22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਇੰਡੋਨੇਸ਼ੀਆ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 6 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੰਡੋਨੇਸ਼ੀਆ ਦੇ ਆਪਣੇ ਦੌਰੇ ਲਈ ਰਵਾਨਾ ਹੋ ਗਏ। ਆਪਣੀ ਫੇਰੀ ਦੌਰਾਨ ਉਹ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ ਨਾਲ ਮੁਲਾਕਾਤ....

Ad Position 21
No active advertisement
ਅਜੀਤ ਡੈਸਕ 06-07-2026

ਨਵੀਂ ਦਿੱਲੀ, 6 ਜੁਲਾਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੰਡੋਨੇਸ਼ੀਆ ਦੇ ਆਪਣੇ ਦੌਰੇ ਲਈ ਰਵਾਨਾ ਹੋ ਗਏ। ਆਪਣੀ ਫੇਰੀ ਦੌਰਾਨ ਉਹ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ ਨਾਲ ਮੁਲਾਕਾਤ ਕਰਨਗੇ ਅਤੇ ਇੰਡੋਨੇਸ਼ੀਆ ਦੇ ਸਭ ਤੋਂ ਵੱਡੇ ਹਿੰਦੂ ਮੰਦਰ ਕੰਪਲੈਕਸ, ਪ੍ਰੰਬਾਨਨ ਮੰਦਰ ਦਾ ਦੌਰਾ ਕਰਨਗੇ।

ਰਾਸ਼ਟਰਪਤੀ ਸੁਬਿਆਂਤੋ ਨਾਲ ਦੁਵੱਲੀ ਮੁਲਾਕਾਤ ਵਿਚ ਲਗਭਗ 2,500 ਕਰੋੜ ਰੁਪਏ ਦੇ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਸੌਦੇ 'ਤੇ ਮੋਹਰ ਲੱਗਣ ਦੀ ਉਮੀਦ ਹੈ।

ਰੱਖਿਆ ਸਹਿਯੋਗ ਸਮੁੰਦਰੀ ਸੁਰੱਖਿਆ, ਵਪਾਰ, ਨਿਵੇਸ਼, ਡਿਜੀਟਲ ਸਹਿਯੋਗ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਭਾਈਵਾਲੀ ਵਰਗੇ ਮੁੱਦਿਆਂ 'ਤੇ ਵੀ ਚਰਚਾ ਹੋਣ ਦੀ ਉਮੀਦ ਹੈ। ਦੋਵੇਂ ਨੇਤਾ ਕਈ ਦੁਵੱਲੇ ਸਮਝੌਤਿਆਂ 'ਤੇ ਵੀ ਦਸਤਖਤ ਕਰ ਸਕਦੇ ਹਨ।

 

Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਟੀ. ਅੱਗੇ ਪੇਸ਼ ਹੋਣ ਪਹੁੰਚੇ ਮਨਤਾਰ ਸਿੰਘ ਬਰਾੜ ਅਗਲੀ ਖ਼ਬਰ ਮੁੰਬਈ ’ਚ ਮੀਂਹ ਦਾ ਕਹਿਰ, ਰੇਲ ਮਾਰਗ ’ਤੇ ਜ਼ਮੀਨ ਖਿਸਕਣ ਕਾਰਨ 20 ਰੇਲਗੱਡੀਆਂ ਰੱਦ
Ad Position 24