20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਪੰਜਾਬ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਵਲੋਂ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ, 6 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਨੇ ਪੱਤਰ ਜਾਰੀ ਕਰ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੋਂ ਮਿਲੀ ਸ਼ਿਕਾਇਤ ਅਨੁਸਾਰ ਹਲਕਾ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ...

Ad Position 21
No active advertisement
ਅਜੀਤ ਡੈਸਕ 06-07-2026

ਚੰਡੀਗੜ੍ਹ, 6 ਜੁਲਾਈ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਨੇ ਪੱਤਰ ਜਾਰੀ ਕਰ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੋਂ ਮਿਲੀ ਸ਼ਿਕਾਇਤ ਅਨੁਸਾਰ ਹਲਕਾ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਮੀਡੀਆ ਨਾਲ ਗੱਲਬਾਤ ਕਰ ਦੇ ਹੋਏ ਪਾਰਟੀ ਹਾਈਕਮਾਂਡ, ਕੇ.ਸੀ. ਵੇਣੂਗੋਪਾਲ ਅਤੇ ਭੁਪੇਸ਼ ਬਘੇਲ ਵਿਰੱਧ ਬਹੁਤ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ। ਇਨ੍ਹਾਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਿਚ ਕਾਫੀ ਰੋਸ ਹੈ। ਅਵਤਾਰ ਹੈਨਰੀ ਅਨੁਸਾਰ ਇਹ ਟਿੱਪਣੀਆਂ ਕਿਉਂ ਕੀਤੀਆਂ ਇਸ ਦਾ ਜਵਾਬ ਦੇਣ ਲਈ ਮਦਨ ਲਾਲ ਜਲਾਲਪੁਰ ਨੂੰ 3 ਦਿਨਾਂ 'ਚ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਂਦਾ ਹੈ। ਜੇਕਰ ਕੋਈ ਜਵਾਬ ਨਹੀਂ ਆਉਂਦਾ ਤਾਂ ਮਦਨ ਲਾਲ ਜਲਾਲਪੁਰ ਵਿਰੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਰਾਮ ਮੰਦਰ ਟਰੱਸਟ ਵਲੋਂ ਦਾਨ ਚੋਰੀ ਦੇ ਵਿਵਾਦ ਵਿਚਕਾਰ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਦੇ ਅਸਤੀਫ਼ੇ ਸ... ਅਗਲੀ ਖ਼ਬਰ ਪੁਣੇ - ਆਫ਼ਤ ਰਾਹਤ ਫੋਰਸ ਨੇ ਬਚਾਏ ਅਕੈਡਮੀ ਵਿਚ ਫਸੇ 20 ਤੋਂ ਵੱਧ ਲੋਕ
Ad Position 24