23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਕਮਾਲਪੁਰ ਤੇ ਆਸ-ਪਾਸ ਦੇ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ 'ਤੇ ਖਰਚੇ ਜਾ ਰਹੇ ਨੇ ਕਰੀਬ 20 ਕਰੋੜ: ਹਰਪਾਲ ਸਿੰਘ ਚੀਮਾ

ਦਿੜ੍ਹਬਾ ਮੰਡੀ (ਸੰਗਰੂਰ), 5 ਜੁਲਾਈ (ਜਸਵੀਰ ਸਿੰਘ ਔਜਲਾ)- ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਤੋਂ ਕਮਾਲਪੁਰ...

Ad Position 21
No active advertisement
ਅਜੀਤ ਡੈਸਕ 05-07-2026

ਦਿੜ੍ਹਬਾ ਮੰਡੀ (ਸੰਗਰੂਰ), 5 ਜੁਲਾਈ (ਜਸਵੀਰ ਸਿੰਘ ਔਜਲਾ)- ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਤੋਂ ਕਮਾਲਪੁਰ ਤਕ ਕਰੀਬ 5 ਕਰੋੜ 28 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ 06.7 ਕਿਲੋਮੀਟਰ ਸੜਕ 'ਤੇ ਲੁੱਕ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਅਤੇ ਨਿਰਮਾਣ ਸਮੱਗਰੀ ਦਾ ਜਾਇਜ਼ਾ ਲਿਆ।

ਇਨ੍ਹਾਂ ਵਿਕਾਸ ਪ੍ਰੋਜੈਕਟਾਂ ਤਹਿਤ ਕਮਾਲਪੁਰ ਤੋਂ ਸਫੀਪੁਰ, ਕਮਾਲਪੁਰ ਤੋਂ ਸਮੂਰਾਂ, ਕਮਾਲਪੁਰ ਤੋਂ ਸਫੀਪੁਰ ਖੁਰਦ, ਖਨਾਲ ਕਲਾਂ ਤੋਂ ਕਮਾਲਪੁਰ, ਕਮਾਲਪੁਰ ਤੋਂ ਬਘਰੌਲ, ਕਮਾਲਪੁਰ ਤੋਂ ਦਿਆਲਗੜ੍ਹ ਜੇਜੀਆਂ, ਕਮਾਲਪੁਰ ਤੋਂ ਦਿੜ੍ਹਬਾ, ਅਤੇ ਕਮਾਲਪੁਰ ਤੋਂ ਘਨੌੜ ਰਾਜਪੂਤਾਂ ਤੱਕ ਦੀਆਂ ਸੜਕਾਂ ਦਾ ਨਿਰਮਾਣ ਅਤੇ ਨਵੀਨੀਕਰਨ ਕੀਤਾ ਜਾ ਰਿਹਾ ਹੈ।

ਪੂਰੇ ਪੰਜਾਬ ਵਿਚ ਇਸ ਸਮੇਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵਾਂ ਨਿਰਮਾਣ ਜਾਂ ਉਨ੍ਹਾਂ ਨੂੰ ਚੌੜਾ ਕਰਨ ਦਾ ਕੰਮ ਵੱਡੇ ਪੱਧਰ 'ਤੇ ਚੱਲ ਰਿਹਾ ਹੈ। ਚੱਲ ਰਹੇ ਕੰਮ ਦੇ ਮਟੀਰੀਅਲ ਦੀ ਖੁਦ ਜਾਂਚ ਕਰਦਿਆਂ ਉਨ੍ਹਾਂ ਦੱਸਿਆ ਕਿ ਸੜਕ ਦੇ ਨਿਰਮਾਣ ਵਿਚ ਹੇਠਾਂ ਪੱਥਰ (ਵੱਟਾ) ਪਾਉਣ ਤੋਂ ਬਾਅਦ 40 ਐਮ.ਐਮ. ਦਾ ਮਟੀਰੀਅਲ ਪਾਇਆ ਜਾ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਤਸੱਲੀਬਖਸ਼ ਹੈ।

Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਨਗਰ ਨਿਗਮ ਚੋਣਾਂ 'ਚ ਸ਼ਾਮ 4 ਵਜੇ ਤੱਕ 58.99 ਫ਼ੀਸਦੀ ਵੋਟਾਂ ਪੋਲ ਹੋਈਆਂ ਅਗਲੀ ਖ਼ਬਰ ਲੁਧਿਆਣਾਂ ਜੇਲ੍ਹ ‘ਚ ਪਾਤੜਾਂ ਇਲਾਕੇ ਦੇ ਗੁਰਸਿੱਖ ਨੌਜਵਾਨ ਦੀ ਹੋਈ ਮੌਤ
Ad Position 24