28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ਵਿਚ ਡਿੱਗੀ ਇਮਾਰਤ, ਜਾਨੀ ਨੁਕਸਾਨ ਤੋਂ ਬਚਾਅ

ਚੰਡੀਗੜ੍ਹ, 4 ਜੁਲਾਈ – ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ਵਿਚ ਸ਼ਨਿਚਰਵਾਰ ਨੂੰ ਇਕ ਇਮਾਰਤ ਅਚਾਨਕ ਢਹਿ ਗਈ, ਜਿਸ ਕਾਰਨ ਕੁਝ ਲੋਕਾਂ ਦੇ ਮਲਬੇ ਹੇਠ ਫਸ ਜਾਣ ਦਾ ਖਦਸ਼ਾ ਹੈ। ਘਟਨਾ ਤੋਂ ਬਾਅਦ ਇਲਾਕੇ...

Ad Position 21
No active advertisement
ਅਜੀਤ ਡੈਸਕ 04-07-2026

ਚੰਡੀਗੜ੍ਹ, 4 ਜੁਲਾਈ – ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ਵਿਚ ਸ਼ਨਿਚਰਵਾਰ ਨੂੰ ਇਕ ਇਮਾਰਤ ਅਚਾਨਕ ਢਹਿ ਗਈ, ਜਿਸ ਕਾਰਨ ਕੁਝ ਲੋਕਾਂ ਦੇ ਮਲਬੇ ਹੇਠ ਫਸ ਜਾਣ ਦਾ ਖਦਸ਼ਾ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਹੜਕੰਪ ਮਚ ਗਿਆ। ਮਿਲੀ ਜਾਣਕਾਰੀ ਅਨੁਸਾਰ ਰਾਹਤ ਅਤੇ ਬਚਾਅ ਟੀਮਾਂ ਨੇ ਇਕ ਵਿਅਕਤੀ ਨੂੰ ਸੁਰੱਖਿਅਤ ਮਲਬੇ ਵਿਚੋਂ ਬਾਹਰ ਕੱਢ ਲਿਆ ਹੈ, ਜਦਕਿ ਹੋਰ ਲੋਕਾਂ ਦੀ ਭਾਲ ਅਤੇ ਬਚਾਅ ਲਈ ਰਾਹਤ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਇੰਡਸਟਰੀਅਲ ਏਰੀਆ ਅਤੇ ਸੈਕਟਰ-31 ਦੀਆਂ ਪੁਲਿਸ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਪੁਲਿਸ ਵਲੋਂ ਇਲਾਕੇ ਨੂੰ ਘੇਰ ਕੇ ਬਚਾਅ ਕਾਰਜਾਂ ਵਿਚ ਸਹਿਯੋਗ ਦਿੱਤਾ ਜਾ ਰਿਹਾ ਹੈ। ਹੋਰ ਬਚਾਅ ਕਾਰਜਾਂ ਵਾਲੀਆਂ ਏਜੰਸੀਆਂ ਵੀ ਮੌਕੇ 'ਤੇ ਮੌਜੂਦ ਹਨ। ਫਿਲਹਾਲ ਇਮਾਰਤ ਡਿੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪ੍ਰਸ਼ਾਸਨ ਵਲੋਂ ਬਚਾਅ ਕਾਰਜ ਮੁਕੰਮਲ ਹੋਣ ਤੋਂ ਬਾਅਦ ਹੀ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਇੰਗਲੈਂਡ ਦੂਜਾ ਟੀ-20 : ਭਾਰਤ ਨੇ ਗਵਾਈ ਪਹਿਲੀ ਵਿਕਟ, ਵੈਭਵ ਸੂਰਿਆਵੰਸ਼ੀ 14 (10 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਭਾਰਤ-ਇੰਗਲੈਂਡ ਦੂਜਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
Ad Position 24