26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸ਼ਰਧਾ ਸਹਿਤ ਮਨਾਇਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ

ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਲੋਂ ਸਿਰਜੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਅੱਜ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਕਾਲ...

Ad Position 21
No active advertisement
ਅਜੀਤ ਡੈਸਕ 05-07-2026

ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਲੋਂ ਸਿਰਜੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਅੱਜ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਛੇਵੇਂ ਪਾਤਸ਼ਾਹ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਦਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਾਇਆ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੁੱਖ ਮੈਨੇਜਰ ਮੇਜਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ, ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕੈਨੇਡਾ 'ਚ 400 ਕਿਲੋ ਸੋਨਾ ਲੁੱਟ ਮਾਮਲਾ : ਈਡੀ ਨੇ 1600 ਪੰਨਿਆਂ ਦੀ ਚਾਰਜਸ਼ੀਟ ਅਦਾਲਤ 'ਚ ਕੀਤੀ ਦਾਖ਼ਲ ਅਗਲੀ ਖ਼ਬਰ ਸ੍ਰੀ ਅਮਰਨਾਥ ਯਾਤਰਾ ਲਈ ਲਗਾਇਆ ਗਿਆ 24x7 ਐਮਰਜੈਂਸੀ ਰਿਸਪਾਂਸ ਕੈਂਪ
Ad Position 24