21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਆਦਮਪੁਰ ਨੇੜਲੇ ਪਿੰਡ ਡਰੋਲੀ ਕਲਾਂ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਆਦਮਪੁਰ, 6 ਜੁਲਾਈ (ਹਰਪ੍ਰੀਤ ਸਿੰਘ)- ਆਦਮਪੁਰ ਦੇ ਨਜ਼ਦੀਕੀ ਪਿੰਡ ਡਰੋਲੀ ਕਲਾਂ ਵਿਖੇ ਉਸ ਵੇਲੇ ਸਨਸਨੀ...

Ad Position 21
No active advertisement
ਅਜੀਤ ਡੈਸਕ 06-07-2026

ਆਦਮਪੁਰ, 6 ਜੁਲਾਈ (ਹਰਪ੍ਰੀਤ ਸਿੰਘ)- ਆਦਮਪੁਰ ਦੇ ਨਜ਼ਦੀਕੀ ਪਿੰਡ ਡਰੋਲੀ ਕਲਾਂ ਵਿਖੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮਿਲੀ ਮੁੱਢਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਉਰਫ਼ ਬਾਜਾ, ਵਾਸੀ ਪਿੰਡ ਡਮੁੰਡਾ ਥਾਣਾ ਆਦਮਪੁਰ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਮੁਲਜ਼ਮ ਮਨਪ੍ਰੀਤ ਸਿੰਘ ਉਰਫ਼ ਗੰਗੂ ਹੈ, ਜੋ ਕਿ ਪਿੰਡ ਡਰੋਲੀ ਕਲਾਂ ਦਾ ਹੀ ਰਹਿਣ ਵਾਲਾ ਹੈ। ਮੁਲਜ਼ਮ ਮਨਪ੍ਰੀਤ ਨੇ ਦਵਿੰਦਰ ਸਿੰਘ 'ਤੇ ਤਾਬੜਤੋੜ ਫਾਇਰਿੰਗ ਕਰਦਿਆਂ 5 ਤੋਂ ਵੱਧ ਰਾਊਂਡ ਫਾਇਰ ਕੀਤੇ, ਜਿਸ ਕਾਰਨ ਦਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਦੱਸਣਯੋਗ ਹੈ ਕਿ ਮ੍ਰਿਤਕ ਅਤੇ ਹਮਲਾਵਰ ਦੋਵਾਂ ਦਾ ਹੀ ਪਿਛੋਕੜ ਅਪਰਾਧਿਕ ਰਿਹਾ ਹੈ ਅਤੇ ਦੋਵਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਬਟਾਲਾ ’ਚ ਵਾਪਰਿਆ ਵੱਡਾ ਹਾਦਸਾ - ਟਿੱਪਰ ’ਚ ਫਸਿਆ ਡਰਾਈਵਰ ਅਗਲੀ ਖ਼ਬਰ 5 ਦਿਨ ਦੇ ਪੰਜਾਬ ਦੌਰੇ ’ਤੇ ਰਹਿਣਗੇ ਭੂਪੇਸ਼ ਬਘੇਲ
Ad Position 24