23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸੋਸ਼ਲ ਮੀਡੀਆ 'ਤੇ ਲਾਈਵ ਹੋਣ ਮਗਰੋਂ ਨੌਜਵਾਨ ਵਲੋਂ ਖੁਦਕੁਸ਼ੀ

ਪੱਟੀ, 5 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਪੱਟੀ ਸ਼ਹਿਰ ਵਿਖੇ ਇਕ ਸੁਨਿਆਰੇ ਦੀ ਦੁਕਾਨ 'ਤੇ ਕੰਮ...

Ad Position 21
No active advertisement
ਅਜੀਤ ਡੈਸਕ 05-07-2026

ਪੱਟੀ, 5 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਪੱਟੀ ਸ਼ਹਿਰ ਵਿਖੇ ਇਕ ਸੁਨਿਆਰੇ ਦੀ ਦੁਕਾਨ 'ਤੇ ਕੰਮ ਕਰਦੇ ਨੌਜਵਾਨ ਅਜੈਪਾਲ ਸਿੰਘ ਪੁੱਤਰ ਸੁਖਚੈਨ ਸਿੰਘ ਵਲੋਂ ਸੋਸ਼ਲ ਮੀਡੀਆ 'ਤੇ ਲਾਈਵ ਹੋਣ ਮਗਰੋਂ ਖੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਪੱਟੀ ਰਵੀਸ਼ੇਰ ਸਿੰਘ ਨੇ ਦੱਸਿਆ ਕਿ ਅਜੈਪਾਲ ਸਿੰਘ, ਜੋ ਇੱਕ ਸੁਨਿਆਰੇ ਦੀ ਦੁਕਾਨ 'ਤੇ ਕੰਮ ਕਰਦਾ ਸੀ, ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਪਣੀ ਮੌਤ ਲਈ ਬਲਵਿੰਦਰ ਸਿੰਘ, ਸੁਖਦੀਪ ਸਿੰਘ, ਸੰਦੀਪ ਸਿੰਘ ਅਤੇ ਗੁਰਇਕਬਾਲ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ।

ਪੁਲਿਸ ਅਨੁਸਾਰ ਮ੍ਰਿਤਕ ਨੇ ਆਪਣੇ ਬਿਆਨ ਵਿਚ ਦੋਸ਼ ਲਗਾਇਆ ਕਿ ਉਕਤ ਵਿਅਕਤੀਆਂ ਵਲੋਂ ਉਸ 'ਤੇ ਚੋਰੀ ਦੇ ਇਲਜ਼ਾਮ ਲਗਾਏ ਗਏ ਸਨ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਡੀ.ਐਸ.ਪੀ. ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਨੇ ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਧਾਰਾ 108 ਅਤੇ 3/5 ਬੀ.ਐਨ.ਐਸ. ਤਹਿਤ ਮੁਕੱਦਮਾ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਤਫ਼ਤੀਸ਼ ਦੌਰਾਨ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਜੇਲ੍ਹ ‘ਚ ਨਜ਼ਰਬੰਦ ਨੌਜਵਾਨ ਦੀ ਹੋਈ ਮੌਤ,ਪਰਿਵਾਰ ਨੇ ਲਾਸ਼ ਨੂੰ ਸੜਕ 'ਤੇ ਰੱਖ ਲਾਇਆ ਜਾਮ ਅਗਲੀ ਖ਼ਬਰ ਦਿਨ ਦਿਹਾੜੇ ਅਣਪਛਾਤੇ ਹਮਲਾਵਰਾਂ ਨੇ ਇਕ ਨੌਜਵਾਨ ਤੇ ਚਲਾਈਆਂ ਗੋਲੀਆਂ
Ad Position 24