28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਟਰੇਨ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ

ਜੈਤੋਂ, 4 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)– ਅੱਜ ਜੈਤੋ-ਸ੍ਰੀ ਮੁਕਤਸਰ ਸਾਹਿਬ ਰੇਲਵੇ ਫਾਟਕ ਨੇੜੇ ਵਾਪਰੇ...

Ad Position 21
No active advertisement
ਅਜੀਤ ਡੈਸਕ 04-07-2026

ਜੈਤੋਂ, 4 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)– ਅੱਜ ਜੈਤੋ-ਸ੍ਰੀ ਮੁਕਤਸਰ ਸਾਹਿਬ ਰੇਲਵੇ ਫਾਟਕ ਨੇੜੇ ਵਾਪਰੇ ਟਰੇਨ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਾਜ ਸਿੰਘ (65) ਪੁੱਤਰ ਗੁਰਬਚਨ ਸਿੰਘ, ਵਾਸੀ ਪਿੰਡ ਸੂਰਘੂਰੀ ਵਜੋਂ ਹੋਈ ਹੈ। ਰੇਲਵੇ ਪੁਲਿਸ ਦੇ ਏ.ਐੱਸ.ਆਈ. ਹਰਜੀਤ ਸਿੰਘ, ਹੈੱਡ ਕਾਂਸਟੇਬਲ ਲਖਵੀਰ ਸਿੰਘ ਅਤੇ ਪੀ.ਸੀ. ਰਾਜ ਕੁਮਾਰ ਵਲੋਂ ਸੂਚਨਾ ਦਿੱਤੀ ਗਈ ਕਿ ਜੈਤੋ ਰੇਲਵੇ ਸਟੇਸ਼ਨ ’ਤੇ ਇਕ ਵਿਅਕਤੀ ਪਾਣੀ ਪੀਣ ਤੋਂ ਬਾਅਦ ਰੇਲਗੱਡੀ ਵਿਚ ਚੜ੍ਹਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਪੈਰ ਫਿਸਲਣ ਕਾਰਨ ਉਹ ਟਰੇਨ ਹਾਦਸੇ ਦਾ ਸ਼ਿਕਾਰ ਹੋ ਗਿਆ।

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਚੜ੍ਹਦੀ ਕਲਾ ਵੈੱਲਫੇਅਰ ਸੇਵਾ ਸੁਸਾਇਟੀ ਗੰਗਸਰ ਰਜਿ. ਜੈਤੋ ਦੀ ਟੀਮ, ਜਿਸ ਵਿਚ ਮੀਤ ਸਿੰਘ ਮੀਤਾ, ਗੋਰਾ ਔਲਖ, ਅਮਿਤ ਮਿੱਤਲ, ਅੰਕੁਰ ਦਿਓੜਾ ਅਤੇ ਮੰਗਲਾ ਕ੍ਰਿਸ਼ਨ ਸ਼ਾਮਲ ਸਨ, ਮੌਕੇ ’ਤੇ ਪਹੁੰਚੀ। ਇਸ ਤੋਂ ਬਾਅਦ ਰੇਲਵੇ ਪੁਲਿਸ ਕਰਮਚਾਰੀਆਂ ਦੀ ਨਿਗਰਾਨੀ ਹੇਠ ਮ੍ਰਿਤਕ ਦੀ ਦੇਹ ਨੂੰ ਜੈਤੋ ਦੇ ਸਰਕਾਰੀ ਸਿਵਲ ਹਸਪਤਾਲ ਪਹੁੰਚਾਇਆ ਗਿਆ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ- ਡੀ.ਐਸ.ਪੀ. ਅਗਲੀ ਖ਼ਬਰ ਜਗਰਾਉਂ ਰੇਲਵੇ ਸਟੇਸ਼ਨ ’ਤੇ ਬੱਚੇ ਦੇ ਅਗਵਾ ਹੋਣ ਦੀ ਅਫ਼ਵਾਹ
Ad Position 24