29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਬਿਜਲੀ ਕੁਨੈਕਸ਼ਨ ਕੱਟਣ ਕਾਰਨ ਸੇਵਾ ਕੇਂਦਰ ਦਾ ਕੰਮਕਾਜ ਹੋਇਆ ਠੱਪ

ਜਗਰਾਉਂ (ਲੁਧਿਆਣਾ), 4 ਜੁਲਾਈ (ਕੁਲਦੀਪ ਸਿੰਘ ਲੋਹਟ)- ਜਗਰਾਉਂ ਦੇ ਤਹਿਸੀਲ ਦਫ਼ਤਰ ਸਥਿਤ ਸੇਵਾ ਕੇਂਦਰ 'ਚ ਹੈਰਾਨ ਕਰਨ...

Ad Position 21
No active advertisement
ਅਜੀਤ ਡੈਸਕ 04-07-2026

ਜਗਰਾਉਂ (ਲੁਧਿਆਣਾ), 4 ਜੁਲਾਈ (ਕੁਲਦੀਪ ਸਿੰਘ ਲੋਹਟ)- ਜਗਰਾਉਂ ਦੇ ਤਹਿਸੀਲ ਦਫ਼ਤਰ ਸਥਿਤ ਸੇਵਾ ਕੇਂਦਰ 'ਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਲੋਕਾਂ ਦੀ ਸਹੂਲਤ ਲਈ ਬਣਾਇਆ ਗਿਆ ਸੇਵਾ ਕੇਂਦਰ ਹੀ ਪ੍ਰਸ਼ਾਸਨਿਕ ਅਣਗਹਿਲੀ ਦੀ ਭੇਟ ਚੜ੍ਹਦਾ ਨਜ਼ਰ ਆ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਬਿਜਲੀ ਦਾ ਬਿੱਲ ਸਮੇਂ ਸਿਰ ਅਦਾ ਨਾ ਕੀਤੇ ਜਾਣ ਕਾਰਨ ਸੇਵਾ ਕੇਂਦਰ ਦੀ ਬਿਜਲੀ ਸਪਲਾਈ ਕੱਟ ਦਿੱਤੀ ਗਈ। ਨਤੀਜੇ ਵਜੋਂ ਪੂਰਾ ਸੇਵਾ ਕੇਂਦਰ ਹਨੇਰੇ ਵਿਚ ਡੁੱਬ ਗਿਆ ਅਤੇ ਰੋਜ਼ਾਨਾ ਦੇ ਸਰਕਾਰੀ ਕੰਮਕਾਜ 'ਤੇ ਬੁਰਾ ਅਸਰ ਪਿਆ। ਦੂਰ-ਦੁਰਾਡੇ ਤੋਂ ਆਪਣੇ ਜ਼ਰੂਰੀ ਸਰਕਾਰੀ ਕੰਮ ਕਰਵਾਉਣ ਆਏ ਲੋਕਾਂ ਨੂੰ ਘੰਟਿਆਂ ਖੱਜਲ-ਖੁਆਰ ਹੋਣਾ ਪਿਆ।

ਕਈਆਂ ਨੂੰ ਬਿਨਾਂ ਕੰਮ ਕਰਵਾਏ ਹੀ ਨਿਰਾਸ਼ ਹੋ ਕੇ ਵਾਪਸ ਪਰਤਣਾ ਪਿਆ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਸਰਕਾਰੀ ਦਫ਼ਤਰ ਹੀ ਆਪਣੇ ਬਿਜਲੀ ਦੇ ਬਿੱਲ ਸਮੇਂ ਸਿਰ ਨਹੀਂ ਭਰ ਸਕਦੇ ਤਾਂ ਆਮ ਲੋਕਾਂ ਤੋਂ ਸਮੇਂ ਦੀ ਪਾਬੰਦੀ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ ? ਸਭ ਤੋਂ ਵੱਡਾ ਸਵਾਲ ਇਹ ਹੈ ਕਿ ਆਖ਼ਿਰ ਇਸ ਲਾਪ੍ਰਵਾਹੀ ਲਈ ਜ਼ਿੰਮੇਵਾਰ ਕੌਣ ਹੈ ? ਕੀ ਇਸ ਮਾਮਲੇ ਵਿਚ ਕਿਸੇ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਜਾਂ ਫਿਰ ਇਹ ਮਾਮਲਾ ਵੀ ਹੋਰ ਸਰਕਾਰੀ ਅਣਗਹਿਲੀਆਂ ਵਾਂਗ ਫਾਈਲਾਂ ਵਿੱਚ ਹੀ ਦੱਬ ਕੇ ਰਹਿ ਜਾਵੇਗਾ?

ਫਿਲਹਾਲ ਇਕ ਗੱਲ ਤਾਂ ਸਾਫ਼ ਹੈ ਕਿ ਇਕ ਬਿਜਲੀ ਦੇ ਬਿੱਲ ਦੀ ਅਦਾਇਗੀ ਵਿਚ ਹੋਈ ਲਾਪ੍ਰਵਾਹੀ ਨੇ ਸੇਵਾ ਕੇਂਦਰ ਦੀ ਕਾਰਗੁਜ਼ਾਰੀ ਨੂੰ ਹਨੇਰੇ ਵਿਚ ਧੱਕ ਦਿੱਤਾ ਹੈ ਅਤੇ ਇਸ ਦੀ ਸਿੱਧੀ ਮਾਰ ਆਮ ਲੋਕਾਂ ਨੂੰ ਝੱਲਣੀ ਪੈ ਰਹੀ ਹੈ। ਸੇਵਾ ਕੇਂਦਰ ਦੇ ਇੰਚਾਰਜ ਮੌਕੇ 'ਤੇ ਮੌਜੂਦ ਨਾਂ ਹੋਣ ਕਾਰਨ ਜਦੋਂ ਬਿਜਲੀ ਬੰਦ ਹੋਣ ਸਬੰਧੀ ਸੇਵਾ ਕੇਂਦਰ ਦੇ ਕੰਪਿਊਟਰ ਅਪ੍ਰੇਟਰ ਨੂੰ ਪੁੱਛਿਆ ਤਾਂ ਉਨ੍ਹਾਂ ਆਖਿਆ ਕਿ ਬਿਜਲੀ ਦੇ ਬਿੱਲ ਦਾ ਭੁਗਤਾਨ ਨਾਂ ਹੋਣ ਕਾਰਨ ਦਫ਼ਤਰ ਦਾ ਮੀਟਰ ਕੱਟ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਯੁੱਧ ਦੌਰਾਨ ਵੀ ਨਹੀਂ ਆਈ ਈਂਧਨ ਦੀ ਕੋਈ ਕਮੀ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਅੱਜ ਮੋਹਾਲੀ ਅਦਾਲਤ ਵਿਚ ਹੋਏ ਪੇਸ਼
Ad Position 24