28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸੁਨਾਮ ਨੇੜੇ ਸੜਕ ਹਾਦਸੇ ਦੌਰਾਨ ਭਰਜਾਈ ਦੀ ਮੌਤ, ਜੇਠ ਗੰਭੀਰ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ, 4 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਅੱਜ ਦੁਪਹਿਰ ਵੇਲੇ ਸੁਨਾਮ-ਪਟਿਆਲਾ ਰੋਡ ਤੇ...

Ad Position 21
No active advertisement
ਅਜੀਤ ਡੈਸਕ 04-07-2026

ਸੁਨਾਮ ਊਧਮ ਸਿੰਘ ਵਾਲਾ, 4 ਜੁਲਾਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਅੱਜ ਦੁਪਹਿਰ ਵੇਲੇ ਸੁਨਾਮ-ਪਟਿਆਲਾ ਰੋਡ ਤੇ ਨੇੜਲੇ ਪਿੰਡ ਬਿਸ਼ਨਪੁਰਾ ਵਿਖੇ ਹੋਏ ਸੜਕ ਹਾਦਸੇ ਵਿਚ ਮੋਟਰਸਾਇਕਲ ਸਵਾਰ ਭਰਜਾਈ ਦੀ ਮੌਤ ਹੋ ਗਈ ਜਦੋਂਕਿ ਜੇਠ ਦੇ ਗੰਭੀਰ ਜ਼ਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਮਾਨਸਾ ਦੇ ਪਿੰਡ ਕੋਟ ਲੱਲੂ (ਲੱਲੂਆਣਾ) ਦੇ ਕਿ੍ਸ਼ਨ ਸਿੰਘ ਪੁੱਤਰ ਬਖਸੀਸ ਸਿੰਘ ਆਪਣੀ ਛੋਟੀ ਭਰਜਾਈ ਕੁਲਵੰਤ ਕੌਰ ਨਾਲ ਮੋਟਰਸਾਇਕਲ ਤੇ ਕਾਲੀ ਮਾਤਾ ਮੰਦਿਰ ਪਟਿਆਲਾ ਤੋਂ ਦਰਸ਼ਨ ਕਰਕੇ ਵਾਪਸ ਆਪਣੇ ਪਿੰਡ ਘਰ ਪਰਤ ਰਹੇ ਸਨ।

ਜਿਵੇਂ ਹੀ ਉਹ ਅੱਜ ਦੁਪਹਿਰ ਕਰੀਬ ਡੇਢ ਪੌਣੇ ਦੋ ਵਜੇ ਸੁਨਾਮ-ਪਟਿਆਲਾ ਸੜਕ ਤੇ ਪਿੰਡ ਬਿਸ਼ਨਪੁਰਾ ਨੇੜੇ ਆਏ ਤਾਂ ਅੱਗਿਉਂ ਆ ਰਹੀ ਇਕ ਅਣਪਛਾਤੀ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿਸ ਕਾਰਨ ਕੁਲਵੰਤ ਕੌਰ (50) ਪਤਨੀ ਕਰਨੈਲ ਸਿੰਘ ਵਾਸੀ ਪਿੰਡ ਕੋਟ ਲੱਲੂ (ਲੱਲੂਆਣਾ) ਜਿਲ੍ਹਾ ਮਾਨਸਾ ਦੀ ਮੌਕੇ ਤੇ ਹੀ ਮੌਤ ਹੋ ਗਈ ਜਦੋਂ ਕਿ ਉਸ ਦਾ ਜੇਠ ਕਿ੍ਸ਼ਨ ਸਿੰਘ ਪੁੱਤਰ ਬਖਸੀਸ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਇਸ ਸਬੰਧੀ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਕਿਹਾ ਕਿ ਮ੍ਰਿਤਕਾ ਦੀ ਲਾਸ਼ ਕਬਜੇ ਵਿਚ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਨਾਮ ਦੀ ਮੌਰਚਰੀ ਵਿਚ ਰਖਵਾ ਦਿੱਤੀ ਗਈ ਹੈ ਅਤੇ ਪੁਲਿਸ ਵਲੋਂ ਪੜ੍ਹਤਾਲ ਕੀਤੀ ਜਾ ਰਹੀ ਹੈ ਜੋ ਵੀ ਗੱਲ ਸਾਹਮਣੇ ਆਵੇਗੀ। ਉਸ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਜਗਰਾਉਂ ਰੇਲਵੇ ਸਟੇਸ਼ਨ ’ਤੇ ਬੱਚੇ ਦੇ ਅਗਵਾ ਹੋਣ ਦੀ ਅਫ਼ਵਾਹ ਅਗਲੀ ਖ਼ਬਰ ਖੇਤੀਬਾੜੀ ਵਾਲੀ ਜ਼ਮੀਨ ਦੇ ਵਿਵਾਦ ਵਿਚ ਜ਼ਖ਼ਮੀ ਕਿਸਾਨ ਦੀ ਮੌਤ, ਦੋਸ਼ੀ ਖੁੱਲ੍ਹੇਆਮ ਘੁੰਮ ਰਹੇ
Ad Position 24