22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਅੱਜ ਤੋਂ ਅਗਲੇ ਚਾਰ ਦਿਨ ਤੱਕ ਪੰਜਾਬ ਤੇ ਚੰਡੀਗੜ੍ਹ ’ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 6 ਜੁਲਾਈ- ਅੱਜ ਤੋਂ ਅਗਲੇ ਚਾਰ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਇਸ ਲਈ ਯੈਲੋ ਅਲਰਟ ਜਾਰੀ ਕੀਤਾ....

Ad Position 21
No active advertisement
ਅਜੀਤ ਡੈਸਕ 06-07-2026

ਚੰਡੀਗੜ੍ਹ, 6 ਜੁਲਾਈ- ਅੱਜ ਤੋਂ ਅਗਲੇ ਚਾਰ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ ਇਸ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿਚ ਵੱਧ ਤੋਂ ਵੱਧ ਤਾਪਮਾਨ 0.9 ਡਿਗਰੀ ਵਧਿਆ ਹੈ। ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 40.3 ਡਿਗਰੀ ਦਰਜ ਕੀਤਾ ਗਿਆ।

ਅੱਜ 15 ਜ਼ਿਲ੍ਹਿਆਂ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਗੁਰਦਾਸਪੁਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣਗੀਆਂ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਭੇਟ ਕੀਤੀ ਸ਼ਰਧਾਂਜਲੀ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24