22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸੁਲਤਾਨਵਿੰਡ ਨਹਿਰ 'ਚੋਂ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

​ਸੁਲਤਾਨਵਿੰਡ, 5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਪਿਛਲੇ ਦਿਨੀਂ ਸੁਲਤਾਨਵਿੰਡ ਦੀ ਅੱਪਰ ਬਾਰੀ ਦੁਆਬ ਨਹਿਰ...

Ad Position 21
No active advertisement
ਅਜੀਤ ਡੈਸਕ 05-07-2026

​ਸੁਲਤਾਨਵਿੰਡ, 5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਪਿਛਲੇ ਦਿਨੀਂ ਸੁਲਤਾਨਵਿੰਡ ਦੀ ਅੱਪਰ ਬਾਰੀ ਦੁਆਬ ਨਹਿਰ ਵਿਚ ਨਹਾਉਂਦੇ ਸਮੇਂ ਲਾਪਤਾ ਹੋਏ ਗੁਰਦਾਸਪੁਰ ਦੇ ਇਕ ਨੌਜਵਾਨ ਦੀ ਲਾਸ਼ ਅੱਜ ਪੁਲਿਸ ਵਲੋਂ ਬਰਾਮਦ ਕਰ ਲਈ ਗਈ ਹੈ। ਮ੍ਰਿਤਕ ਦੀ ਪਛਾਣ ਗੁਲਾਬ ਸਿੰਘ ਪੁੱਤਰ ਹਰਜਿੰਦਰ ਸਿੰਘ ਵਜੋਂ ਹੋਈ ਹੈ। ਲਾਸ਼ ਮਿਲਣ ਤੋਂ ਬਾਅਦ ਜਿੱਥੇ ਪਰਿਵਾਰ ਵਿਚ ਕੋਹਰਾਮ ਮੱਚ ਗਿਆ ਹੈ, ਉੱਥੇ ਹੀ ਮ੍ਰਿਤਕ ਦੀ ਮਾਂ ਨੇ ਆਪਣੇ ਪੁੱਤਰ ਦੇ ਕਤਲ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ।

ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਨੌਜਵਾਨ ਗੁਲਾਬ ਸਿੰਘ ਆਪਣੇ ਇਕ ਦੋਸਤ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੰਮ ਦੀ ਭਾਲ ਵਿਚ ਅੰਮ੍ਰਿਤਸਰ ਆਇਆ ਹੋਇਆ ਸੀ। ਇਸ ਦੌਰਾਨ ਜਦੋਂ ਉਹ ਸੁਲਤਾਨਵਿੰਡ ਨੇੜੇ ਅੱਪਰ ਦੁਆਬ ਨਹਿਰ ਵਿਚ ਨਹਾਉਣ ਲੱਗਾ ਤਾਂ ਪਾਣੀ ਦੇ ਤੇਜ਼ ਵਹਾਅ ਕਾਰਨ ਡੁੱਬ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਗੋਤਾਖੋਰਾਂ ਦੀ ਮਦਦ ਨਾਲ ਨਹਿਰ ਵਿਚ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ ਚਲਾਇਆ। ਕਾਫੀ ਜੱਦੋਜਹਿਦ ਤੋਂ ਬਾਅਦ ਅੱਜ ਪੁਲਿਸ ਨੇ ਗੁਲਾਬ ਸਿੰਘ ਦੀ ਲਾਸ਼ ਨਹਿਰ ਵਿਚੋਂ ਬਾਹਰ ਕੱਢੀ।

​ਲਾਸ਼ ਮਿਲਣ ਤੋਂ ਬਾਅਦ ਮ੍ਰਿਤਕ ਗੁਲਾਬ ਸਿੰਘ ਦੀ ਮਾਤਾ ਨਿਰਮਲ ਕੌਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਉਨ੍ਹਾਂ ਨੇ ਹਾਦਸੇ 'ਤੇ ਸਵਾਲ ਚੁੱਕਦਿਆਂ ਗੰਭੀਰ ਆਰੋਪ ਲਾਏ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਨਹਿਰ ਵਿੱਚ ਸੁੱਟਿਆ ਗਿਆ ਹੈ। ਪੀੜਤ ਮਾਂ ਨੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੋਂ ਗੁਹਾਰ ਲਗਾਈ ਹੈ ਕਿ, "ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਤਾਂ ਜੋ ਸਾਨੂੰ ਇਨਸਾਫ਼ ਮਿਲ ਸਕੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਵੇ।"

ਇਸ ਸਬੰਧੀ ਜਦੋਂ ਥਾਣਾ ਸੁਲਤਾਨਵਿੰਡ ਦੇ ਏ.ਐੱਸ.ਆਈ. ਕੁਲਦੀਪ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮ੍ਰਿਤਕ ਦੇ ਦੋਸਤ ਲਾਡੋ ਵੰਸ਼ ਪੁੱਤਰ ਦਾਰਾ ਸਿੰਘ (ਵਾਸੀ ਉਦੋਵਾਲੀ ਕਲਾਂ, ਥਾਣਾ ਕੋਟਲੀ ਸੂਰਤ ਮੱਲੀਆ, ਜ਼ਿਲ੍ਹਾ ਗੁਰਦਾਸਪੁਰ) ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ ਦੀ ਧਾਰਾ 106 ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

​ਪੁਲਿਸ ਮੁਤਾਬਕ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਅਗਲੇਰੀ ਜਾਂਚ ਬਾਰੀਕੀ ਨਾਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਦੇ ਨਿੱਜੀ ਹਸਪਤਾਲ 'ਚ ਬਜ਼ੁਰਗ ਮਹਿਲਾ ਦੀ ਮੌਤ ਤੋਂ ਬਾਅਦ ਹੰਗਾਮਾ, ਪਰਿਵਾਰ ਨੇ ਲਾਏ ਲਾਪਰਵਾਹੀ ਦੇ ਦੋਸ਼ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਵਿਚ ਕਾਂਗਰਸ ਦਾ ਦਬਦਬਾ, 15 ਵਿਚੋਂ 13 ਵਾਰਡਾਂ ’ਤੇ ਜਿੱਤ ਦਰਜ ਕਰ ਬਣਾਈ ਕੌਂਸਲ
Ad Position 24