28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਔਰਤਾਂ ਦੀ ਆਰਥਿਕ ਮਜ਼ਬੂਤੀ ਨਾਲ ਸਮਾਜ ਵਿਚ ਨਵੀਂ ਸ਼ੁਰੂਆਤ ਹੋਵੇਗੀ- ਚੀਮਾ

ਸੰਗਰੂਰ, 4 ਜੁਲਾਈ (ਧੀਰਜ ਪਸੋਰੀਆ)- ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ ਵਿਚ...

Ad Position 21
No active advertisement
ਅਜੀਤ ਡੈਸਕ 04-07-2026

ਸੰਗਰੂਰ, 4 ਜੁਲਾਈ (ਧੀਰਜ ਪਸੋਰੀਆ)- ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ ਵਿਚ ਸਨਮਾਨ ਰਾਸ਼ੀ ਆਉਣ ਦੇ ਨਾਲ ਉਨ੍ਹਾਂ ਦੇ ਚਿਹਰਿਆਂ ਤੇ ਮੁਸਕਾਨ ਹੈ ਅਤੇ ਅੱਖਾਂ ਵਿਚ ਖੁਸ਼ੀ ਹੈ। ਇਹ ਪ੍ਰਗਟਾਵਾ ਕਰਦਿਆਂ ਹੋਇਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਖੁਸ਼ੀ ਇਸ ਗੱਲ ਦਾ ਸਬੂਤ ਹੈ ਕਿ ਸਨਮਾਨ ਸਭ ਤੋਂ ਵੱਡੀ ਤਾਕਤ ਹੁੰਦੀ ਹੈ।

ਔਰਤਾਂ ਨੂੰ ਆਰਥਿਕ ਤੌਰ ਤੇ ਮਜ਼ਬੂਤ ਕਰਨ ਨਾਲ ਸਮਾਜ ਵਿਚ ਨਵੀਂ ਸ਼ੁਰੂਆਤ ਹੋਵੇਗੀ। ਮੰਤਰੀ ਚੀਮਾ ਨੇ ਕਿਹਾ ਕਿ ਜਦੋਂ ਔਰਤਾਂ ਨੂੰ ਆਰਥਿਕ ਮਜ਼ਬੂਤੀ ਮਿਲਦੀ ਹੈ ਤਾਂ ਉਸ ਦਾ ਅਸਰ ਸਿਰਫ਼ ਇਕ ਪਰਿਵਾਰ ਤੱਕ ਸੀਮਤ ਨਹੀਂ ਰਹਿੰਦਾ ਸਗੋਂ ਪੂਰੇ ਸਮਾਜ ਦੀ ਤਰੱਕੀ ਵਿਚ ਨਜ਼ਰ ਆਉਂਦਾ ਹੈ। ਇਸ ਯੋਜਨਾ ਦੇ ਲਾਗੂ ਹੋਣ ਨਾਲ ਔਰਤਾਂ ਦਾ ਭਗਵੰਤ ਮਾਨ ਸਰਕਾਰ ਵਿੱਚ ਵਿਸ਼ਵਾਸ ਵਧਿਆ ਹੈ।

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਵਿਚ ਜਾਨ ਗਵਾਉਣ ਵਾਲੇ ਨੌਜਵਾਨ ਦਾ ਮ੍ਰਿਤਕ ਸਰੀਰ ਵਤਨ ਪੁੱਜਿਆ ਅਗਲੀ ਖ਼ਬਰ ਕਾਂਗਰਸ ਹਾਈਕਮਾਨ ਵਲੋਂ ਅਮਿਤ ਬਾਵਾ ਸੈਣੀ ਕੌਮੀ ਕੋਆਰਡੀਨੇਟਰ ਨਿਯੁਕਤ
Ad Position 24