22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਰੈਵੇਵਨਿਊ ਪਟਵਾਰ ਯੂਨੀਅਨ ਵਲੋਂ 10 ਜੁਲਾਈ ਨੂੰ‌ ਜਲੰਧਰ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸੰਕੇਤਕ ਧਰਨਾ ਦਿੱਤਾ ਜਾਵੇਗਾ- ਸੁਖਜੀਤ ਸਿੰਘ

ਸੁਲਤਾਨਪੁਰ ਲੋਧੀ, 5 ਜੁਲਾਈ (ਥਿੰਦ)- ਸੰਨ 2023 ਵਿਚ ਪਟਵਾਰੀਆਂ ਦੀਆਂ ਘਟਾਈਆਂ ਗਈਆਂ 1056 ਅਸਾਮੀਆਂ...

Ad Position 21
No active advertisement
ਅਜੀਤ ਡੈਸਕ 05-07-2026

ਸੁਲਤਾਨਪੁਰ ਲੋਧੀ, 5 ਜੁਲਾਈ (ਥਿੰਦ)- ਸੰਨ 2023 ਵਿਚ ਪਟਵਾਰੀਆਂ ਦੀਆਂ ਘਟਾਈਆਂ ਗਈਆਂ 1056 ਅਸਾਮੀਆਂ, ਸਟੇਟ ਕਾਡਰ ਨਾਲ਼ ਪੈਦਾ ਹੋਏ ਕੋਰਟ ਕੇਸਾਂ ਕਾਰਨ ਲੰਬਿਤ ਪਈਆਂ ਪਟਵਾਰੀ ਤੋਂ ਕਾਨੂੰਗੋ ਦੀਆਂ ਪਦ ਉਨਤੀਆਂ,17-07-2020 ਤੋਂ ਬਾਅਦ ਭਰਤੀ ਹੋਏ ਪਟਵਾਰੀਆਂ ਤੇ ਕੇਂਦਰੀ ਤਨਖਾਹ ਸਕੇਲ ਰੱਦ ਕਰਵਾਉਣ, ਪਟਵਾਰ ਭਵਨਾਂ ਵਿੱਚ ਮੁਢਲੀਆਂ ਸਹੂਲਤਾਂ ਨਾ ਹੋਣ ਅਤੇ ਹੋਰ ਮੰਗਾਂ ਨੂੰ ਲੈ ਕੇ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ਤੇ ਡਾਇਰੈਕਟਰ ਲੈਂਡ ਰਿਕਾਰਡ ਦਫ਼ਤਰ ਜਲੰਧਰ ਵਿਖੇ ਸੂਬਾ ਪੱਧਰੀ ਸੰਕੇਤਕ ਧਰਨਾ ਦਿੱਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੈਵੇਨਿਊ ਪਟਵਾਰ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਪਟਵਾਰੀ ਸੁਖਜੀਤ ਸਿੰਘ ਗੋਇੰਦਵਾਲ ਨੇ ਦੱਸਿਆ ਕਿ ਲੰਮੇ ਸਮੇਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ ਲੜਿਆ ਜਾ ਰਿਹਾ ਹੈ ਪਰ ਸੂਬਾ ਸਰਕਾਰ ਵਲੋਂ ਅਣਗੋਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮਾਲ ਵਿਭਾਗ ਦੇ ਕਰਮਚਾਰੀਆਂ ਉੱਪਰ ਲਗਾਤਾਰ ਬੋਝ ਪਾਇਆ ਜਾ ਰਿਹਾ ਹੈ।

ਲਾਲ ਲਕੀਰ ਦੇ ਕੰਮ, ਯੁੱਧ ਨਸ਼ਿਆਂ ਵਿਰੁੱਧ, ਕੁਦਰਤੀ ਆਫ਼ਤਾਂ ਦਾ ਸਰਵੇ ਅਤੇ ਹੜਾਂ ਵਿਚ ਪਟਵਾਰੀਆਂ ਵਲੋਂ ਬਾਖੂਬੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਪਰ ਮੰਗਾਂ ਸਬੰਧੀ ਹਮੇਸ਼ਾ ਸਰਕਾਰ ਨੇ ਸਾਨੂੰ ਵਿਸਾਰਿਆ ਹੈ। ਉਨ੍ਹਾਂ ਨੇ ਕਿਹਾ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ ਅਤੇ ਇਸੇ ਤਰ੍ਹਾਂ ਮਹਿੰਗਾਈ ਭੱਤੇ ਉੱਪਰ ਵੀ ਪੰਜਾਬ ਸਰਕਾਰ ਨੇ ਬਿਲਕੁਲ ਚੁੱਪੀ ਧਾਰੀ ਹੋਈ ਹੈ।

ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸੰਕੇਤਕ ਧਰਨੇ ਤੋਂ ਬਾਅਦ ਹੱਕੀ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਸੰਘਰਸ਼ ਛੇੜਿਆ ਜਾਵੇਗਾ। ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ, ਰਾਜਨਬੀਰ ਸਿੰਘ ਅਟਵਾਲ, ਪਟਵਾਰੀ ਸੁਨੀਲ ਗੋਂਡ,ਪਟਵਾਰੀ ਲਵਪ੍ਰੀਤ ਸਿੰਘ, ਪਟਵਾਰੀ ਅਮਨਦੀਪ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਾਰਕੋਰ 'ਚ ਕਥਿਤ ਨਾਜਾਇਜ਼ ਮਾਈਨਿੰਗ ਦੇ ਦੋਸ਼, ਲੋਕਾਂ ਨੇ ਕੀਤੀ ਕਾਰਵਾਈ ਦੀ ਮੰਗ ਅਗਲੀ ਖ਼ਬਰ ਅਜਨਾਲਾ ਪੁਲਿਸ ਅਤੇ ਥਾਰ ਸਵਾਰ ਗੈਂਗਸਟਰਾਂ ਵਿਚਕਾਰ ਮੁੱਠਭੇੜ, ਯੂ.ਕੇ ਬੇਸਡ ਮੋਡਿਊਲ ਦਾ ਪਰਦਾਫਾਸ਼, ਇਕ ਗੈਂਗਸਟਰ ਜ਼ਖ਼ਮੀ
Ad Position 24