29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਚਰਨਜੀਤ ਸਿੰਘ ਚੰਨੀ ਸਾਡੇ ਸੀਨੀਅਰ ਲੀਡਰ ਹਨ- ਰਾਜਾ ਵੜਿੰਗ

ਚੰਡੀਗੜ੍ਹ, 4 ਜੁਲਾਈ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਰਨਜੀਤ ਸਿੰਘ ਚੰਨੀ...

Ad Position 21
No active advertisement
ਅਜੀਤ ਡੈਸਕ 04-07-2026

ਚੰਡੀਗੜ੍ਹ, 4 ਜੁਲਾਈ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਰਨਜੀਤ ਸਿੰਘ ਚੰਨੀ ਦੇ ਘਰ ਕੱਲ੍ਹ ਹੋਈ ਮੀਟਿੰਗ ਸਬੰਧੀ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਘਰ ਇਕੱਠੇ ਹੋਏ ਸਾਰੇ ਲੋਕ ਉਨ੍ਹਾਂ ਨੂੰ ਮਿਲਣ ਗਏ ਸਨ। ਚੰਨੀ ਸਾਡੇ ਨੇਤਾ, ਸਾਬਕਾ ਮੁੱਖ ਮੰਤਰੀ, ਪ੍ਰਚਾਰ ਕਮੇਟੀ ਦੇ ਚੇਅਰਮੈਨ ਹਨ, ਕਿਸੇ ਨੂੰ ਮਿਲਣ 'ਚ ਕੋਈ ਹਰਜ਼ ਨਹੀਂ।

ਰਾਜਾ ਵੜਿੰਗ ਨੇ ਕਿਹਾ ਕਿ ਉਸਦੇ ਖਿਲਾਫ਼ ਬੋਲਣ ਵਾਲੇ ਇਕ-ਦੋ ਨੇਤਾਵਾਂ ਖਿਲਾਫ਼ ਜ਼ਰੂਰ ਕਾਰਵਾਈ ਕੀਤੀ ਜਾਵੇਗੀ। ਕੁਝ ਲੋਕ ਪਹਿਲਾਂ ਹੀ ਪਾਰਟੀ ਵਿਚ ਨਹੀਂ ਹਨ, ਉਨ੍ਹਾਂ ਬਾਰੇ ਗੱਲ ਕਿਉਂ? ਰਾਜਾ ਵੜਿੰਗ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਅਜਿਹੇ ਹਨ ਕਿ ਸਿਰਫ਼ ਕਾਂਗਰਸ ਦੀ ਹੀ ਸਰਕਾਰ ਬਣੇਗੀ ਅਤੇ ਭਾਜਪਾ ਨੂੰ ਅਜਿਹਾ ਸੁਪਨਾ ਲੈਣ ਦੀ ਲੋੜ ਨਹੀਂ ਹੈ। ਭਾਜਪਾ ਆਪਣੇ ਹੱਥ ਫੈਲਾ ਲਵੇ ਪਰ ਕੋਈ ਵੀ ਕਾਂਗਰਸੀ ਭਾਜਪਾ ਵਿਚ ਸ਼ਾਮਲ ਨਹੀਂ ਹੋਵੇਗਾ। ਸੁਖਜਿੰਦਰ ਸਿੰਘ ਰੰਧਾਵਾ ਪੂਰੀ ਤਰ੍ਹਾਂ ਕਾਂਗਰਸੀ ਹਨ ਅਤੇ ਉਨ੍ਹਾਂ ਦੇ ਪਿਤਾ ਸੰਤੋਸ਼ ਸਿੰਘ ਰੰਧਾਵਾ ਵੀ ਬਹੁਤ ਪੁਰਾਣੇ ਕਾਂਗਰਸੀ ਹਨ। ਉਹ ਨਾ ਤਾਂ ਅਮਿਤ ਸ਼ਾਹ ਨੂੰ ਜੱਫੀ ਪਾਉਣ ਗਏ ਅਤੇ ਨਾ ਹੀ ਪਾਰਟੀ 'ਚ ਸ਼ਾਮਲ ਹੋਣ ਗਏ। ਉਹ ਆਪਣੇ ਇਲਾਕੇ ਅਤੇ ਸੁਰੱਖਿਆ ਦੇ ਮੁੱਦੇ ਨੂੰ ਲੈ ਕੇ ਉਨ੍ਹਾਂ ਨੂੰ ਮਿਲਣ ਗਏ ਸੀ।

ਉਨ੍ਹਾਂ ਕਿਹਾ ਕਿ ਚੰਨੀ ਨੇ ਕੱਲ੍ਹ ਦੀ ਮੀਟਿੰਗ ਵਿਚ ਮੇਰੇ ਖ਼ਿਲਾਫ਼ ਕੁਝ ਨਹੀਂ ਕਿਹਾ ਅਤੇ ਉੱਥੇ ਪੁੱਜੇ ਸਾਰੇ ਸੀਨੀਅਰ ਆਗੂਆਂ ਨੇ ਵੀ ਕੁਝ ਨਹੀਂ ਕਿਹਾ। ਕੁਝ ਹੀ ਦਿਨਾਂ ਵਿਚ ਅਸੀਂ ਇਕੋ ਸਟੇਜ 'ਤੇ ਬੈਠੇ ਨਜ਼ਰ ਆਵਾਂਗੇ ਅਤੇ ਤੁਸੀਂ ਸਾਰੀ ਕਾਂਗਰਸ ਇਕੱਠੀ ਹੋਈ ਦੇਖੋਗੇ। ਉਨ੍ਹਾਂ ਕਿਹਾ ਕਿ ਭੁਪੇਸ਼ ਬਘੇਲ ਵੀ ਅੱਜ ਨਹੀਂ ਤਾਂ ਕੱਲ੍ਹ ਆਵੇਗਾ ਤੇ ਆ ਕੇ ਸਾਰਿਆਂ ਨੂੰ ਮਿਲੇਗਾ।

 

Ad Position 22
No active advertisement
ਪਿਛਲੀ ਖ਼ਬਰ ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਕੀਤਾ ਗਿਆ ਐਲਾਨ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ: ਐੱਸ.ਐੱਸ.ਪੀ. ਫਿਰੋਜ਼ਪੁਰ ਨੇ ਸਟਰਾਂਗ ਰੂਮ ਅਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24