29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਬਨੂੜ ਬੈਰੀਅਰ ’ਤੇ ਸਕਾਰਪੀਓ ਸਵਾਰ ਵਲੋਂ ਫਾਇਰਿੰਗ, ਨੌਜਵਾਨ ਗੰਭੀਰ ਜ਼ਖ਼ਮੀ

ਬਨੂੜ (ਮੋਹਾਲੀ), 4 ਜੁਲਾਈ- ਬਨੂੜ ਬੈਰੀਅਰ ਨੇੜੇ ਦੇਰ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ...

Ad Position 21
No active advertisement
ਅਜੀਤ ਡੈਸਕ 04-07-2026

ਬਨੂੜ (ਮੋਹਾਲੀ), 4 ਜੁਲਾਈ- ਬਨੂੜ ਬੈਰੀਅਰ ਨੇੜੇ ਦੇਰ ਰਾਤ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਸਕਾਰਪੀਓ ਸਵਾਰ ਇਕ ਨੌਜਵਾਨ ਵਲੋਂ ਕਥਿਤ ਤੌਰ ’ਤੇ ਤਾਬੜਤੋੜ ਫਾਇਰਿੰਗ ਕੀਤੀ ਗਈ। ਇਸ ਘਟਨਾ ਵਿਚ ਬਨੂੜ ਦਾ ਰਹਿਣ ਵਾਲਾ ਲਵਪ੍ਰੀਤ ਸਿੰਘ ਉਰਫ਼ ਕਾਲੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ, ਘਟਨਾ ਦੇਰ ਰਾਤ ਕਰੀਬ 12 ਵਜੇ ਵਾਪਰੀ। ਲਵਪ੍ਰੀਤ ਸਿੰਘ ਕੰਮ ਤੋਂ ਵਾਪਸ ਆਉਣ ਮਗਰੋਂ ਆਪਣੇ ਸਾਥੀਆਂ ਨਾਲ ਬਨੂੜ ਬੈਰੀਅਰ ਨੇੜੇ ਇਕ ਦੁਕਾਨ ਤੋਂ ਸਮਾਨ ਖਰੀਦ ਰਿਹਾ ਸੀ। ਇਸ ਦੌਰਾਨ ਉੱਥੇ ਸਕਾਰਪੀਓ ਗੱਡੀ ਵਿਚ ਸਵਾਰ ਇਕ ਨੌਜਵਾਨ ਪਹੁੰਚਿਆ ਅਤੇ ਕਿਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਗਈ। ਦੇਖਦੇ ਹੀ ਦੇਖਦੇ ਵਿਵਾਦ ਵਧ ਗਿਆ ਅਤੇ ਸਕਾਰਪੀਓ ਸਵਾਰ ਨੇ ਕਥਿਤ ਤੌਰ ’ਤੇ ਗੋਲੀਆਂ ਚਲਾ ਦਿੱਤੀਆਂ।

ਸਥਾਨਕ ਲੋਕਾਂ ਦੇ ਅਨੁਸਾਰ ਮੌਕੇ ’ਤੇ 7 ਤੋਂ 8 ਰਾਊਂਡ ਫਾਇਰ ਹੋਏ, ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਫੈਲ ਗਈ। ਗੋਲੀਆਂ ਚੱਲਣ ਨਾਲ ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗ ਪਏ। ਫਾਇਰਿੰਗ ਦੌਰਾਨ ਲਵਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਸਾਥੀਆਂ ਅਤੇ ਰਾਹਗੀਰਾਂ ਦੀ ਮਦਦ ਨਾਲ ਤੁਰੰਤ ਹਸਪਤਾਲ ਪਹੁੰਚਾਇਆ ਗਿਆ।

ਸੂਚਨਾ ਮਿਲਣ ’ਤੇ ਬਨੂੜ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਨ ਦੇ ਨਾਲ-ਨਾਲ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਆਪਣੇ ਕਬਜ਼ੇ ਵਿਚ ਲੈ ਲਈ ਹੈ।
ਐਸ.ਐਚ.ਓ. ਬਨੂੜ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਫਾਇਰਿੰਗ ਕਰਨ ਵਾਲੇ ਨੌਜਵਾਨ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿਚ ਇਹ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਲੱਗ ਰਿਹਾ ਹੈ। ਪੁਲਿਸ ਵਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

 

Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਅੱਜ ਮੋਹਾਲੀ ਅਦਾਲਤ ਵਿਚ ਹੋਏ ਪੇਸ਼ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਾਲੀ ਸੂਚੀ ਖ਼ਤਮ ਕਰਾਉਣ ਲਈ ਕੌਮੀ ਇਨਸਾਫ਼ ਮੋਰਚੇ ਦੀ ਅਗਵਾਈ ਹੇਠ ਸਰਹੰਦ ਵਿਖੇ ਰੇਲਾਂ ਰੋਕ...
Ad Position 24