ਗੁਰੂ ਹਰਸਹਾਏ (ਫ਼ਿਰੋਜ਼ਪੁਰ), 5 ਜੁਲਾਈ (ਕਪਿਲ ਕੰਧਾਰੀ) - ਨਗਰ ਕੌਂਸਲ ਗੁਰੂਹਰਸਹਾਏ ਦੀਆਂ ਚੋਣਾਂ ਦੌਰਾਨ ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨੌਜਵਾਨਾਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਵਰਗ ਦੇ ਲੋਕ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ 'ਤੇ ਪਹੁੰਚ ਰਹੇ ਹਨ।
ਇਸ ਦੌਰਾਨ 65 ਸਾਲਾ ਚਰਨ ਦਾਸ ਨੇ ਲੋਕਤੰਤਰ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਇਕ ਮਿਸਾਲ ਕਾਇਮ ਕੀਤੀ। ਕੁਝ ਦਿਨ ਪਹਿਲਾਂ ਸੜਕ ਹਾਦਸੇ ਵਿਚ ਜ਼ਖ਼ਮੀ ਹੋਣ ਕਾਰਨ ਉਹ ਤੁਰਨ-ਫਿਰਨ ਦੇ ਯੋਗ ਨਹੀਂ ਸਨ, ਪਰ ਇਸ ਦੇ ਬਾਵਜੂਦ ਉਹ ਵ੍ਹੀਲਚੇਅਰ 'ਤੇ ਪੋਲਿੰਗ ਬੂਥ ਤੱਕ ਪਹੁੰਚੇ ਅਤੇ ਆਪਣੀ ਵੋਟ ਪਾਈ।
ਚਰਨ ਦਾਸ ਨੇ ਕਿਹਾ ਕਿ ਹਰ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ, ਕਿਉਂਕਿ ਵੋਟ ਹੀ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਦੀ ਇਸ ਜਜ਼ਬੇ ਅਤੇ ਲੋਕਤੰਤਰ ਪ੍ਰਤੀ ਵਚਨਬੱਧਤਾ ਦੀ ਮੌਜੂਦ ਲੋਕਾਂ ਵਲੋਂ ਵੀ ਸ਼ਲਾਘਾ ਕੀਤੀ ਗਈ।
ਤਾਜ਼ਾ ਖ਼ਬਰਾਂ
Free
65 ਸਾਲਾ ਵਿਅਕਤੀ ਨੇ ਵ੍ਹੀਲਚੇਅਰ 'ਤੇ ਪਹੁੰਚ ਕੇ ਪਾਈ ਵੋਟ, ਲੋਕਾਂ ਨੂੰ ਦਿੱਤਾ ਲੋਕਤੰਤਰ ਦਾ ਸੰਦੇਸ਼
ਗੁਰੂ ਹਰਸਹਾਏ (ਫ਼ਿਰੋਜ਼ਪੁਰ), 5 ਜੁਲਾਈ (ਕਪਿਲ ਕੰਧਾਰੀ) - ਨਗਰ ਕੌਂਸਲ ਗੁਰੂਹਰਸਹਾਏ ਦੀਆਂ ਚੋਣਾਂ ਦੌਰਾਨ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨੌਜਵਾਨਾਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਵਰਗ...
ਅਜੀਤ ਡੈਸਕ
05-07-2026