੀਟ ਬਾਕਸ ਸਥਾਪਿਤ ਕੀਤੇ ਜਾਣਗੇ।
ਏ.ਐਸ.ਪੀ. ਨੇ ਦੱਸਿਆ ਕਿ ਇਨ੍ਹਾਂ ਬੀਟ ਬਾਕਸਾਂ 'ਤੇ ਪੁਲਿਸ ਮੁਲਾਜ਼ਮ ਚੌਵੀ ਘੰਟੇ ਤਾਇਨਾਤ ਰਹਿਣਗੇ, ਜਿਸ ਨਾਲ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਤੁਰੰਤ ਕਾਰਵਾਈ ਕਰਨ ਦੇ ਨਾਲ-ਨਾਲ ਲੋਕਾਂ ਨੂੰ ਮੌਕੇ 'ਤੇ ਹੀ ਪੁਲਿਸ ਸਹਾਇਤਾ ਮਿਲ ਸਕੇਗੀ।

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਜਾਂ ਕਾਨੂੰਨ-ਵਿਵਸਥਾ ਨਾਲ ਸਬੰਧਤ ਜਾਣਕਾਰੀ ਮਿਲੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।

 

Ad Position 22
No active advertisement
ਪਿਛਲੀ ਖ਼ਬਰ ਨਹਿਰੀ ਪਾਣੀ ਨਾਲ ਕਿਸਾਨਾਂ ਦੀ 70 ਏਕੜ ਤੋਂ ਵੱਧ ਝੋਨੇ ਦੀ ਫ਼ਸਲ਼ ਡੁੱਬੀ ਅਗਲੀ ਖ਼ਬਰ ਪੁਰਾਣੀ ਰੰਜਿਸ਼ ਨੂੰ ਲੈ ਕੇ ਹਮਲਾ ਕਰਕੇ 2 ਔਰਤਾਂ ਸਮੇਤ ਇਕ ਵਿਅਕਤੀ ਨੂੰ ਜ਼ਖਮੀ ਕਰਨ ਦੇ ਲਗਾਏ ਦੋਸ਼
Ad Position 24