29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਬੰਦੀ ਸਿੰਘਾਂ ਦੀ ਰਿਹਾਈ ਅਤੇ ਕਾਲੀ ਸੂਚੀ ਖ਼ਤਮ ਕਰਾਉਣ ਲਈ ਕੌਮੀ ਇਨਸਾਫ਼ ਮੋਰਚੇ ਦੀ ਅਗਵਾਈ ਹੇਠ ਸਰਹੰਦ ਵਿਖੇ ਰੇਲਾਂ ਰੋਕੀਆਂ

ਫ਼ਤਹਿਗੜ੍ਹ ਸਾਹਿਬ, 4 ਜੁਲਾਈ (ਬਲਜਿੰਦਰ ਸਿੰਘ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਾਲੀ ਸੂਚੀ ਖ਼ਤਮ ਕਰਵਾਉਣ...

Ad Position 21
No active advertisement
ਅਜੀਤ ਡੈਸਕ 04-07-2026

ਫ਼ਤਹਿਗੜ੍ਹ ਸਾਹਿਬ, 4 ਜੁਲਾਈ (ਬਲਜਿੰਦਰ ਸਿੰਘ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਾਲੀ ਸੂਚੀ ਖ਼ਤਮ ਕਰਵਾਉਣ ਲਈ ਅੱਜ ਦਿੱਤੇ ਗਏ ਸੰਘਰਸ਼ ਪ੍ਰੋਗਰਾਮ ਤਹਿਤ ਵੱਖ-ਵੱਖ ਰਾਜਨੀਤਿਕ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਵਲੋਂ ਦਿੱਲੀ ਅੰਮ੍ਰਿਤਸਰ ਰੇਲ ਮਾਰਗ ਤੇ ਸਰਹੰਦ ਮਾਧੋਪੁਰ ਵਿਖੇ ਰੇਲਾਂ ਦਾ ਚੱਕਾ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਅਦਾਲਤਾਂ ਅਤੇ ਸਰਕਾਰਾਂ ਘੱਟ ਗਿਣਤੀ ਕੌਮਾਂ ਦੀ ਹੋਂਦ ਖ਼ਤਮ ਕਰਨ ਦੀ ਸਾਜ਼ਿਸ਼ ਤਹਿਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

ਦੂਜੇ ਪਾਸੇ ਸਿੱਖ ਕੌਮ ਆਗੂ ਵਿਹੂਣੀ ਹੋ ਗਈ ਹੈ। ਸਿੱਖ ਆਗੂ ਨਿੱਕੇ ਨਿੱਕੇ ਧੜੇ ਬਣਾਕੇ ਖੁਦਗਰਜੀ ਦੀ ਰਾਜਨੀਤੀ ਕਰ ਰਹੇ ਹਨ । ਇਹ ਹੀ ਕਾਰਨ ਹੈ ਸਿੱਖ ਪੰਥ ਖੇਰੂ ਖੇਰੂ ਹੋਇਆ ਪਿਆ ਹੈ ਅਤੇ ਸਿੱਖ ਸ਼ਕਤੀ ਕਮਜ਼ੋਰ ਪੈ ਗਈ ਹੈ। ਸਿੱਖ ਪੰਥ ਦੀਆਂ ਮਹਾਨ ਸੰਸਥਾਵਾਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਜਿਨ੍ਹਾਂ ਨੇ ਪੰਥਕ ਹਿੱਤਾਂ ਦੀ ਰਾਖੀ ਲਈ ਸਿੱਖ ਕੌਮ ਨੂੰ ਸਹੀ ਅਗਵਾਈ ਦੇਣੀ ਸੀ ਉਹ ਬਹੁਤ ਹੀ ਸੌੜੀ ਰਾਜਨੀਤੀ ਵਿਚ ਉਲਝ ਕੇ ਰਹਿ ਗਈ ਹੈ।

ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਾਲੀ ਸੂਚੀ ਖ਼ਤਮ ਕਰਾਉਣ ਲਈ ਸਿੱਖ ਕੌਮ ਨੂੰ ਆਪ ਹੀ ਜੂੰਝਣਾ ਪਵੇਗਾ। ਇਸੇ ਕਰਕੇ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾ ਦੀ ਰਿਹਾਈ ਅਤੇ ਕਾਲੀ ਸੂਚੀ ਖ਼ਤਮ ਕਰਾਉਣ ਲਈ ਅੱਜ ਮਾਧੋਪੁਰ ਸਰਹਿੰਦ ਵਿੱਖੇ 11 ਤੋਂ 2 ਵਜੇ ਤੱਕ ਰੇਲ ਰੋਕੂ ਪ੍ਰੋਗਰਾਮ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਬਨੂੜ ਬੈਰੀਅਰ ’ਤੇ ਸਕਾਰਪੀਓ ਸਵਾਰ ਵਲੋਂ ਫਾਇਰਿੰਗ, ਨੌਜਵਾਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਤਾਬੂਤ 'ਚ ਵਤਨ ਪਰਤਿਆ ਗੁਰਸੇਵਕ ਸਿੰਘ, ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
Ad Position 24