ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਵਲੋਂ ਅੱਜ ਇੱਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਸੱਦਿਆ ਗਿਆ ਪੰਥਕ ਇਕੱਠ ਸ਼ੁਰੂ ਹੋ ਗਿਆ ਹੈ। ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤੇ ਜਾਣ ਉਪਰੰਤ ਕਵਿਸ਼ਰੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਾ ਕੇ ਨਿਹਾਲ ਕਰ ਰਹੇ ਹਨ। ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਹੁਦੇਦਾਰ, ਮੈਂਬਰ ਸਾਹਿਬਾਨ ਪੁੱਜ ਚੁੱਕੇ ਹਨ ਅਤੇ ਵੱਖ-ਵੱਖ ਸਿੱਖ ਸੰਪਰਦਾਵਾਂ ਅਤੇ ਜਥੇਬੰਦੀਆਂ ਦੇ ਆਗੂ ਪੁੱਜਣੇ ਸ਼ੁਰੂ ਹੋ ਗਏ ਹਨ।
ਤਾਜ਼ਾ ਖ਼ਬਰਾਂ
Free
ਸ਼੍ਰੋਮਣੀ ਕਮੇਟੀ ਵਲੋਂ ਸੱਦਿਆ ਗਿਆ ਵਿਸ਼ਾਲ ਪੰਥਕ ਇਕੱਠ ਸ਼ੁਰੂ
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ) - ਸ਼੍ਰੋਮਣੀ ਕਮੇਟੀ ਵਲੋਂ ਅੱਜ ਇੱਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਸੱਦਿਆ ਗਿਆ ਪੰਥਕ ਇਕੱਠ ਸ਼ੁਰੂ ਹੋ ਗਿਆ...
ਅਜੀਤ ਡੈਸਕ
05-07-2026