29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਨਗਰ ਕੌਂਸਲ ਚੋਣਾਂ: ਐੱਸ.ਐੱਸ.ਪੀ. ਫਿਰੋਜ਼ਪੁਰ ਨੇ ਸਟਰਾਂਗ ਰੂਮ ਅਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਗੁਰੂਹਰਸਹਾਏ, 5 ਜੁਲਾਈ (ਕਪਿਲ ਕੰਧਾਰੀ)- ਕੱਲ੍ਹ 5 ਜੁਲਾਈ ਨੂੰ ਹੋ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਅਮਨ-ਅਮਾਨ...

Ad Position 21
No active advertisement
ਅਜੀਤ ਡੈਸਕ 04-07-2026

ਗੁਰੂਹਰਸਹਾਏ, 5 ਜੁਲਾਈ (ਕਪਿਲ ਕੰਧਾਰੀ)- ਕੱਲ੍ਹ 5 ਜੁਲਾਈ ਨੂੰ ਹੋ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਅਮਨ-ਅਮਾਨ, ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਸੰਪੰਨ ਕਰਵਾਉਣ ਦੇ ਮੱਦੇਨਜ਼ਰ ਐੱਸ.ਐੱਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰੂਹਰਸਹਾਏ ਵਿਖੇ ਬਣਾਏ ਗਏ ਸਟਰਾਂਗ ਰੂਮ ਅਤੇ ਉੱਥੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਨੇ ਡਿਊਟੀ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਚੋਣਾਂ ਦੌਰਾਨ ਆਪਣੀ ਡਿਊਟੀ ਪੂਰੀ ਇਮਾਨਦਾਰੀ, ਸਾਵਧਾਨੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਹਦਾਇਤਾਂ ਦਿੱਤੀਆਂ।

ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਨਿਰਪੱਖ ਮਾਹੌਲ ਵਿਚ ਕਰਵਾਉਣਾ ਪੁਲਿਸ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਲਈ ਹਰ ਪੱਖੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਐੱਸ.ਐੱਸ.ਪੀ. ਨੇ ਸਟਰਾਂਗ ਰੂਮ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਉਹ ਚੌਵੀ ਘੰਟੇ ਪੂਰੀ ਚੌਕਸੀ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਪੁਲਿਸ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਸੰਵੇਦਨਸ਼ੀਲ ਥਾਂ 'ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇਸ ਦੌਰਾਨ ਡੀ.ਐੱਸ.ਪੀ. ਤਜਿੰਦਰ ਪਾਲ ਸਿੰਘ, ਥਾਣਾ ਮੁਖੀ ਜਗਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਐੱਸ.ਐੱਸ.ਪੀ. ਵਲੋਂ ਸਮੂਹ ਪੁਲਿਸ ਫੋਰਸ ਨੂੰ ਚੋਣ ਡਿਊਟੀ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਅਤੇ ਉਨ੍ਹਾਂ ਨੂੰ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਲਈ ਕਿਹਾ ਗਿਆ। ਚੋਣਾਂ ਦੇ ਮੱਦੇਨਜ਼ਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ ਤਾਂ ਜੋ ਵੋਟਰ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਸਾਡੇ ਸੀਨੀਅਰ ਲੀਡਰ ਹਨ- ਰਾਜਾ ਵੜਿੰਗ ਅਗਲੀ ਖ਼ਬਰ ਯੁੱਧ ਦੌਰਾਨ ਵੀ ਨਹੀਂ ਆਈ ਈਂਧਨ ਦੀ ਕੋਈ ਕਮੀ- ਪ੍ਰਧਾਨ ਮੰਤਰੀ ਮੋਦੀ
Ad Position 24