21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਗਿਆਨੀ ਹਰਪ੍ਰੀਤ ਸਿੰਘ ਜੀ ਅਗਵਾਈ ਵਿਚ ਹੋਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਇਕੱਤਰਤਾ

ਅੰਮ੍ਰਿਤਸਰ, 6 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਅੱਜ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ...

Ad Position 21
No active advertisement
ਅਜੀਤ ਡੈਸਕ 06-07-2026

ਅੰਮ੍ਰਿਤਸਰ, 6 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਅੱਜ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਧਾਨਾਂ ਤੇ ਵਰਕਿੰਗ ਕਮੇਟੀ ਮੈਂਬਰਾਂ ਦੀ ਇਕੱਤਰਤਾ ਹੋਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੀ ਵਿਵਾਦਿਤ ਵੀਡੀਓ ਦੀ ਫਰਾਂਸਿਕ ਲੈਬ ਤੋਂ ਜਾਂਚ ਕਰਵਾਏ ਜਾਣ ਸਬੰਧੀ ਜਥੇਦਾਰ ਅਕਾਲ ਤ਼ਖ਼ਤ ਸਾਹਿਬ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਇਸ ਜਾਂਚ ਦਾ ਖਰਚ ਕਿਸ ਵਲੋਂ ਅਦਾ ਕੀਤਾ ਗਿਆ।

ਮੁੱਖ ਮੰਤਰੀ ਨੂੰ ਵੀ ਸਲਾਹ ਦਿੱਤੀ ਕਿ ਜੇਕਰ ਵਿਵਾਦਿਤ ਵੀਡੀਓ ਮਾਮਲੇ ਵਿਚ ਉਨ੍ਹਾਂ ਦੀ ਕੋਈ ਗਲਤੀ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਭੁੱਲ ਬਖਸ਼ਾ ਲੈਣੀ ਚਾਹੀਦੀ ਹੈ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਅਜੇ ਪਾਲ ਸਿੰਘ ਵੀਰਾਂਕੋਟ ਮਨਿੰਦਰ ਸਿੰਘ ਧੁੰਨਾ ਜਗਜੀਤ ਸਿੰਘ ਕੋਹਲੀ, ਤਜਿੰਦਰ ਸਿੰਘ ਪੰਨੂ, ਦਲਜਿੰਦਰ ਬੀਰ ਸਿੰਘ ਵਿਰਕ ਸਮੇਤ ਹੋਰ ਸੀਨੀਅਰ ਪਾਰਟੀ ਆਗੂ ਹਾਜ਼ਰ ਸਨ।
 

Ad Position 22
No active advertisement
ਪਿਛਲੀ ਖ਼ਬਰ ਫ਼ਿਲਮ 'ਸਤਲੁਜ' ਤੇ ਪਾਬੰਦੀ ਲਗਾਉਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ ਅਗਲੀ ਖ਼ਬਰ 21 ਸਾਲਾਂ ਨੌਜਵਾਨ ਦੀ ਨਹਿਰ ਵਿਚੋਂ ਮਿਲੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਸ਼ੱਕ
Ad Position 24