23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਚੱਲ ਰਿਹਾ ਪੰਥਕ ਇਕੱਠ ਹੋਇਆ ਸਮਾਪਤ

ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ ਤੇ ਹਰਮਿੰਦਰ ਸਿੰਘ)- ਸ਼੍ਰੋਮਣੀ ਕਮੇਟੀ ਵਲੋਂ...

Ad Position 21
No active advertisement
ਅਜੀਤ ਡੈਸਕ 05-07-2026

ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ ਤੇ ਹਰਮਿੰਦਰ ਸਿੰਘ)- ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਸੱਦਿਆ ਗਿਆ ਵਿਸ਼ਾਲ ਪੰਥਕ ਇਕੱਠ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਪੇਸ਼ ਕੀਤੇ ਗੁਰਮਤੇ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸੰਗਤਾਂ ਨੂੰ ਸੰਬੋਧਨ ਕਰਨ ਨਾਲ ਸਮਾਪਤ ਹੋ ਗਿਆ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਪੇਸ਼ ਕੀਤੇ ਗੁਰਮਤੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੌ ਅਕਾਲ ਤਖ਼ਤ ਸਾਹਿਬ ਵਲੋਂ ਗੁਰੂ ਦੋਖੀ ਤੇ ਪੰਥ ਵਿਰੋਧੀ ਕਰਾਰ ਦਿੱਤੇ ਜਾਣ ਦੇ ਆਦੇਸ਼ ਨੂੰ ਸਮੂਹ ਸਿੱਖ ਪੰਥ ਦੀ ਆਵਾਜ਼ ਦਸਦਿਆਂ ਕਿਹਾ ਕਿ ਮੁੱਖ ਮੰਤਰੀ ਵਲੋਂ ਅਕਾਲ ਤਖ਼ਤ ਸਾਹਿਬ ਤੇ ਸਿੰਘ ਸਾਹਿਬਾਨ ਦਾ ਨਿਰਾਦਰ ਕਰਨਾ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਬਹੁਤ ਨਿੰਦਨਯੋਗ ਹੈ। ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਆਪਣੀ ਭੁੱਲ ਨੂੰ ਸਵੀਕਾਰ ਕਰਨ ਦੀ ਥਾਂ ਅਕਾਲ ਤਖ਼ਤ ਸਾਹਿਬ ਜੀ ਅਥੋਰਿਟੀ ਨੂੰ ਹੀ ਚੁਨੌਤੀ ਦੇ ਰਹੇ ਹਨ, ਜੋ ਸਿੱਖ ਪੰਥ ਨੂੰ ਪ੍ਰਵਾਨ ਨਹੀਂ ਹੈ।

ਇਸ ਗੁਰਮਤੇ ਵਿਚ ਉਨ੍ਹਾਂ ਕਿਹਾ ਕਿ ਹਰ ਸ਼੍ਰੋਮਣੀ ਕਮੇਟੀ ਹਲਕੇ ਵਿਚ ਪਿੰਡ ਪੱਧਰ ਤੇ ਪੰਥਕ ਕਮੇਟੀਆਂ ਕਾਇਮ ਕੀਤੀਆਂ ਜਾਣਗੀਆਂ।

Ad Position 22
No active advertisement
ਪਿਛਲੀ ਖ਼ਬਰ ਦਿਨ ਦਿਹਾੜੇ ਅਣਪਛਾਤੇ ਹਮਲਾਵਰਾਂ ਨੇ ਇਕ ਨੌਜਵਾਨ ਤੇ ਚਲਾਈਆਂ ਗੋਲੀਆਂ ਅਗਲੀ ਖ਼ਬਰ ਜੰਮੂ-ਕਸ਼ਮੀਰ 'ਚ ਸਕੂਲੀ ਕਿਤਾਬਾਂ ਰਾਹੀਂ ਰਾਸ਼ਟਰ ਵਿਰੋਧੀ ਵਿਚਾਰਧਾਰਾ ਫੈਲਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ- ਤਰੁਣ ਚੁੱਘ
Ad Position 24