25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਨਗਰ ਕੌਂਸਲ ਚੋਣਾਂ : ਵਿਧਾਇਕ ਫ਼ੌਜਾ ਸਿੰਘ ਸਰਾਰੀ ਨੇ ਪੋਲਿੰਗ ਬੂਥਾਂ ਦਾ ਲਿਆ ਜਾਇਜ਼ਾ

ਗੁਰੂਹਰਸਹਾਏ (ਫ਼ਿਰੋਜ਼ਪੁਰ), 5 ਜੁਲਾਈ (ਕਪਿਲ ਕੰਧਾਰੀ) – ਨਗਰ ਕੌਂਸਲ ਗੁਰੂਹਰਸਹਾਏ ਦੀਆਂ ਚੋਣਾਂ ਦੌਰਾਨ ਵਿਧਾਇਕ ਫ਼ੌਜਾ ਸਿੰਘ ਸਰਾਰੀ ਵਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ...

Ad Position 21
No active advertisement
ਅਜੀਤ ਡੈਸਕ 05-07-2026

ਗੁਰੂਹਰਸਹਾਏ (ਫ਼ਿਰੋਜ਼ਪੁਰ), 5 ਜੁਲਾਈ (ਕਪਿਲ ਕੰਧਾਰੀ) – ਨਗਰ ਕੌਂਸਲ ਗੁਰੂਹਰਸਹਾਏ ਦੀਆਂ ਚੋਣਾਂ ਦੌਰਾਨ ਵਿਧਾਇਕ ਫ਼ੌਜਾ ਸਿੰਘ ਸਰਾਰੀ ਵਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂਹਰਸਹਾਏ ਵਿਚ ਕਰੀਬ 34 ਸਾਲਾਂ ਬਾਅਦ ਨਗਰ ਕੌਂਸਲ ਚੋਣਾਂ ਹੋ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿਚ ਖ਼ਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਵਿਧਾਇਕ ਸਰਾਰੀ ਨੇ ਕਿਹਾ ਕਿ ਸ਼ਹਿਰ ਦੇ ਵੋਟਰ ਵੱਡੀ ਗਿਣਤੀ ਵਿਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਰਹੇ ਹਨ ਅਤੇ ਚੋਣਾਂ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਸੰਪੰਨ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਵਿਧਾਇਕ ਨੇ ਭਰੋਸਾ ਜਤਾਇਆ ਕਿ ਨਗਰ ਕੌਂਸਲ ਚੋਣਾਂ ਤੋਂ ਬਾਅਦ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।
ਇਸ ਦੌਰਾਨ ਵੱਖ-ਵੱਖ ਪੋਲਿੰਗ ਬੂਥਾਂ 'ਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ ਅਤੇ ਲੋਕਾਂ ਨੇ ਉਤਸ਼ਾਹ ਨਾਲ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੇ ਅੰਦਰੂਨੀ ਵਿਵਾਦ ਵਿਚਕਾਰ ਵੜਿੰਗ ਵਲੋਂ ਸ਼ਮਸ਼ੇਰ ਸਿੰਘ ਦੂਲੋ ਨਾਲ ਬੰਦ ਕਮਰਾ ਮੀਟਿੰਗ ਅਗਲੀ ਖ਼ਬਰ ਨਗਰ ਕੌਂਸਲ ਗੁਰੂਹਰਸਹਾਏ ਚੋਣਾਂ - ਸਵੇਰੇ 10 ਵਜੇ ਤੱਕ 16.47 ਫ਼ੀਸਦੀ ਵੋਟਿੰਗ ਦਰਜ - ਰਿਟਰਨਿੰਗ ਅਫ਼ਸਰ ਹਰਦੀਪ ਸਿੰਘ
Ad Position 24